12.43C Vancouver
ADS

Jun 22, 2021 3:11 PM -

ਮਿਲਿਟਰੀ ਓਮਬਡਸਮੈਨ ਵਲੋਂ ਉੱਚ ਅਧਿਕਾਰੀਆਂ ਵਲੋਂ ਮਾਮਲਿਆਂ ’ਤੇ ਪਰਦਾ ਪਾਉਣ ਦਾ ਇਲਜ਼ਾਮ ਅਤੇ ਜਾਂਚ ਵਿੱਚ ਆਜ਼ਾਦੀ ਦੀ ਮੰਗ

Share On
military-ombudsman-demands-independence-now-accuses-top-brass-of-fighting-oversight
The facade of the headquarters of the Department of National Defence is pictured in Ottawa, on April 3, 2013. THE CANADIAN PRESS/Adrian Wyld

ਕੈਨੇਡਾ ਦੇ ਮਿਲਿਟਰੀ ਓਮਬਡਸਮੈਨ ਫੈਡਰਲ ਲਿਬਰਲ ਸਰਕਾਰ ਤੋਂ ਕਨੇਡੀਅਨ ਆਰਮਡ ਫੋਰਸਜ਼ ’ਤੇ ਸੁਤੰਤਰ ਢੰਗ ਨਾਲ ਨਜ਼ਰ ਰੱਖਣ ਦੀਆਂ ਸ਼ਕਤੀਆਂ ਆਪਣੇ ਆਫ਼ਿਸ ਨੂੰ ਦੇਣ ਦੀ ਮੰਗ ਕਰ ਰਹੇ ਹਨ।

ਓਮਬਡਸਮੈਨ ਗ੍ਰੇਗ ਲਿੱਕ ਦਾ ਕਹਿਣਾ ਹੈ ਕਿ ਬੀਤੇ 30 ਸਾਲਾਂ ਦੌਰਾਨ ਸਾਹਮਣੇ ਆਏ ਅਣਗਿਣਤ ਸਕੈਂਡਲ ਅਤੇ ਸੰਕਟ ਕਾਰਣ ਫੌਜੀਆਂ ਅਤੇ ਹੋਰਾਂ ਦੀ ਰੱਖਿਆ ਲਈ ਬਾਹਰੀ ਨਿਗਰਾਨੀ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਵਿੱਚ ਮੌਜੂਦਾ ਜਿਨਸੀ ਦੁਰਾਚਾਰ ਦੇ ਵਿਵਾਦ ਵੀ ਸ਼ਾਮਲ ਹਨ ਜੋ ਸੀਨੀਅਰ ਰੈਂਕ ਦੇ ਅਧਿਕਾਰੀਆਂ ਨਾਲ ਸੰਬੰਧਤ ਹਨ।

ਲਿੱਕ ਮੁਤਾਬਕ ਅੰਦੂਰਨੀ ਵਿਧੀਆਂ ਜੋ ਉਨ੍ਹਾਂ ਲੋਕਾਂ ਦਾ ਸਮਰਥਨ ਕਰਨ ਲਈ ਸਨ ਜਿਨ੍ਹਾਂ ਨੇ ਦੁਰਾਚਾਰਾਂ ਦਾ ਸਾਹਮਣਾ ਕੀਤਾ ਹੈ, ਸਹੀ ਨਤੀਜਿਆਂ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀਆਂ ਹਨ।

ਜਦੋਂਕਿ ਆਰਮਡ ਫੋਰਸਿਜ਼ ਅਤੇ ਡਿਫੈਂਸ ਡਿਪਾਰਟਮੈਂਟ, ਸਰਕਾਰਾਂ ਅਤੇ ਨੇਤਾ ਹਰ ਵਾਰ ਜਨਤਕ ਤੌਰ 'ਤੇ ਅਜਿਹੀਆਂ ਸਿਫਾਰਸ਼ਾਂ ’ਤੇ ਸਹਿਮਤ ਹੋਏ ਹਨ, ਲਿੱਕ ਨੇ ਦੋਸ਼ ਲਗਾਇਆ ਹੈ ਕਿ ਇਹ ਸਿਰਫ ਦਖਾਵੇ ਲਈ ਹੈ।

ਲਿੱਕ ਦਾ ਕਹਿਣਾ ਹੈ ਕਿ ਸੀਨੀਅਰ ਕਮਾਂਡਰ ਅਤੇ ਰੱਖਿਆ ਅਧਿਕਾਰੀ ਅਸਲ ਵਿੱਚ ਬਾਹਰੀ ਦਖਲਅੰਦਾਜ਼ੀ ਤੋਂ ਬਚਾਅ ਲਈ ਲੜਦੇ ਆਏ ਹਨ, ਜਦੋਂ ਕਿ ਸਰਕਾਰਾਂ ਇਸ ਨੂੰ ਨਜ਼ਰ ਅੰਦਾਜ਼ ਕਰਦੀਆਂ ਆਈਆਂ ਹਨ।

ਲਿੱਕ, ਜੋ ਅੱਜ ਇਸ ਸੰਬੰਧ ਵਿੱਚ ਇੱਕ ਰਿਪੋਰਟ ਸਾਂਝੀ ਕਰਨ ਜਾ ਰਹੇ ਹਨ ਦਾ ਕਹਿਣਾ ਹੈ ਕਿ ਕਾਫ਼ੀ ਅਧਿਐਨ ਅਤੇ ਸਮੀਖਿਆਵਾਂ ਹੋ ਚੁੱਕੀਆਂ ਹਨ ਅਤੇ ਜੇ ਹੁਣ ਸੁਤੰਤਰ ਨਿਗਰਾਨੀ ਸਥਾਪਤ ਨਹੀਂ ਕੀਤੀ ਜਾਂਦੀ, ਤਾਂ ਸੇਵਾ ਮੈਂਬਰਾਂ ਨੂੰ ਪ੍ਰੇਸ਼ਾਨੀ ਹੁੰਦੀ ਰਹੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link