17.97C Vancouver
ADS

Jul 14, 2025 11:28 AM - The Canadian Press

ਮੈਨੀਟੋਬਾ 'ਚ ਅੱਗ ਦੇ ਚੱਲਦੇ ਇਕ ਕਮਿਊਨਿਟੀ ਤੋਂ 1,000 ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਬਾਹਰ

Share On
military-says-over-1-000-people-flown-from-fire-threatened-manitoba-community
The military began removing people from Garden Hill First Nation on CC-130 Hercules transport airplanes on Friday, and it says that as of Sunday afternoon, over 1,550 have been flown to Winnipeg.(Photo - The Canadian Press)

ਮੈਨੀਟੋਬਾ ਦੇ ਗਾਰਡਨ ਹਿੱਲ ਫਸਟ ਨੇਸ਼ਨ ਤੋਂ ਕੈਨੇਡੀਅਨ ਆਰਮਡ ਫੋਰਸਿਜ਼ ਨੇ ਇੱਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਜੰਗਲ ਦੀ ਅੱਗ ਦੇ ਖ਼ਤਰੇ ਤੋਂ ਬਾਹਰ ਕੱਢਿਆ ਹੈ। ਮਿਲਟਰੀ ਨੇ ਕਿਹਾ ਕਿ ਉਸ ਵਲੋਂ ਇਸ ਲਈ CC-130 ਹਰਕੂਲਸ ਟਰਾਂਸਪੋਰਟ ਜਹਾਜ਼ਾਂ ਦਾ ਇਸਤੇਮਾਲ ਕੀਤਾ ਗਿਆ,ਇਹ ਇੱਕ ਰਿਮੋਟ ਕਮਿਊਨਿਟੀ ਹੈ। ਗਾਰਡਨ ਹਿੱਲ ਫਸਟ ਨੇਸ਼ਨ ਦੇ 1,550 ਤੋਂ ਵੱਧ ਲੋਕਾਂ ਨੂੰ ਮਿਲਟਰੀ ਨੇ ਵਿਨੀਪੈਗ ਵਿਚ ਸ਼ਿਫਟ ਕੀਤਾ ਹੈ। ਇਹ ਕਮਿਊਨਿਟੀ ਵਿਨੀਪੈੱਗ ਤੋਂ ਲਗਭਗ 500 ਕਿਲੋਮੀਟਰ ਉੱਤਰ ਵਿਚ ਹੈ ਅਤੇ ਸੜਕ ਰਾਹੀਂ ਇੱਥੇ ਪਹੁੰਚਣਾ ਸੰਭਵ ਨਹੀਂ ਹੈ।

ਗੌਰਤਲਬ ਹੈ ਕਿ ਜੰਗਲੀ ਅੱਗ ਕਾਰਨ ਮੈਨੀਟੋਬਾ ਐਮਰਜੈਂਸੀ ਸਥਿਤੀ ਵਿਚ ਹੈ, ਪ੍ਰੀਮੀਅਰ ਵੈਬ ਕੀਨਿਊ ਨੇ ਪਿਛਲੇ ਹਫ਼ਤੇ ਇਸ ਦਾ ਐਲਾਨ ਕੀਤਾ ਸੀ। ਸੂਬੇ ਵਿਚ ਸ਼ੁੱਕਰਵਾਰ ਤੱਕ 12,000 ਤੋਂ ਵੱਧ ਲੋਕ ਆਪਣੇ ਘਰਾਂ ਤੋਂ ਬਾਹਰ ਸਨ ਅਤੇ ਉਨ੍ਹਾਂ ਵਿਚੋਂ ਵੱਡੀ ਗਿਣਤੀ ਲੋਕਾਂ ਦੇ ਟੈਂਪਰੇਰੀ ਰਹਿਣ ਦੀ ਵਿਵਸਥਾ ਵਿਨੀਪੈਗ ਵਿਚ ਕੀਤੀ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link