14.16C Vancouver
ADS

Oct 1, 2020 5:29 PM -

ਅਮਰੀਕਾ-ਇਰਾਕ ਵਿਚ ਵਧਿਆ ਤਨਾਅ, ਕੈਨੇਡਾ ਦੇ ਸਿਪਾਹੀ ਜੱਥਿਆਂ ਨੂੰ ਪਨਾਹ ਦੇਣ ਵਾਲੇ ਮਿਲਿਟਰੀ ਬੇਸ 'ਤੇ ਹਮਲਾ

Share On
military-base-housing-canadian-troops-attacked-as-u-s-iraq-tensions-escalate
Women inspect the aftermath of a rocket attack near international airport in Baghdad, Iraq, Tuesday, Sept. 29, 2020. THE CANADIAN PRESS/AP/Khalid Mohammed

ਆਈ.ਐੱਸ.ਆਈ.ਐੱਲ ਖਿਲਾਫ਼ 6 ਸਾਲ ਪੁਰਾਣੀ ਲੜਾਈ ਦੇ ਚਲਦਿਆਂ ਅਮਰੀਕਾ ਅਤੇ ਇਰਾਕ ਵਿਚ ਵੱਧ ਰਹੇ ਤਨਾਅ ਵਿਚਕਾਰ ਕੈਨੇਡੀਅਨ ਟਰੂਪਸ ਦੇ ਫਸਣ ਦਾ ਖ਼ਤਰਾ ਬਣਿਆ ਹੋਇਆ ਹੈ।

ਇਕਾਰ ਵਿਚ, ਇਰਾਨ ਦੀ ਸ਼ਹਿ ਵਾਲੇ ਮੀਲੀਸ਼ੀਆ ਸਮੂਹਾਂ ਕਾਰਨ ਪੈਦਾ ਹੋਏ ਖ਼ਤਰੇ ਵਿਚਕਾਰ, ਵੌਸ਼ਿੰਗਟਨ ਅਤੇ ਬਗ਼ਦਾਦ ਦਰਮਿਆਨ ਤਨਾਅ ਵੱਧ ਗਿਆ ਹੈ। ਕਈ ਹਫਤਿਆਂ ਤੋਂ ਅਮਰੀਕੀ ਨਿਸ਼ਾਨਿਆਂ ਉੱਤੇ ਹਮਲੇ ਵੀ ਵੱਧ ਗਏ ਹਨ।

ਬਗ਼ਦਾਦ ਵਿਚ ਅਮਰੀਕੀ ਦੂਤਘਰ 'ਤੇ ਕਈ ਰੌਕੇਟ ਹਮਲੇ ਹੋਏ ਅਤੇ ਬੁੱਧਵਾਰ ਨੂੰ ਅਮਰੀਕੀ ਮਿਲਿਟਰੀ ਬੇਸ ਨੂੰ ਨਿਸ਼ਾਨਾ ਬਣਾ ਕੇ ਵੀ ਇੱਕ ਹਮਲਾ ਕੀਤਾ ਗਿਆ, ਜਿੱਥੇ ਦਰਜਨਾਂ ਕੈਨੇਡੀਅਨ ਸਿਪਾਹੀ ਰਹਿੰਦੇ ਹਨ।

ਅਮਰੀਕਾ ਦੇ ਮਿਲਿਟਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਾਗਿਆ ਗਿਆ ਰੌਕੇਟ, ਬੇਸ ਉੱਤੇ ਹਮਲਾ ਨਹੀਂ ਕਰ ਸਕਿਆ।

ਡਿਪਾਰਟਮੈਂਟ ਔਫ਼ ਨੈਸ਼ਨਲ ਡਿਫੈਂਸ ਮੁਤਾਬਕ ਕੈਨੇਡੀਅਨ ਜਿੱਥੇ ਸੁਰੱਖਿਅਤ ਹਨ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਤਕਰੀਬਨ 170 ਮਿਲਿਟਰੀ ਮੈਂਬਰ ਇਰਾਕ ਵਿਚ ਹਨ, ਅਤੇ ਸਪੈਸ਼ਲ ਫੋਰਸਿਸ ਦੇ ਸਿਪਾਹੀ ਇਰਬਿਲ ਦੇ ਬਾਹਰ ਅਤੇ ਹੋਰ ਕਈ ਓਪਰੇਸ਼ਨਜ਼ 'ਤੇ ਕੰਮ ਕਰ ਰਹੇ ਹਨ, ਇਨ੍ਹਾਂ ਸਿਪਾਹੀਆਂ ਦੀ ਗਿਣਤੀ ਜਨਤਕ ਨਹੀਂ ਕੀਤੀ ਗਈ ਹੈ।

ਇਰਾਕ ਵਿਚ ਕੈਨੇਡਾ ਦੇ ਐਮਬੈਸਡਰ ਨੇ ਇਨ੍ਹਾਂ ਹਮਲਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

Latest news

over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
justin-trudeau-enters-entertainment-industry-launches-new-production-company
Punjabi

ਜਸਟਿਨ ਟਰੂਡੋ ਦੀ ਮਨੋਰੰਜਨ ਜਗਤ ’ਚ ਐਂਟਰੀ, Katie Telford ਨਾਲ ਮਿਲ ਕੇ ਲਾਂਚ ਕੀਤੀ ਨਵੀਂ ਪ੍ਰੋਡਕਸ਼ਨ ਕੰਪਨੀ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲੰਮਾ ਸਮਾਂ ਚੀਫ਼ ਆਫ਼ ਸਟਾਫ਼ ਰਹੀ Katie Telford ਰਾਜਨੀਤੀ ਛੱਡ ਕੇ ਹੁਣ ਮਨੋਰੰਜਨ ਜਗਤ ਵਿਚ ਕਦਮ ਰੱਖ ਰਹੇ ਹਨ। ਉਨ੍ਹਾਂ ਨੇ ਅੱਜ ਟੋਰੌਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਰੈੱਡ ਕਾਰਪੇਟ 'ਤੇ ਆਪਣੀ ਨਵੀਂ ਮੀਡੀਆ ਅਤੇ ਪ੍ਰੋਡਕਸ਼ਨ ਕੰਪਨੀ Hope & Hard Work ਨੂੰ ਲੌਂਚ ਕਰਨ ਦਾ ਐਲਾਨ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link