Feb 3, 2022 8:22 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਔਟਵਾ 'ਚ ਜਾਰੀ ਪ੍ਰਦਰਸ਼ਨਾਂ ਵਿਚਾਲੇ ਮਿਲਟਰੀ ਦੀ ਮਦਦ ਨਹੀਂ ਲਈ ਜਾਵੇਗੀ।
ਔਟਵਾ 'ਚ ਟਰੱਕਰਸ ਦੇ ਪ੍ਰਦਰਸ਼ਨ ਨੂੰ ਹਟਾਉਣ ਲਈ ਮਿਲਟਰੀ ਦੀ ਮਦਦ ਲੈਣ ਦੀ ਚਰਚਾ ਵਿਚਾਲੇ ਟਰੂਡੋ ਨੇ ਇਹ ਬਿਆਨ ਦਿੱਤਾ ਹੈ।
ਟਰੂਡੋ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਵੀ ਅਜਿਹੀ ਸਲਾਹ ਦਿੱਤੀ ਜਾ ਰਹੀ ਸੀ ਕਿ ਕੁਝ ਪ੍ਰਦਰਸ਼ਨਾਂ ਨੂੰ ਹਟਾਉਣ ਲਈ ਮਿਲਟਰੀ ਨੂੰ ਵਰਤਿਆ ਜਾਵੇ।
ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਵਾਬ ਅੱਜ ਵੀ ਓਹੀ ਹੈ ਜੋ ਕੁਝ ਸਾਲ ਪਹਿਲਾਂ ਸੀ।
ਟਰੂਡੋ ਨੇ ਇਹ ਵੀ ਕਿਹਾ ਕਿ ਹਾਲ ਦੀ ਘੜੀ ਫੈਡਰਲ ਸਰਕਾਰ ਕੋਲ ਮਿਲਟਰੀ ਇੰਟਰਵੈਂਸ਼ਨ ਲਈ ਕੋਈ ਰਸਮੀ ਬੇਨਤੀ ਨਹੀਂ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਫੈਡਰਲ ਤਰਜੀਹ ਇਹੀ ਹੈ ਕਿ ਔਟਵਾ ਦੇ ਨਾਗਰਿਕਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇ।
ਟਰੂਡੋ ਨੇ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਮਿਲਟਰੀ ਲਗਾਉਣ ਤੋਂ ਪਹਿਲਾਂ ਸਰਕਾਰ ਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ।




