11.9C Vancouver
ADS

Nov 16, 2022 1:34 AM - Connect News

ਬੀ.ਸੀ. 'ਚ ਮੈਰਿਟ ਕੋਲ ਚੱਲੀਆਂ 100 ਤੋਂ ਵੱਧ ਗੋਲੀਆਂ

Share On
merritt-rcmp-investigating-series-of-early-morning-shootings
The Merritt RCMP is currently investigating multiple shootings in the Merritt, Coldwater, and Mamette Lake Road areas. (Photo - Coquitlam RCMP/Twitter)

ਬੀ.ਸੀ. 'ਚ ਮੈਰਿਟ ਦੇ ਇਲਾਕੇ 'ਚ ਮਲਟੀਪਲ ਸ਼ੂਟਿੰਗ ਦੀਆਂ ਘਟਨਾਵਾਂ ਸੰਬੰਧੀ ਵਧੇਰੇ ਜਾਣਕਾਰੀ ਉਜਾਗਰ ਹੋਈ ਹੈ।

ਸ਼ਹਿਰ ਦੇ ਮੇਅਰ ਅਨੁਸਾਰ ਇਲਾਕੇ 'ਚ 100 ਤੋਂ ਵਧੇਰੇ ਗੋਲੀਆਂ ਚੱਲੀਆਂ ਦੱਸੀਆਂ ਗਈਆਂ ਹਨ।

ਗੋਲੀ ਚੱਲਣ ਸੰਬੰਧੀ ਮਾਮਲੇ ਮੰਗਲਵਾਰ ਤੜਕੇ ਦੇ ਦੱਸੇ ਗਏ ਹਨ ਹਾਲਾਂਕਿ ਹਾਲ ਦੀ ਘੜੀ ਕਿਸੇ ਦੇ ਜਖਮੀ ਹੋਣ ਸੰਬੰਧੀ ਜਾਣਕਾਰੀ ਨਹੀਂ ਮਿਲੀ ਹੈ।

ਆਰ.ਸੀ.ਐਮ.ਪੀ. ਅਨੁਸਾਰ ਸ਼ੂਟਿੰਗ ਦੀਆਂ ਮਲਟੀਪਲ ਵਾਰਦਾਤਾਂ ਮੈਰਿਟ, ਕੋਲਡਵਾਟਰ ਅਤੇ ਮੈਮਟ ਲੇਕ ਦੇ ਇਲਾਕੇ 'ਚ ਨਿਕੋਲਾ ਵੈਲੀ 'ਚ ਸਵੇਰ 5 ਵਜੇ ਤੋਂ 6.30 ਵਜੇ ਦਰਮਿਆਨ ਵਾਪਰੀਆਂ।

ਨਿਕੋਲਾ ਵੈਲੀ ਦੀ ਆਬਾਦੀ ਕਰੀਬ 7,000 ਹੈ। ਮੈਰਿਟ ਆਰ.ਸੀ.ਐਮ.ਪੀ. ਅਨੁਸਾਰ ਗੋਲੀ ਚੱਲਣ ਦੀਆਂ ਵਾਰਦਾਤਾਂ ਇੱਕ-ਦੂਜੇ ਨਾਲ ਸੰਬੰਧਤ ਸਨ ਅਤੇ ਟਾਰਗੈਟਿਡ ਮੰਨੀਆਂ ਜਾ ਰਹੀਆਂ ਹਨ।

ਸਾਰਜੈਂਟ ਜੌਸ਼ ਰੋਡਾ ਦਾ ਕਹਿਣਾ ਸੀ ਕਿ ਹਾਲ ਦੀ ਘੜੀ ਪਬਲਿਕ ਲਈ ਵਧੇਰੇ ਖਤਰਾ ਨਹੀਂ ਮੰਨਿਆ ਜਾ ਰਿਹਾ ਅਤੇ ਜਿਹੜੇ ਇਲਾਕੇ 'ਚ ਗੋਲੀਆਂ ਚੱਲੀਆਂ, ਉੱਥੇ ਪੁਲਿਸ ਵੱਡੀ ਗਿਣਤੀ 'ਚ ਹਾਜਰ ਹੈ।

ਸਵੇਰ 10 ਵਜੇ ਤਕ ਘਟਨਾਵਾਂ ਸੰਬੰਧੀ ਕੋਈ ਵਿਕਟਿਮ ਲੋਕੇਟ ਨਹੀਂ ਹੋਏ ਸਨ।

ਲੋਕਲ ਸਕੂਲ ਡਿਸਟ੍ਰਿਕਟ ਅਨੁਸਾਰ ਇਹ ਘਟਨਾਵਾਂ ਸਕੂਲਾਂ ਨਾਲ ਸੰਬੰਧਤ ਨਹੀਂ ਸਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link