13.46C Vancouver
ADS

Jun 25, 2021 7:25 PM -

ਹੌਂਗ ਕੌਂਗ ਕੋਰਟ ਤੋਂ ਮਿਲੇ ਐੱਚ.ਐਸ.ਬੀ.ਸੀ. ਨਾਲ ਜੁੜੇ ਦਸਤਾਵੇਜ਼ਾਂ 'ਤੇ ਪਬਲੀਕੇਸ਼ਨ ਬੈਨ ਦੀ ਮੰਗ ਵੰਜੋ ਦੀ ਅਪੀਲ ਰੱਦ

Share On
meng-loses-publication-ban-request-on-hsbc-materials-obtained-via-hong-kong-court
Meng Wanzhou, chief financial officer of Huawei, leaves her home to attend a hearing at B.C. Supreme Court, in Vancouver, on Monday, March 29, 2021. The Supreme Court of British Columbia has dismissed an application for a publication ban from Huawei chief financial officer Meng Wanzhou on new evidence that her legal team wants to introduce in her fight against extradition to the United States. THE CANADIAN PRESS/Darryl Dyck

ਵੁਆਵੇ ਵੱਲੋਂ ਇੱਕ ਅਰਜ਼ੀ ਦਾਖਿਲ ਕੀਤੀ ਗਈ ਸੀ ਜਿਸ ਵਿੱਚ ਇੱਕ ਪਬਲੀਕੇਸ਼ਨ ਬੈਨ ਦੀ ਮੰਗ ਕੀਤੀ ਗਈ ਸੀ ਪਰ ਇਸ ਅਰਜ਼ੀ ਨੂੰ ਬੀ.ਸੀ. ਸੁਪ੍ਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।

ਮੰਗ ਵੰਜੋ ਦੇ ਵਕੀਲਾਂ ਨੇ ਮੰਗ ਕੀਤੀ ਸੀ ਕਿ ਐਚ.ਐਸ.ਬੀ.ਸੀ. ਨਾਲ ਸੰਬੰਧਤ ਹੌਂਗ ਕੌਂਗ ਕੋਰਟ ਤੋਂ ਹਾਸਿਲ ਕੀਤੇ ਗਏ ਦਸਤਾਵੇਜ਼ ਗੁਪਤ ਰੱਖੇ ਜਾਣ।

ਇਸ 'ਤੇ ਇੱਕ ਮੀਡੀਆ ਕੌਂਸੋਰਟਿਅਮ ਨੇ ਬੈਨ ਦਾ ਵਿਰੋਧ ਕੀਤਾ ਸੀ।

ਕੈਨੇਡਾ ਦੇ ਅਟੌਰਨੀ ਜਨਰਲ ਨੇ ਵੀ ਇਸ ਅਰਜ਼ੀ ਦਾ ਵਿਰੋਧ ਕੀਤਾ ਸੀ।

ਵੀਰਵਾਰ ਨੂੰ ਜਾਣਕਾਰੀ ਦਿੱਤੀ ਗਈ ਕਿ ਵੁਆਵੇ ਦੀ ਇਸ ਮੰਗ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ।

ਅਗਸਤ 'ਚ ਮੰਗ ਵੰਜੋ ਦੀ ਅਮਰੀਕਾ ਨੂੰ ਸਪੁਰਦਗੀ ਦੇ ਮਾਮਲੇ 'ਚ ਫ਼ਾਈਨਲ ਸੁਣਵਾਈ ਸ਼ੁਰੂ ਹੋਣੀ ਹੈ।

ਯਾਦ ਰਹੇ ਕਰੀਬ 2 ਮਹੀਨੇ ਪਹਿਲਾਂ ਜਾਣਕਾਰੀ ਉਜਾਗਰ ਹੋਈ ਸੀ ਕਿ ਹੌਂਗ ਕੌਂਗ 'ਚ ਇੱਕ ਜੱਜ ਨੇ ਵੁਆਵੇ ਅਤੇ ਐਚ.ਐਸ.ਬੀ.ਸੀ. ਵਿਚਾਲੇ ਦੇ ਇੱਕ ਡਾਕਿਊਮੈਂਟ ਸ਼ੇਅਰਿੰਗ ਐਗਰੀਮੈਂਟ ਨੂੰ ਸਾਂਝਾ ਕੀਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਕਰਾਰ ਦਾ ਮੰਗ ਵੰਜੋ ਦੇ ਐਕਸਟ੍ਰਾਡਿਸ਼ਨ ਮਾਮਲੇ 'ਚ ਅਸਰ ਪੈ ਸਕਦਾ ਹੈ।

ਵੁਆਵੇ ਦੀ ਚੀਫ਼ ਫਾਈਨੈਂਸ਼ੀਅਲ ਅਫ਼ਸਰ, ਮੰਗ ਵੰਜੋ ਨੂੰ ਵੈਨਕੂਵਰ 'ਚ ਦਿਸੰਬਰ 2018 'ਚ ਹੋਈ ਗ੍ਰਿਫਤਾਰੀ ਤੋਂ ਬਾਅਦ ਜ਼ਮਾਨਤ ਮਿਲੀ ਹੋਈ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਹਨਾਂ ਦਸਤਾਵੇਜ਼ਾਂ ਨਾਲ ਉਸ ਦੀ ਅਮਰੀਕਾ ਨੂੰ ਸਪੁਰਦਗੀ ਰੋਕੀ ਜਾ ਸਕੇਗੀ।

ਇੱਕ ਬ੍ਰਿਟਿਸ਼ ਕੋਰਟ ਦੀ ਪਹਿਲਾਂ ਦੀ ਰੂਲਿੰਗ 'ਚ ਐਚ.ਐਸ.ਬੀ.ਸੀ. ਨੂੰ ਮੰਗ ਵੰਜੋ ਦੀ ਲੀਗਲ ਟੀਮ ਨਾਲ ਦਸਤਾਵੇਜ਼ ਸਾਂਝੇ ਕਰਨ ਤੋਂ ਰੋਕਿਆ ਗਿਆ ਸੀ ਪਰ ਵੁਆਵੇ ਨੇ ਦੱਸਿਆ ਸੀ ਕਿ ਹੌਂਗ ਕੌਂਗ ਕੋਰਟ ਨੇ ਦਸਤਾਵੇਜ਼ ਸਾਂਝੇ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਹਾਲਾਂਕਿ ਇਸ 'ਚ ਕੁਝ ਜਾਣਕਾਰੀ ਨੂੰ ਗੁਪਤ ਰੱਖਣ ਨੂੰ ਕਿਹਾ ਗਿਆ ਸੀ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link