15.32C Vancouver
ADS

Jun 7, 2024 7:19 PM - The Canadian Press

ਮਾਂਟਰੀਅਲ ਪੁਲਿਸ ਨੇ ਮੈਕਗਿਲ ਯੂਨੀਵਰਸਿਟੀ ਵਿਚ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕੀਤੀ ਕਾਰਵਾਈ

Share On
mcgill-says-campus-protest-that-led-to-15-arrests-was-troubling-escalation
The university says in a statement that protesters blockaded several doors during Thursday's demonstration, and damaged furniture and yelled threats, forcing some staff members to shelter in place.Photo: The Canadian Press)

ਮਾਂਟਰੀਅਲ ਪੁਲਿਸ ਨੇ ਮੈਕਗਿਲ ਯੂਨੀਵਰਸਿਟੀ ਵਿਚ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਹੈ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫਲਸਤੀਨ ਦੇ ਪੱਖ ਵਿਚ ਪ੍ਰਦਰਸ਼ਨ ਕਰ ਰਹੇ ਸਟੂਡੈਂਟਸ ਇੱਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕੈਂਪਸ ਵਿਚ ਡੇਰੇ ਜਮਾਏ ਹੋਏ ਸਨ।

ਯੂਨੀਵਰਸਿਟੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਮੁੱਖ ਪ੍ਰਸ਼ਾਸਨ ਦੀ ਇਮਾਰਤ ’ਤੇ ਕਬਜ਼ਾ ਕਰ ਲਿਆ ਸੀ ਅਤੇ ਕਈ ਦਰਵਾਜ਼ੇ ਬੰਦ ਕਰ ਦਿੱਤੇ ਸਨ, ਫਰਨੀਚਰ ਨੂੰ ਵੀ ਨੁਕਸਾਨ ਪਹੁੰਚਾਇਆ ਅਤੇ ਧਮਕੀਆਂ ਦਿੱਤੀਆਂ, ਜਿਸ ਨੇ ਕੁਝ ਸਟਾਫ ਨੂੰ ਸੇਫ ਜਗ੍ਹਾ ਵਿਚ ਅੰਦਰ ਰਹਿਣ ਲਈ ਮਜਬੂਰ ਕੀਤਾ।

ਮੈਕਗਿਲ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਕਾਨੂੰਨੀ ਦਾਇਰੇ ਵਿਚ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਸਭ ਨੂੰ ਹੈ ਪਰ ਜਿਸ ਤਰ੍ਹਾਂ ਪ੍ਰਦਰਸ਼ਨਾਕਰੀਆਂ ਨੇ ਕੱਲ੍ਹ ਡਰਾਉਣ-ਧਮਕਾਉਣ ਤੇ ਗੈਰ-ਕਾਨੂੰਨੀ ਗਤੀਵਧੀਆਂ ਕੀਤੀਆਂ, ਉਹ ਨਿੰਦਾ ਕਰਨ ਦੇ ਯੋਗ ਹਨ।

ਪੁਲਿਸ ਨੇ ਕਿਹਾ ਕਿ 13 ਲੋਕਾਂ ਨੂੰ ਜ਼ੋਰ-ਜ਼ਬਰਦਸਤੀ ਬਿਲਡਿੰਗ ਉੱਤੇ ਪ੍ਰਦਰਸ਼ਨ ਦੇ ਮਸਕਦ ਨਾਲ ਕਬਜ਼ਾ ਕਰਨ ਅਤੇ ਦੋ ਲੋਕ ਪੁਲਿਸ ਦੀ ਕਾਰਵਾਈ ਵਿਚ ਅੜਿੱਕਾ ਪਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ। ਪੁਲਿਸ ਨੇ ਭੀੜ ਨੂੰ ਤਿਤਰ-ਬਿਤਰ ਕਰਨ ਲਈ ਰਸਾਇਣਕ ਜਲਣ ਦੀ ਵਰਤੋਂ ਵੀ ਕੀਤੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link