19.81C Vancouver
ADS

Oct 28, 2020 11:25 PM -

ਮੰਗ ਵੰਜੋ ਦੇ ਵਕੀਲ ਨੇ ਗ੍ਰਿਫਤਾਰੀ ਸੰਬੰਧੀ ਅਫ਼ਸਰ ਦੇ ਬਿਆਨ 'ਤੇ ਚੁੱਕੇ ਸਵਾਲ, ਕਿਹਾ ਬਿਆਨਾਂ 'ਚ ਹੋ ਰਹੀ ਬੇਈਮਾਨੀ

Share On
meng-lawyer-accuses-rcmp-officer-of-dishonesty-in-explanation-about-her-arrest
Chief Financial Officer of Huawei, Meng Wanzhou leaves her home in Vancouver, Wednesday, October 28, 2020. Wanzhou is heading to the British Columbia Supreme Court in an evidentiary hearing on her extradition case on abuse of process argument. THE CANADIAN PRESS/Jonathan Hayward

ਵੁਆਵੇ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਵਕੀਲ ਨੇ ਆਰ.ਸੀ.ਐਮ.ਪੀ. 'ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਮੰਗ ਵੰਜੋ ਦੀ ਕਰੀਬ ਦੋ ਸਾਲ ਪਹਿਲਾਂ ਵੈਨਕੂਵਰ ਹਵਾਈ ਅੱਡੇ 'ਤੇ ਹੋਈ ਗ੍ਰਿਫਤਾਰੀ ਬਾਰੇ ਝੂਠ ਬੋਲਿਆ ਹੈ।

ਮੰਗ ਵੰਜੋ ਦੀ ਅਮਰੀਕਾ ਨੂੰ ਸਪੁਰਦਗੀ ਦੇ ਮਾਮਲੇ 'ਚ ਬੀ.ਸੀ. ਸੁਪ੍ਰੀਮ ਕੋਰਟ 'ਚ ਸੁਣਵਾਈ ਜਾਰੀ ਹੈ, ਅਤੇ ਇਸੇ ਦੌਰਾਨ ਰਿਚਰਡ ਪੈੱਕ ਨੇ ਇਹ ਇਲਜ਼ਾਮ ਲਗਾਏ ਹਨ।

ਪੈੱਕ ਨੇ ਕਿਹਾ ਕਿ ਉਹ ਨਹੀਂ ਮੰਨਦੇ ਕਿ ਕਾਂਸਟੇਬਲ ਵਿੰਸਟਨ ਯੈਪ, ਇਮਾਨਦਾਰੀ ਨਾਲ ਜਵਾਬ ਦੇ ਰਹੇ ਹਨ।

ਕਾਂਸਟੇਬਲ ਤੋਂ ਪੁੱਛਿਆ ਗਿਆ ਸੀ ਕਿ ਮੰਗ ਵੰਜੋ ਨੂੰ ਸਿੱਧਾ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ ਅਤੇ ਬਾਰਡਰ ਸਰਵਿਸ ਅਧਿਕਾਰੀਆਂ ਵੱਲੋਂ 3 ਘੰਟੇ ਤੱਕ ਪੁੱਛਗਿੱਛ ਕਿਉਂ ਹੋਈ ਸੀ।

ਮੰਗ ਵੰਜੋ ਨੂੰ ਉਮੀਦ ਹੈ ਕਿ ਇਸ ਕੇਸ ਨੂੰ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਤਰਕ ਦਿੱਤਾ ਹੈ ਕਿ ਉਹ ਪ੍ਰੀਕਿਰਿਆ ਦੇ ਸ਼ੋਸ਼ਣ ਦੀ ਪੀੜਤ ਹੋਈ ਸਨ, ਜਦ ਉਨ੍ਹਾਂ ਨੂੰ ਅਮਰੀਕੀ ਅਧਿਕਾਰੀਆਂ ਦੀ ਮੰਗ 'ਤੇ ਕਨੇਡੀਅਨ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਸੀ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link