12.46C Vancouver
ADS

Jun 13, 2025 3:50 PM - The Canadian Press

ਈਰਾਨ ਅਤੇ ਇਜ਼ਰਾਇਲ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਕੈਨੇਡੀਅਨਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ : ਅਨੀਤਾ ਆਨੰਦ

Share On
middle-east-de-escalation-must-be-priority-after-israel-attacks-iran-anand
The Israeli strike involved more than 200 aircraft and about 100 targets, according to Israel's military.(Photo: The Canadian Press)

ਕੈਨੇਡਾ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਅਨੀਤਾ ਆਨੰਦ ਨੇ ਈਰਾਨ ਅਤੇ ਇਜ਼ਰਾਇਲ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਇਸ ਖਿਤੇ ਵਿਚ ਰਹਿ ਰਹੇ ਕੈਨੇਡੀਅਨਾਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਅਤੇ ਲੋਕਲ ਅਧਿਕਾਰੀਆਂ ਦੀ ਸਲਾਹ ਨੂੰ ਫੋਲੋ ਕਰਨ ਲਈ ਕਿਹਾ ਹੈ। ਆਨੰਦ ਨੇ ਇਜ਼ਰਾਇਲ ਅਤੇ ਈਰਾਨ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਾਰਵਾਈ ਤੋਂ ਬਚਣ ਜੋ ਖੇਤਰ ਨੂੰ ਅਸਥਿਰ ਕਰ ਸਕਦੀ ਹੈ।

ਉਨ੍ਹਾਂ ਸੋਸ਼ਲ ਮੀਡੀਆ 'ਤੇ ਇਹ ਵੀ ਕਿਹਾ ਕਿ ਕੈਨੇਡਾ ਈਰਾਨ ਦੇ ਪ੍ਰਮਾਣੂ ਅਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਤੋਂ ਪੈਦਾ ਹੋਏ ਖ਼ਤਰੇ ਤੋਂ ਬਹੁਤ ਚਿੰਤਤ ਹੈ। ਗੌਰਤਲਬ ਹੈ ਕਿ ਇਜ਼ਰਾਇਲ ਵਲੋਂ ਈਰਾਨੀ ਮਿਜ਼ਾਇਲ ਅਤੇ ਪ੍ਰਮਾਣੂ ਸਥਾਨ 'ਤੇ ਬੰਬਾਰੀ ਤੋਂ ਬਾਅਦ ਈਰਾਨ ਨੇ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਜ਼ਰਾਈਲੀ ਫੌਜ ਅਨੁਸਾਰ, ਉਨ੍ਹਾਂ ਹਮਲੇ ਵਿਚ 200 ਦੇ ਕਰੀਬ ਲੜਾਕੂ ਜਹਾਜ਼ਾਂ ਨਾਲ 100 ਤੋਂ ਵੱਧ ਟਿਕਾਣੇ ਨਿਸ਼ਾਨਾ ਬਣਾਏ ਅਤੇ ਈਰਾਨ ਵਲੋਂ ਜਵਾਬੀ ਹਮਲੇ ਵਿਚ ਦਾਗੇ ਗਏ 100 ਡਰੋਨਾਂ ਨੂੰ ਦੇਸ਼ ਦੀ ਏਅਰਸਪੇਸ ਤੋਂ ਬਾਹਰ ਢੇਰੀ ਕਰ ਦਿੱਤਾ।

ਇਜ਼ਰਾਇਲ ਦਾ ਕਹਿਣਾ ਹੈ ਕਿ ਉਸ ਨੇ ਈਰਾਨ ਵੱਲੋਂ ਪ੍ਰਮਾਣੂ ਬੰਬ ਬਣਾਉਣ ਦੇ ਆਉਣ ਵਾਲੇ ਖ਼ਤਰੇ ਨੂੰ ਰੋਕਣ ਲਈ ਇਹ ਹਮਲੇ ਕੀਤੇ ਹਨ, ਦੂਜੇ ਪਾਸੇ ਈਰਾਨ ਦਾ ਦਾਅਵਾ ਹੈ ਕਿ ਉਸ ਦਾ ਪ੍ਰਮਾਣੂ ਪ੍ਰੋਗਰਾਮ ਸਿਰਫ ਸਿਵਲੀਅਨ ਉਦੇਸ਼ਾਂ ਲਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link