14.97C Vancouver
ADS

Jun 2, 2021 1:16 AM -

ਮਿਸ਼ੈਲ ਗੁਡ ਨੂੰ ਹਾਸਿਲ ਹੋਇਆ ਵੱਡਾ ਸਨਮਾਨ, ਪਰ ਕਿਹਾ ਜਸ਼ਨ ਮਨਾਉਣ ਦੀ ਜਗ੍ਹਾ ਮਨ ਦੁਖੀ ਹੈ

Share On
michelle-good-wins-major-award-for-her-first-novel-but-says-instead-of-celebrating-shes-mourning
Michelle Good says instead of celebrating she's mourning the children whose deaths at residential schools are just now being acknowledged. (Photo - Michelle Good/twitter)

ਇੱਕ ਇੰਡੀਜਨਸ ਲੇਖਿਕਾ ਨੂੰ ਵੱਡਾ ਸਨਮਾਨ ਹਾਸਿਲ ਹੋਇਆ ਹੈ।

ਰੈਜ਼ੀਡੈਂਸ਼ੀਅਲ ਸਕੂਲਾਂ ਦੇ 5 ਸਰਵਾਈਵਰਸ ਦੀ ਕਹਾਣੀ ਦੱਸਣ ਵਾਲੀ ਮਿਸ਼ੈਲ ਗੁਡ ਨੂੰ 25,000 ਡਾਲਰ ਵਾਲਾ ਗਵਰਨਰ ਜਨਰਲ ਲਿਟਰੇਰੀ ਐਵਾਰਡ ਫਾਰ ਫਿਕਸ਼ਨ ਹਾਸਿਲ ਹੋਇਆ ਹੈ।

ਉਨ੍ਹਾਂ ਦੇ "ਫਾਈਵ ਲਿਟਲ ਇੰਡੀਅਨਸ" ਸੰਬੰਧੀ ਕੀਤੇ ਕੰਮ ਲਈ ਉਨ੍ਹਾਂ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਵਕੀਲ ਤੋਂ ਲੇਖਿਕਾ ਬਣੀ ਮਿਸ਼ੈਲ ਗੁਡ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਾਂ ਨੂੰ ਰੈਜ਼ੀਡੈਂਸ਼ੀਅਲ ਸਕੂਲ ਅਟੈਂਡ ਕਰਨਾ ਪਿਆ ਸੀ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮੌਕੇ ਜਸ਼ਨ ਦੇ ਮੂਡ 'ਚ ਨਹੀਂ ਹਨ ਕਿਉਂਕਿ ਉਨ੍ਹਾਂ ਦਾ ਦਿਲ ਦਫਨ ਕੀਤੇ ਮਿਲੇ ਬੱਚਿਆਂ ਦੇ ਲਈ ਰੋ ਰਿਹਾ ਹੈ।

ਮਿਸ਼ੈਲ ਗੁਡ ਕੈਮਲੂਪਸ ਦੇ ਕੋਲ ਸਾਹਵਾਨਾ ਦੇ ਇਲਾਕੇ 'ਚ ਰਹਿੰਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਹਫ਼ਤੇ ਉਨ੍ਹਾਂ ਨੂੰ ਐਮਜ਼ੌਨ ਕੈਨੇਡਾ ਫਰਸਟ ਨੌਵਲ ਐਵਾਰਡ ਵੀ ਹਾਸਿਲ ਹੋਇਆ ਸੀ ਪਰ ਉਨ੍ਹਾਂ ਕਿਹਾ ਕਿ ਉਹ ਮੌਜੂਦਾ ਹਾਲਾਤ 'ਚ ਪਾਰਟੀ ਬਾਰੇ ਨਹੀਂ ਸੋਚ ਸਕਦੀ।

ਉਨ੍ਹਾਂ ਕਿਹਾ ਕਿ ਇਹ ਬੇਹੱਦ ਸਵਾਰਥ ਭਰਿਆ ਹੋਵੇਗਾ ਜੇਕਰ ਹਾਲ ਦੀ ਘੜੀ 215 ਦਫਨ ਕੀਤੇ ਬੱਚਿਆਂ ਦੀ ਜਗ੍ਹਾ ਐਵਾਰਡਸ ਬਾਰੇ ਸੋਚਿਆ ਜਾਵੇ।

Latest news

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link