14.17C Vancouver
ADS

Dec 10, 2021 11:35 PM - The Canadian Press

ਪੈਰ 'ਤੇ ਗੱਡੀ ਚੜ੍ਹਾਉਣ ਦੇ ਕਥਿਤ ਮਾਮਲੇ ਸੰਬੰਧੀ ਇਲਜ਼ਾਮ ਲਗਾਉਣ ਵਾਲੇ ਸਰੀ ਦੇ ਮੇਅਰ ਡਗ ਮੈਕੁਲਮ 'ਤੇ ਲੱਗਿਆ ਪਬਲਿਕ ਮਿਸਚਿਫ ਦਾ ਦੋਸ਼

Share On
mayor-of-surrey-charged-with-public-mischief-over-claim-of-being-run-over
A public mischief charge has been approved by a special prosecutor against the mayor of Surrey, B.C. (Photo - Doug McCallum/Twitter)

ਮੇਅਰ ਡਗ ਮੈਕੁਲਮ 'ਤੇ ਪਬਲਿਕ ਮਿਸਚੀਫ ਦੇ ਦੋਸ਼ ਲੱਗੇ ਹਨ।

ਇਸ ਦੀ ਜਾਣਕਾਰੀ ਅੱਜ ਸਵੇਰੇ ਸਾਹਮਣੇ ਆਈ ਹੈ।

ਇੱਕ ਮਾਮਲੇ ਦੀ ਜਾਂਚ ਤੋਂ ਬਾਅਦ ਸਪੈਸ਼ਲ ਪ੍ਰਸਿਕਿਊਟਰ ਰਿਚਰਡ ਫਾਉਲਰ ਵੱਲੋਂ ਮੈਕੁਲਮ ਖਿਲਾਫ ਦੋਸ਼ ਲਗਾਏ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ।

4 ਸਿਤੰਬਰ ਨੂੰ ਸਰੀ ਦੇ ਇੱਕ ਸਟੋਰ ਦੇ ਬਾਹਰ ਵਾਪਰੀ ਘਟਨਾ ਸੰਬੰਧਤ ਜਾਂਚ ਕੀਤੀ ਗਈ ਸੀ।

ਇਸ ਮਾਮਲੇ ਦੀ ਸੁਣਵਾਈ 25 ਜਨਵਰੀ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ 'ਚ ਹੋਵੇਗੀ।

ਹਾਲਾਂਕਿ ਸਰੀ ਪੁਲਿਸ ਸਰਵਿਸ ਨੇ ਆਖਿਆ ਹੈ ਕਿ ਡਗ ਮੈਕੁਲਮ ਇਨ੍ਹਾਂ ਦੋਸ਼ਾਂ ਦੇ ਬਾਵਜੂਦ ਪੁਲਿਸ ਬੋਰਡ ਦੇ ਚੇਅਰ ਵਜੋਂ ਬਣੇ ਰਹਿਣਗੇ।

ਸਰੀ ਦੇ ਮੇਅਰ ਡਗ ਮੈਕੁਲਮ 'ਤੇ ਹੋਏ ਕਥਿਤ ਸ਼ਬਦੀ ਹਮਲੇ ਅਤੇ ਉਨ੍ਹਾਂ ਦੇ ਪੈਰ 'ਤੇ ਕਥਿਤ ਤੌਰ 'ਤੇ ਗੱਡੀ ਚੜ੍ਹਾਉਣ ਦੇ ਮਾਮਲੇ 'ਚ ਜਾਂਚ ਕੀਤੀ ਗਈ ਸੀ।

ਡਗ ਮੈਕੁਲਮ ਨੇ ਇਲਜਾਮ ਲਗਾਏ ਸਨ ਕਿ ਉਹ ਗਰੋਸਰੀ ਸ਼ੌਪਿੰਗ ਲਈ ਗਏ ਸਨ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਕੁਝ ਲੋਕਾਂ ਦੀ ਤਿੱਖੀ ਟਿੱਪਣੀ ਦਾ ਸਾਹਮਣਾ ਕਰਨਾ ਪਿਆ ਤੇ ਉਸ ਤੋਂ ਬਾਅਦ ਇਹਨਾਂ ਲੋਕਾਂ ਨੇ ਉਨ੍ਹਾਂ ਦੇ ਪੈਰ 'ਤੇ ਗੱਡੀ ਚੜ੍ਹਾ ਦਿੱਤੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link