12.76C Vancouver
ADS

Nov 15, 2024 7:51 PM - Connect Newsroom

ਗ੍ਰਿਫਤਾਰ ਕੀਤੇ ਗਏ ਅਰਸ਼ ਡਾਲਾ ਦੇ ਮਾਮਲੇ ’ਚ ਮੇਲਾਨੀ ਜੋਲੀ ਨੇ ਕੀਤੀ ਟਿੱਪਣੀ

Share On
melanie-joly-comments-on-the-arrest-of-arsh-dalla
In response to a question from journalists, she stated that she would not comment on the ongoing investigation, but emphasized that if any inquiry is needed, Canada will remain in contact with Indian diplomats.(Photo: The Canadian Press)

ਓਨਟਾਰੀਓ ਦੇ ਮਿਲਟਨ ਵਿਚ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡਾਲਾ ਦੇ ਮਾਮਲੇ ਵਿਚ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੇਲਾਨੀ ਜੋਲੀ ਦੀ ਪਹਿਲੀ ਟਿੱਪਣੀ ਸਾਹਮਣੇ ਆਈ ਹੈ।

ਉਨ੍ਹਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਇਸ ਮਾਮਲੇ ਵਿਚ ਚੱਲ ਰਹੀ ਜਾਂਚ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ ਪਰ ਜੇ ਇਸ ਸਬੰਧ ਵਿਚ ਕਿਸੇ ਵੀ ਪ੍ਰਕਾਰ ਦੀ ਪੁੱਛਗਿੱਛ ਦੀ ਲੋੜ ਹੋਵੇਗੀ ਤਾਂ ਕੈਨੇਡਾ ਭਾਰਤੀ ਡਿਪਲੋਮੈਟ ਨਾਲ ਸੰਪਰਕ ਰੱਖੇਗਾ।

ਗੌਰਤਲਬ ਹੈ ਕਿ ਮੇਲਾਨੀ ਜੋਲੀ ਪੇਰੂ ਦੀ ਰਾਜਧਾਨੀ ਲੀਮਾ ਵਿਚ ਸਨ, ਜਿੱਥੇ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਪਹੁੰਚੇ ਹਨ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਵਿਸ਼ਵ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਜੀ-20 ਨੇਤਾਵਾਂ ਦੇ ਸੰਮੇਲਨ ਲਈ ਬ੍ਰਾਜ਼ੀਲ ਜਾਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link