14.4C Vancouver
ADS

Jun 18, 2024 5:28 PM - The Canadian Press

ਮੈਕਗਿਲ ਨੇ ਫਲਸਤੀਨੀ ਪ੍ਰਦਸ਼ਨਕਾਰੀਆਂ ਨਾਲ ਗੱਲਬਾਤ ਖਤਮ ਕੀਤੀ, ਕਰੇਗੀ ਅਨੁਸ਼ਾਸਨੀ ਕਾਰਵਾਈ

Share On
mcgill-university-ending-negotiations-with-pro-palestinian-encampment-on-its-campus
The protesters, meanwhile, have said they won't leave until the university ends its investments connected to Israel's military and cuts ties with Israeli institutions.(Photo: The Canadian Press)

ਮਾਂਟਰੀਅਲ ਦੀ ਮੈਕਗਿਲ ਯੂਨੀਵਰਸਿਟੀ ਨੇ ਫਲਸਤੀਨੀ ਸਮਰਥਕ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਅਨੁਸ਼ਾਸਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਯੂਨੀਵਰਸਿਟੀ ਨੇ ਅੱਜ ਇੱਕ ਬਿਆਨ ਵਿਚ ਕਿਹਾ ਕਿ ਅਪ੍ਰੈਲ ਦੇ ਅਖੀਰ ਵਿਚ ਫਲਸਤੀਨੀ ਦੇ ਸਮਰਥਨ ਵਿਚ ਸ਼ੁਰੂ ਹੋਏ ਕੈਂਪ ਵਿਚ ਹਿੱਸਾ ਲੈਣ ਵਾਲੇ ਸਟੂਡੈਂਟਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਮੈਕਗਿਲ ਦੇ ਪ੍ਰਧਾਨ ਦੀਪ ਸੈਣੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਖ਼ਤਮ ਕਰ ਦਿੱਤੀ ਗਈ ਹੈ, ਜੋ ਯੂਨੀਵਰਸਿਟੀ ਦੇ ਡਾਊਨਟਾਊਨ ਮਾਂਟਰੀਅਲ ਕੈਂਪਸ ਵਿਚ ਧੱਕੇ ਨਾਲ ਕੈਂਪ ਲਗਾ ਕੇ ਬੈਠੇ ਹਨ।

ਯੂਨੀਵਰਸਿਟੀ ਮੁਤਾਬਕ, ਇਨ੍ਹਾਂ ਕੈਂਪਾਂ ਤੋਂ ਵਿਦਿਆਰਥੀਆਂ ਅਤੇ ਫੈਕਲਿਟੀ ਨੂੰ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਯੂਨੀਵਰਸਿਟੀ ਵਲੋਂ ਇਨ੍ਹਾਂ ਨੂੰ ਹਟਾਉਣ ਲਈ ਪੁਲਿਸ ਵਲੋਂ ਮਦਦ ਮੰਗੀ ਗਈ ਹੈ।

ਹਾਲਾਂਕਿ, ਮਾਂਟਰੀਅਲ ਪੁਲਿਸ ਨੇ ਪਿਛਲੇ ਦਿਨ ਇਹ ਕਿਹਾ ਸੀ ਕਿ ਕੈਂਪ ਇੱਕ ਸਿਵਲ ਵਿਵਾਦ ਹੈ ਅਤੇ ਉਸ ਕੋਲ ਇਸ ਵਿਚ ਦਖ਼ਲ ਦੇਣ ਲਈ ਅਜੇ ਕੋਈ ਕਾਨੂੰਨੀ ਆਧਾਰ ਨਹੀਂ ਹੈ।

ਉਥੇ ਹੀ, ਪ੍ਰਦਰਸ਼ਨਕਾਰੀ ਵੀ ਅੜੇ ਹੋਏ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇੱਥੋਂ ਨਹੀਂ ਹਿਲਣਗੇ ਜਦੋਂ ਤੱਕ ਯੂਨੀਵਰਸਿਟੀ ਇਜ਼ਰਾਈਲ ਦੀ ਫੌਜ ਨਾਲ ਜੁੜੇ ਆਪਣੇ ਨਿਵੇਸ਼ ਨੂੰ ਬੰਦ ਨਹੀਂ ਕਰਦੀ ਅਤੇ ਇਜ਼ਰਾਈਲੀ ਸੰਸਥਾਵਾਂ ਨਾਲ ਸਬੰਧ ਨਹੀਂ ਤੋੜੇ ਜਾਂਦੇ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link