11.16C Vancouver
ADS

Apr 21, 2021 1:50 AM -

ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨੇ ਪੇਸ਼ ਕੀਤਾ ਬਜਟ; ਕਈ ਸੰਗਠਨਾਂ ਤੋਂ ਮਿਲਿਆ-ਜੁਲਿਆ ਹੁੰਗਾਰਾ

Share On
millions-for-addiction-and-mental-health-in-b-c-s-budget-for-unprecedented-need-people-give-mixed-reviews-on-the-budget
Finance Minister Selina Robinson forecasts a 9.7-billion-dollar deficit this fiscal year and says it may take seven to nine years to balance the books. (Photo - B.C. Government)

ਅੱਜ ਬੀ.ਸੀ. 'ਚ ਪ੍ਰੋਵਿੰਸ਼ੀਅਲ ਬਜਟ ਪੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨੇ ਅੱਜ ਦੁਪਹਿਰ ਬਜਟ ਪੇਸ਼ ਕੀਤਾ।

ਇਸ ਦੌਰਾਨ ਪਰਿਵਾਰਾਂ ਅਤੇ ਵਪਾਰਾਂ ਦੇ ਸਹਿਯੋਗ ਲਈ ਕਈ ਬਿਲੀਅਨ ਡਾਲਰ ਦੇ ਨਵੇਂ ਖਰਚਿਆਂ ਦਾ ਐਲਾਨ ਕੀਤਾ ਗਿਆ ਹੈ।

ਬੀ.ਸੀ. 'ਚ ਬੀਤੇ ਸਾਲ ਯਾਨੀ ਕਿ 2020-2021 ਦਾ ਵਿੱਤੀ ਘਾਟਾ 8.1 ਬਿਲੀਅਨ ਡਾਲਰ ਰਹਿਣ ਦਾ ਅਨੁਮਾਨ ਦੱਸਿਆ ਗਿਆ ਹੈ।

ਬੀ.ਸੀ. 'ਚ ਇਸ ਸਾਲ ਦਾ ਪ੍ਰੋਵਿੰਸ਼ੀਅਲ ਡੈਫੀਸਿਟ $9.7 ਬਿਲੀਅਨ ਰਹਿਣ ਦਾ ਅਨੁਮਾਨ ਪੇਸ਼ ਕੀਤਾ ਗਿਆ ਹੈ।

ਇਹ ਵੀ ਦੱਸਿਆ ਗਿਆ ਹੈ ਕਿ ਸਥਿਤੀ ਨੂੰ ਸਮਾਨ ਕਰਨ 'ਚ 7 ਤੋਂ 9 ਸਾਲ ਦਾ ਸਮਾਂ ਲੱਗ ਸਕਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ 8.7 ਬਿਲੀਅਨ ਡਾਲਰ ਦੀ ਇਨਫਰਾਸਟਰਕਚਰ ਸਪੈਂਡਿੰਗ ਕੀਤੀ ਜਾਵੇਗੀ।

ਅਗਲੇ 3 ਸਾਲ 'ਚ ਖਰਚੀ ਜਾਣ ਵਾਲੀ ਇਸ ਰਕਮ ਨਾਲ 85,000 ਨੌਕਰੀਆਂ ਉਤਪੰਨ ਹੋਣਗੀਆਂ।

ਇਸ ਤੋਂ ਇਲਾਵਾ ਪਾਵਰਟੀ ਰਿਡਕ੍ਸ਼ਨ ਲਈ 1.6 ਬਿਲੀਅਨ ਡਾਲਰ ਦਾ ਵਾਅਦਾ ਕੀਤਾ ਗਿਆ ਹੈ।

ਹੈਲਥ ਕੇਅਰ ਅਤੇ ਮੈਂਟਲ ਹੈਲਥ ਸਿਸਟਮ 'ਚ 3.1 ਬਿਲੀਅਨ ਡਾਲਰ ਖਰਚੇ ਜਾਣਗੇ।

ਵਪਾਰਾਂ ਅਤੇ ਲੇਬਰ ਗਰੁੱਪਸ ਵੱਲੋਂ ਸਿਲੀਨਾ ਰੌਬਿਨਸਨ ਦੇ ਬਜਟ ਨੂੰ ਮਿਲੀ-ਜੂਲੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

ਬੀ.ਸੀ. ਫੈਡਰੇਸ਼ਨ ਆਫ ਲੇਬਰ ਨੇ ਹੈਲਥ ਕੇਅਰ, ਚਾਈਲਡ-ਕੇਅਰ, ਅਫੋਰਡੇਬਲ ਹਾਊਸਿੰਗ ਅਤੇ ਇਨਫਰਾਸਟਰਕਚਰ 'ਚ ਹੋ ਰਹੇ ਨਿਵੇਸ਼ ਦੀ ਪ੍ਰਸ਼ੰਸਾ ਕੀਤੀ ਗਈ ਹੈ।

ਹਾਲਾਂਕਿ ਫੈਡਰੇਸ਼ਨ ਦਾ ਕਹਿਣਾ ਹੈ ਕਿ ਬਜਟ 'ਚ ਵਰਕਰਾਂ ਦੇ ਸਹਿਯੋਗ ਲਈ 'ਪੇਡ ਸਿੱਕ ਲੀਵ' ਦੇ ਚੰਗੇ ਪ੍ਰਬੰਧ ਨਹੀਂ ਕੀਤੇ ਗਏ ਹਨ।

ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਨੇ ਇਸ ਬਜਟ ਨੂੰ ਬੀ-ਮਾਈਨਸ ਦਾ ਗ੍ਰੇਡ ਦਿੱਤਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link