19.72C Vancouver
ADS

Jun 3, 2020 1:34 AM -

ਕੋਵਿਡ-19 ਦੇ ਬਾਵਜੂਦ ਮੈਟਰੋ ਵੈਨਕੂਵਰ ਵਿੱਚ ਘਰਾਂ ਦੀਆਂ ਕੀਮਤਾਂ ਸਥਿਰ

Share On
metro-vancouver-home-prices-stable-despite-pandemic
A file image of a real estate sign in Vancouver/ The Canadian Press

ਮਈ ਮਹੀਨੇ ਦੌਰਾਨ ਮੈਟਰੋ ਵੈਨਕੂਵਰ ਵਿੱਚ ਘਰਾਂ ਦੀਆਂ ਕੀਮਤਾਂ ਸਥਿਰ ਰਹੀਆਂ ਪਰ ਗ੍ਰੇਟਰ ਵੈਨਕੂਵਰ ਰੀਅਲ ਐਸਟੇਟ ਬੋਰਡ ਦੇ ਅੰਕੜੇ ਦਰਸਾਉਂਦੇ ਹਨ ਕਿ ਮਾਰਕੀਟ ਉੱਪਰ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਕਾਰਣ ਘਰਾਂ ਦੀਆਂ ਵਿਕਰੀਆਂ ਦੀ ਗਿਣਤੀ ਵਿੱਚ ਉਤਾਰ-ਚੜ੍ਹਾਅ ਆਉਂਦਾ ਰਿਹਾ।

ਬੋਰਡ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਕ ਰਿਹਾਇਸ਼ੀ ਪ੍ਰਾਪਰਟੀਆਂ ਦੇ ਸੰਯੁਕਤ ਮਾਪਦੰਡ ਅਨੁਸਾਰ ਵੈਨਕੂਵਰ ਵਿੱਚ ਘਰਾਂ ਦੀ ਕੀਮਤ ਔਸਤਨ $1 ਮਿਲੀਅਨ ਤੋਂ ਕੁਝ ਕੁ ਵੱਧ ਰਹੀ – ਮਤਲਬ ਕਿ ਅਪ੍ਰੈਲ ਮਹੀਨੇ ਦੇ ਮੁਕਾਬਲੇ ਕੋਈ ਬਹੁਤੀ ਤਬਦੀਲੀ ਨਹੀਂ ਆਈ ਅਤੇ ਮਈ 2019 ਦੇ ਮੁਕਾਬਲੇ ਇਹ ਲਗਭਗ 3% ਵੱਧ ਹੈ।

ਪਰ ਬੋਰਡ ਦਾ ਕਹਿਣਾ ਹੈ ਕਿ ਪਿਛਲੇ ਮਹੀਨੇ ਵਿਕਰੀਆਂ ਮਈ ਦੀ 10-ਸਾਲ ਦੀ ਔਸਤ ਤੋਂ 54 ਪ੍ਰਤੀਸ਼ਤ ਘੱਟ ਸਨ। ਪਿਛਲੇ ਸਾਲ ਮਈ ਮਹੀਨੇ ਦੇ ਮੁਕਾਬਲੇ ਇਨ੍ਹਾਂ ਵਿੱਚ 44 ਪ੍ਰਤੀਸ਼ਤ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਸਾਲ ਦੇ ਅਪ੍ਰੈਲ ਮਹੀਨੇ ਨਾਲੋਂ ਵਿਕਰੀਆਂ ਵਿੱਚ 34 ਪ੍ਰਤੀਸ਼ਤ ਵਾਧਾ ਹੋਇਆ ਹੈ।

ਬੋਰਡ ਮੁਤਾਬਕ ਇਸ ਨਾਲ ਸਪਸ਼ਟ ਹੁੰਦਾ ਹੈ ਕਿ ਘਰ ਖ਼ਰੀਦਣ ਅਤੇ ਵੇਚਣ ਵਾਲੇ ਕੋਵਿਡ-19 ਨਾਲ ਸੰਬੰਧਤ ਹਿਦਾਇਤਾਂ ਤੋਂ ਹੁਣ ਜ਼ਿਆਦਾ ਘਬਰਾ ਨਹੀਂ ਰਹੇ। ਨਾਲ ਹੀ, ਬੋਰਡ ਦੇ ਦੱਸਿਆ ਹੈ ਕਿ ਪ੍ਰਾਪਰਟੀ ਦੀਆਂ ਸਾਰੀਆਂ ਕਿਸਮਾਂ ਵਾਸਤੇ ਸਰਗਰਮ ਲਿਸਟਿੰਗਜ਼ ਅਤੇ ਵਿਕਰੀਆਂ ਦਾ ਅਨੁਪਾਤ 12 ਪ੍ਰਤੀਸ਼ਤ ਤੋਂ ਉੱਪਰ ਹੈ – ਅਤੇ ਇਸੇ ਰੁਝਾਨ ਕਾਰਣ ਪ੍ਰਾਪਰਟੀ ਦੀਆਂ ਕੀਮਤਾਂ ਡਿੱਗਦੀਆਂ ਨਹੀਂ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link