11.82C Vancouver
ADS

Oct 28, 2025 7:06 PM - Connect Newsroom

ਮੈਟਰੋ ਵੈਨਕੂਵਰ ਕ੍ਰਾਈਮ ਸਟਾਪਰਜ਼ ਨੇ ਹੈਲੋਵੀਨ ਮੌਕੇ ਪੰਜ ਵਾਟੇਂਡ ਮੁਲਜ਼ਮਾਂ ਨੂੰ ਲੱਭਣ ਲਈ ਮੰਗੀ ਮਦਦ

Share On
metro-vancouver-crime-stoppers-highlights-top-five-most-wanted-suspects-this-halloween
Metro Vancouver Crime Stoppers Executive Director Linda Annis unveils the region’s top five most wanted list at Cougar Creek’s House of Horrors in Surrey.

ਮੈਟਰੋ ਵੈਨਕੂਵਰ ਕ੍ਰਾਈਮ ਸਟਾਪਰਜ਼ ਨੇ ਹੈਲੋਵੀਨ ਮੌਕੇ ਡੈਲਟਾ ਦੇ 26 ਸਾਲਾ ਗੁਰਕੀਰਤ ਸਿੰਘ ਸਮੇਤ ਪੰਜ ਵਾਟੇਂਡ ਮੁਲਜ਼ਮਾਂ ਨੂੰ ਲੱਭਣ ਵਿਚ ਮਦਦ ਲਈ ਬੀ. ਸੀ. ਵਾਸੀਆਂ ਤੋਂ ਸਹਿਯੋਗ ਮੰਗਿਆ ਹੈ। ਸਿਟੀ ਕੌਂਸਲਰ ਅਤੇ ਮੈਟਰੋ ਵੈਨਕੂਵਰ ਕ੍ਰਾਈਮ ਸਟੌਪਰਸ ਲਈ ਕਾਰਜਕਾਰੀ ਨਿਰਦੇਸ਼ਕ ਲਿੰਡਾ ਐਨਿਸ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਲਿਸਟ ਵਿਚ ਉਹ ਦੋ ਸ਼ੱਕੀ ਵੀ ਸ਼ਾਮਲ ਹਨ ਜੋ ਵੈਨਕੂਵਰ ਵਿਚ ਵੱਡੇ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਿਫ਼ਤਾਰੀ ਤੋਂ ਬਾਅਦ ਫਰਾਰ ਹਨ।

ਗੁਰਕੀਰਤ 16 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਜਿਨਸੀ ਸੋਸ਼ਣ ਦੇ ਸਬੰਧ ਵਿਚ ਕੈਨੇਡਾ ਦੀ 25 ਮੌਸਟ ਵਾਟੇਂਡ ਲਿਸਟ ਵਿਚ ਸ਼ਾਮਲ ਹੈ, ਵੈਨਕੂਵਰ ਵਿਚ ਡਰੱਗ ਤਸਕਰੀ ਦੀ ਜਾਂਚ ਦੇ ਸਿਲਸਿਲੇ ਵਿਚ 43 ਸਾਲਾ Omid Mashinchi ਅਤੇ 40 ਸਾਲਾ Amir Navarchi ਵਾਂਟੇਡ ਹਨ, ਇਹ ਦੋਵੇਂ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਫਰਾਰ ਚੱਲ ਰਹੇ ਹਨ। Mashinchi ਦਾ ਨਾਂ ਵੀ ਕੈਨੇਡਾ ਦੀ 25 ਮੌਸਟ ਵਾਟੇਂਡ ਲਿਸਟ ਵਿਚ ਹੈ।

ਦੋ ਹੋਰ ਮੁਲਜ਼ਮਾਂ ਵਿਚ 64 ਸਾਲਾ John Norman Mackenzie ਅਤੇ 43 ਸਾਲਾ Jean-Sebastien Philippe Eric Ferland ਸ਼ਾਮਲ ਹਨ। ਐਨਿਸ ਨੇ ਕਿਹਾ ਕਿ ਹਰ ਸਾਲ ਅਸੀਂ ਹੈਲੋਵੀਨ ਮੌਕੇ ਕੁਝ ਖ਼ਤਰਨਾਕ ਮੁਲਜ਼ਮਾਂ ਬਾਰੇ ਚਿਤਾਵਨੀ ਦਿੰਦੇ ਹਾਂ ਤਾਂ ਜੋ ਉਨ੍ਹਾਂ ਦੀ ਰਿਪੋਰਟ ਮਿਲ ਸਕੇ, ਉਨ੍ਹਾਂ ਕਿਹਾ ਕਿ ਕ੍ਰਾਈਮ ਸਟਾਪਰਜ਼ ਨੂੰ ਤੁਸੀਂ ਬੇਝਿਜਕ ਸੂਚਨਾ ਦੇ ਸਕਦੇ ਹੋ ਤੁਹਾਨੂੰ ਕਦੇ ਵੀ ਸਵਾਲ-ਜਵਾਬ ਜਾਂ ਗਵਾਹੀ ਦੇਣ ਲਈ ਨਹੀਂ ਬੁਲਾਇਆ ਜਾਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link