19.72C Vancouver
ADS

Jun 1, 2020 4:13 PM -

ਵਪਾਰਾਂ ਦੀਆਂ ਕੋਵਿਡ-19 ਨਾਲ ਸੰਬੰਧਤ ਚੁਣੌਤੀਆਂ ਦੇ ਬਾਵਜੂਦ ਬੀ.ਸੀ. ਦੀ ਮਿਨੀਮਮ ਵੇਜ ਵਿੱਚ 1 ਜੂਨ ਤੋਂ ਵਾਧਾ

Share On
minimum-wage-goes-up-june-1-in-b-c-as-businesses-face-covid-19-challenges
B.C. Labour Minister Harry Bains arrives at the start of the debate at B.C. Legislature in Victoria, B.C., on Monday, June 26, 2017. THE CANADIAN PRESS/Chad Hipolito

ਬੀ.ਸੀ. ਦੇ ਲੇਬਰ ਮਨਿਸਟਰ ਹੈਰੀ ਬੈਂਸ ਮੁਤਾਬਕ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਵਪਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨਾਲ ਉਹ ਵਾਕਫ਼ ਹਨ ਪਰ ਮੁਲਾਜ਼ਮ ਵੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਮਿਨੀਮਮ ਵੇਜ ਸੋਮਵਾਰ ਤੋਂ ਯੋਜਨਾ ਅਨੁਸਾਰ ਵਧਾਈ ਜਾ ਰਹੀ ਹੈ।

ਬੀ.ਸੀ. ਸਰਕਾਰ ਵੱਲੋਂ 2018 ਵਿੱਚ ਮਿਨੀਮਮ ਵੇਜ ਨੂੰ ਵਧਾਉਣ ਦੇ ਉਪਰਾਲਿਆਂ ਬਾਰੇ ਐਲਾਨ ਕੀਤਾ ਗਿਆ ਸੀ ਅਤੇ 1 ਜੂਨ ਤੋਂ ਇਸ ਨੂੰ 75 ਸੈਂਟ ਪ੍ਰਤੀ ਘੰਟਾ ਵਧਾਕੇ $14.60 ਕਰ ਦਿੱਤਾ ਗਿਆ ਹੈ।

ਬੈਂਸ ਮੁਤਾਬਕ ਲੇਬਰ ਮਨਿਸਟਰੀ ਡਾਟਾ ਅਨੁਸਾਰ ਬੀ.ਸੀ. ਵਿੱਚ ਮਿਨੀਮਮ ਵੇਜ ਕਮਾਉਣ ਵਾਲੇ ਲੋਕਾਂ ਵਿੱਚੋਂ 60 ਫੀਸਦੀ ਔਰਤਾਂ ਹਨ ਅਤੇ ਸੂਬੇ ਵਿੱਚ ਮਿਨੀਮਮ ਵੇਜ ਕਮਾਉਣ ਵਾਲੇ 93 ਫੀਸਦੀ ਲੋਕ ਸਰਵਿਸ ਦੇ ਖੇਤਰ ਵਿੱਚ ਸਾਫ਼ ਸਫ਼ਾਈ ਦੀਆਂ ਸੇਵਾਵਾਂ, ਗਰੋਸਰੀ ਸਟੋਰਾਂ ਅਤੇ ਰੈਸਟੋਰੈਂਟਾਂ ਵਿੱਚ ਕੰਮ ਕਰਦੇ ਹਨ।

ਉਨ੍ਹਾਂ ਕਿਹਾ ਕਿ ਵਪਾਰਾਂ ਨੂੰ ਸਰਕਾਰ ਵੱਲੋਂ ਉਪਲੱਬਧ ਕਰਵਾਏ ਜਾ ਰਹੇ $5 ਬਿਲੀਅਨ ਦੇ ਵਿੱਤੀ ਸਹਿਯੋਗ ਅਧੀਨ ਟੈਕਸ ਵਿੱਚ ਛੋਟ ਅਤੇ ਹੋਰ ਵਿਕਲਪ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਇਸ ਵਿੱਚ $1.5 ਬਿਲੀਅਨ ਦਾ ਇਕਨਾਮਿਕ ਰਿਕਵਰੀ ਫੰਡ ਵੀ ਸ਼ਾਮਲ ਹੈ।

ਸਟੈਟਿਸਟਿਕਸ ਕੈਨੇਡਾ ਦੇ ਅੰਕੜੇ ਮੁਤਾਬਕ ਬੀ.ਸੀ. ਦੀ ਬੇਰੁਜ਼ਗਾਰੀ ਦੀ ਦਰ ਵਿੱਚ ਅਪਰੈਲ ਵਿੱਚ 11.5 ਫੀਸਦੀ ਵਾਧਾ ਦੇਖਣ ਨੂੰ ਮਿਲਿਆ।

ਮਾਰਚ ਵਿੱਚ 400,000 ਮੁਲਾਜ਼ਮਾਂ ਦੀਆਂ ਨੌਕਰੀਆਂ ਲੇਅ-ਆਫ਼ ਹੋਣ ਜਾਂ ਵਪਾਰ ਬੰਦ ਹੋ ਜਾਣ ਕਾਰਨ ਗਈਆਂ।

ਜੂਨ 2021 ਤੱਕ ਬੀ.ਸੀ. ਦੀ ਮਿਨੀਮਮ ਵੇਜ ਨੂੰ $15.20 ਪ੍ਰਤੀ ਘੰਟਾ ਤੱਕ ਵਧਾਉਣ ਦੀ ਯੋਜਨਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link