17.93C Vancouver
ADS

May 27, 2020 5:14 PM -

ਮਿਲਟਰੀ ਦੀ ਰਿਪੋਰਟ ਮੁਤਾਬਕ ਕਿਊਬੈੱਕ ਦੇ ਲੌਂਗ ਟਰਮ ਕੇਅਰ ਹੋਮਾਂ ਦੇ ਹਾਲਾਤ ਖ਼ਰਾਬ ਪਰ ਸੁਧਾਰ ਦੀ ਆਸ

Share On
military-report-on-quebec-senior-homes-says-conditions-difficult-but-improving
A home-care worker is shown outside Orchard Villa long-term care home in Pickering, Ont., on Tuesday, May 26, 2020. THE CANADIAN PRESS/Frank Gunn

ਕਿਊਬੈੱਕ ਦੇ ਲੌਂਗ ਟਰਮ ਕੇਅਰ ਹੋਮਾਂ ਦੇ ਹਾਲਾਤ ਬਿਆਨ ਕਰਦੀ ਮਿਲਟਰੀ ਦੀ ਰਿਪੋਰਟ ਅਨੁਸਾਰ ਬਹੁਤ ਸਾਰੀਆਂ ਥਾਵਾਂ ਕੋਵਿਡ-19 ਦੇ ਫੈਲਾਅ ਨੂੰ ਕਾਬੂ ਕਰਨ ਲਈ ਸੰਘਰਸ਼ ਕਰ ਰਹੀਆਂ ਹਨ।

ਕਨੇਡੀਅਨ ਆਰਮਡ ਫੋਰਸਿਜ਼ ਦੇ ਮੈਂਬਰਾਂ ਮੁਤਾਬਕ ਜਦੋਂ ਉਹ ਇਨ੍ਹਾਂ ਲੌਂਗ ਟਰਮ ਕੇਅਰ ਹੋਮਾਂ ਵਿੱਚ ਪਹੁੰਚੇ ਤਾਂ ਉੱਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਵਿੱਚ ਵੱਡੀ ਘਾਟ ਦੇਖਣ ਨੂੰ ਮਿਲੀ ਜਿਸ ਦਾ ਬੁਰਾ ਪ੍ਰਭਾਵ ਮਰੀਜ਼ਾਂ ਦੀ ਸਾਫ ਸਫਾਈ ਉੱਤੇ ਪੈ ਰਿਹਾ ਸੀ।

ਹੋਰ ਮੁੱਦਿਆਂ ਵਿੱਚ ਪਰਸਨਲ ਪ੍ਰੋਟੈਕਟਿਵ ਇਕਵਿਪਮੈਂਟ, ਮੈਡੀਕਲ ਸਪਲਾਈਆਂ ਵਿੱਚ ਕਮੀ ਅਤੇ ਇਨ੍ਹਾਂ ਥਾਵਾਂ ਤੇ ਰਹਿ ਰਹੇ ਵਿਅਕਤੀਆਂ ਕੋਲ ਸਿਹਤ ਸੁਰੱਖਿਆ ਉਪਕਰਨਾਂ ਦੀ ਘਾਟ ਸੀ।

ਪਰ ਅੱਜ ਜਾਰੀ ਕੀਤੀ ਗਈ ਇਹ ਰਿਪੋਰਟ ਮੰਗਲਵਾਰ ਨੂੰ ਔਂਟੈਰੀਓ ਦੇ ਲੌਂਗ ਟਰਮ ਕੇਅਰ ਹੋਮਾਂ ਬਾਰੇ ਸਾਂਝੀ ਕੀਤੀ ਗਈ ਰਿਪੋਰਟ ਤੋਂ ਘੱਟ ਗੰਭੀਰ ਜਾਪਦੀ ਹੈ ਜਿੱਥੇ ਕਮਰਿਆਂ 'ਚ ਕੀੜੇ-ਮਕੌੜੇ ਹੋਣਾ, ਰੈਜ਼ੀਡੈਂਟਸ ਨੂੰ ਜ਼ਬਰਦਸਤੀ ਫੀਡ (feed) ਕਰਨਾ ਅਤੇ ਕਈ ਰੈਜ਼ੀਡੈਂਟਸ ਦੇ ਕਈ ਘੰਟੇ ਤੱਕ ਮਦਦ ਲਈ ਰੋਂਦੇ ਰਹਿਣ ਤੱਕ ਦੇ ਇਲਜ਼ਾਮ ਲਗਾਏ ਹਨ।

ਮਿਲਟਰੀ ਮੁਤਾਬਕ ਜ਼ਿਆਦਾਤਰ ਮਾਮਲਿਆਂ ਵਿੱਚ ਕਿਊਬੈੱਕ ਦੇ ਲੌਂਗ ਟਰਮ ਕੇਅਰ ਹੋਮਾਂ ਦੀ ਸਥਿਤੀ ਵਿੱਚ ਪਿਛਲੇ ਕਈ ਹਫਤਿਆਂ ਵਿੱਚ ਸੁਧਾਰ ਨਜ਼ਰ ਆ ਰਿਹਾ ਹੈ ਅਤੇ ਮੁਲਾਜ਼ਮ ਵੀ ਹੌਲੀ ਹੌਲੀ ਵਾਪਸ ਆਪਣੇ ਕੰਮਾਂ ਤੇ ਆ ਰਹੇ ਹਨ।

ਕਿਊਬੈੱਕ ਵਿੱਚ ਕੋਵਿਡ-19 ਕਾਰਨ 89 ਹੋਰ ਵਿਅਕਤੀ ਦਮ ਤੋੜ ਗਏ ਹਨ ਅਤੇ 541 ਨਵੇਂ ਮਾਮਲੇ ਸਾਹਮਣੇ ਆਏ ਹਨ।

ਸੂਬੇ ਵਿੱਚ ਵਾਇਰਸ ਦੇ ਕੁੱਲ 49,139 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 4,228 ਜਾਨਾਂ ਜਾ ਚੁੱਕੀਆਂ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link