13.54C Vancouver
ADS

Aug 6, 2026 3:16 PM - Connect Newsroom - Ramanpreet kaur with files from The Canadian Press

ਮੈਟਰੋ ਵੈਨਕੂਵਰ 'ਚ ਲੱਗੀ ਜੰਗਲੀ ਅੱਗ ਕਾਰਨ ਘਰਾਂ ਨੂੰ ਖਾਲੀ ਕਰਨ ਦਾ ਜਾਰੀ ਕੀਤਾ ਗਿਆ ਅਲਰਟ

Share On
metro-vancouver-wildfire-triggers-evacuation-alert-as-fraser-canyon-residents-begin-returning-home
: Smoke rises from the Belcarra Regional Park wildfire as nearby residents in Anmore remain under evacuation alert.(Photo: The Canadian Press)

ਮੈਟਰੋ ਵੈਨਕੂਵਰ ਦੇ ਬੇਲਕਾਰਾ ਖੇਤਰੀ ਪਾਰਕ ਵਿਚ ਲੱਗੀ ਜੰਗਲੀ ਅੱਗ ਕਾਰਨ ਨੇੜਲੇ ਪਿੰਡ ਐਨਮੋਰ ਵਿਚ ਦੋ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ 35 ਹੋਰ properties ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਹ ਜੰਗਲੀ ਅੱਗ ਬੁੱਧਵਾਰ ਨੂੰ ਲੱਗੀ ਸੀ, ਜੋ ਲਗਭਗ 1.5 hectares ਵਿਚ ਫੈਲੀ ਹੈ ਅਤੇ ਇਸ ਨੂੰ ਕੱਲ ਸ਼ਾਮ ਤੱਕ ਬੇਕਾਬੂ ਦੱਸਿਆ ਗਿਆ ਸੀ।

ਇਹ ਅੱਗ Sasamat ਲੇਕ ਦੇ ਨੇੜੇ ਹੈ। ਇਸ 'ਤੇ ਕਾਬੂ ਪਾਉਣ ਲਈ ਬੀ.ਸੀ.ਵਾਈਲਡਫਾਇਰ ਸਰਵਿਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ helicopters ਰਾਹੀਂ ਵੀ ਪਾਣੀ ਸੁੱਟਿਆ ਜਾ ਰਿਹਾ ਸੀ। ਮੁੱਢਲੀ ਜਾਂਚ ਅਨੁਸਾਰ, ਇਸ ਅੱਗ ਦੇ ਸ਼ੁਰੂ ਹੋਣ ਦਾ ਕਾਰਨ ਮਨੁੱਖੀ ਗਤੀਵਿਧੀ ਮੰਨਿਆ ਜਾ ਰਿਹਾ ਹੈ। ਗੌਰਤਲਬ ਹੈ ਕਿ ਬੀ. ਸੀ. ਵਿਚ ਇਸ ਸਮੇਂ 112 ਜੰਗਲੀ ਅੱਗਾਂ ਸਰਗਰਮ ਹਨ, ਜਿਹਨਾਂ ਵਿਚੋਂ 24 ਦਾ ਕਾਰਨ ਮਨੁੱਖੀ ਪਾਇਆ ਗਿਆ ਹੈ, ਜਦੋਂ ਕਿ 85 ਅੱਗਾਂ ਆਸਮਾਨੀ ਬਿਜਲੀ ਕਾਰਨ ਸ਼ੁਰੂ ਹੋਈਆਂ ਸਨ।

ਮੌਜੂਦਾ ਸਮੇਂ ਸੂਬੇ ਭਰ ਵਿਚ 1,400 ਦੇ ਕਰੀਬ ਫਾਈਰਫਾਈਟਰਜ਼ ਇਹਨਾਂ ਅੱਗਾਂ ਨੂੰ ਕਾਬੂ ਕਰਨ ਵਿਚ ਜੁਟੇ ਹਨ, ਜਿਸ ਵਿਚ ਭਾਰੀ ਮਿਸ਼ਨਰੀ ਅਤੇ ਹੈਲੀਕੌਪਟਰਸ ਦੀ ਮਦਦ ਵੀ ਲਈ ਜਾ ਰਹੀ ਹੈ। ਇਸ ਵਿਚਕਾਰ ਲੋਅਰ ਮੇਨਲੈਂਡ ਦੇ ਬਹੁਤੇ ਹਿੱਸੇ ਲਈ ਏਅਰ ਕੁਆਲਿਟੀ ਵਾਰਨਿੰਗ ਲਾਗੂ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link