13.3C Vancouver
ADS

Nov 27, 2024 5:07 PM - The Canadian Press

ਕੈਨੇਡਾ ਪੋਸਟ ਹੜਤਾਲ ਵਿੱਚ ਵਿਚੋਲਗੀ ਅਸਥਾਈ ਤੌਰ ’ਤੇ ਮੁਅੱਤਲ

Share On
mediation-temporarily-suspended-in-canada-post-strike-parties-to-meet-with-minister
MacKinnon says the special mediator appointed to help end the labour dispute says the two sides are too far apart on critical issues for mediation to currently be of use.(Photo: The Canadian Press)

ਕੈਨੇਡੀਅਨ ਪੋਸਟ ਦੀ ਹੜਤਾਲ ਜਾਰੀ ਰਹਿਣ ਦੀ ਉਮੀਦ ਹੈ ਕਿਉਂਕਿ ਫੈਡਰਲ ਮੈਡੀਟੇਸ਼ਨ ਦੇ ਬਾਵਜੂਦ ਗੱਲ ਕਿਸੇ ਸਿਰੇ ਨਹੀਂ ਲੱਗੀ ਹੈ। ਲੇਬਰ ਮੰਤਰੀ ਸਟੀਵਨ ਮੈਕਕਿਨਨ ਨੇ ਕੈਨੇਡਾ ਪੋਸਟ ਅਤੇ ਕੈਨੇਡੀਅਨ ਯੂਨੀਅਨ ਆਫ ਪੋਸਟਲ ਵਰਕਰ ਦੇ ਨੁਮਾਇੰਦਿਆਂ ਨੂੰ ਆਪਣੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਹੈ।

ਮੰਤਰੀ ਮੁਤਾਬਕ ਇਸ ਰੌਲੇ ਨੂੰ ਸੁਲਝਾਉਣ ਲਈ ਲਗਾਏ ਗਏ ਸਪੈਸ਼ਲ ਵਿਚੋਲੇ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਦੋਵੇਂ ਧਿਰਾਂ ਦਰਮਿਆਨ ਕਿਸੇ ਕਿਸਮ ਦੀ ਸਹਿਮਤੀ ਨਜ਼ਰ ਨਹੀਂ ਆ ਰਹੀ, ਜਿਸ ਕਰਕੇ ਮੈਡੀਟੇਸ਼ਨ ਨੂੰ ਅਸਥਾਈ ਤੌਰ ’ਤੇ ਮੁਅੱਤਲ ਕੀਤਾ ਗਿਆ ਹੈ।

ਇਹ ਹੜਤਾਲ 15 ਨਵੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਕਰਕੇ ਲੱਖਾਂ ਦੀ ਗਿਣਤੀ ਵਿੱਚ ਪੈਕੇਜ, ਪਾਰਸਲ ਅਤੇ ਮੇਲ ਡਿਲਿਵਰੀਆਂ ਨਹੀਂ ਹੋ ਸਕੀਆਂ ਹਨ। ਦੱਸਣਯੋਗ ਹੈ ਕਿ 55,000 ਦੇ ਕਰੀਬ ਪੋਸਟਲ ਵਰਕਰ ਬਿਹਤਰ ਤਨਖ਼ਾਹ ਅਤੇ ਬਿਹਤਰ ਵਰਕਿੰਗ ਕੰਡੀਸ਼ਨ ਦੀ ਮੰਗ ਕਰ ਰਹੇ ਹਨ।

ਲੇਬਰ ਮੰਤਰੀ ਨੇ ਕਿਹਾ ਕਿ ਦੋਹਾਂ ਧਿਰਾਂ ਵਿਚਕਾਰ ਮੁੜ ਤੋਂ ਸੁਚਾਰੂ ਗੱਲਬਾਤ ਸ਼ੁਰੂ ਹੋਣ ’ਤੇ ਸਪੈਸ਼ਲ ਵਿਚੋਲੇ ਫਿਰ ਤੋਂ ਉਨ੍ਹਾਂ ਵਿੱਚ ਡੀਲ ਕਰਵਾਉਣ ਲਈ ਸਰਗਰਮ ਹੋ ਜਾਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link