12.69C Vancouver
ADS

Oct 21, 2024 4:14 PM - The Canadian Press

ਟਰੂਡੋ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ’ਤੇ ਕੱਸਣ ਜਾ ਰਹੀ ਇਕ ਹੋਰ ਸ਼ਿਕੰਜਾ

Share On
minimum-wage-to-hire-higher-paid-temporary-foreign-workers-set-to-increase
In Ontario, the median hourly wage is $28.39 for the high-wage bracket, so once the change takes effect an employer will need to pay at least $34.07 per hour.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਰਕਾਰ ਅਸਥਾਈ ਵਿਦੇਸ਼ੀ ਕਾਮੇ ’ਤੇ ਸ਼ਿਕੰਜਾ ਕੱਸਣ ਲਈ ਇੱਕ ਹੋਰ ਕਦਮ ਚੁੱਕਣ ਜਾ ਰਹੀ ਹੈ। ਇਸ ਤਹਿਤ ਰੁਜ਼ਗਾਰਦਾਤਾ ਲਈ ਐੱਲ.ਐੱਮ.ਆਈ.ਏ. ਰਾਹੀਂ ਅਸਥਾਈ ਵਿਦੇਸ਼ੀ ਕਾਮੇ ਨੂੰ ਹਾਇਰ ਕਰਨ ਵਾਸਤੇ ਘੱਟੋ-ਘੱਟ ਉਜਰਤ ਸੂਬੇ ਦੀ ਔਸਤ ਪ੍ਰਤੀ ਘੰਟਾ ਮਜ਼ਦੂਰੀ ਤੋਂ 20 ਫੀਸਦੀ ਵੱਧ ਕਰ ਦਿੱਤੀ ਜਾਵੇਗੀ, ਜਿਸ ਨਾਲ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਕੈਨੇਡੀਅਨ ਕਾਮਿਆਂ ਨੂੰ ਭਰਤੀ ਕਰਨ ਲਈ ਮਜ਼ਬੂਰ ਹੋਣਾ ਪਵੇਗਾ।

ਸੂਤਰਾਂ ਮੁਤਾਬਕ, ਰੁਜ਼ਗਾਰ ਮੰਤਰੀ ਰੈਂਡੀ ਬੋਇਸੋਨੌਲਟ ਮੰਗਲਵਾਰ ਨੂੰ ਇਸ ਸਬੰਧੀ ਘੋਸ਼ਣਾ ਕਰਨਗੇ ਅਤੇ ਇਹ ਤਬਦੀਲੀ 8 ਨਵੰਬਰ ਤੋਂ ਲਾਗੂ ਹੋ ਜਾਵੇਗੀ। ਕਿਸੇ ਕਰਮਚਾਰੀਆਂ ਨੂੰ ਅਸਥਾਈ ਵਿਦੇਸ਼ੀ ਕਾਮੇ ਰੱਖਣ ਲਈ ਐੱਲ.ਐੱਮ.ਆਈ.ਏ. ਦੀ ਜ਼ਰੂਰਤ ਹੁੰਦੀ ਹੈ ਅਤੇ ਇਸ ਦਾ ਇਸਤੇਮਾਲ ਇਹ ਦਿਖਾਉਣ ਲਈ ਕੀਤਾ ਜਾਂਦਾ ਹੈ ਕਿ ਉਨ੍ਹਾਂ ਵਲੋਂ ਭਰੇ ਜਾ ਰਹੇ ਅਹੁਦਿਆਂ ਲਈ ਲੋੜੀਂਦੀ ਗਿਣਤੀ ਵਿਚ ਕੈਨੇਡੀਅਨ ਕਾਮੇ ਉਪਲਬਧ ਨਹੀਂ ਹਨ ਪਰ ਹੁਣ

ਫੈਡਰਲ ਸਰਕਾਰ ਇਸ ਬਹਾਨੇ ’ਤੇ ਕੈਂਚੀ ਚਲਾਉਣ ਜਾ ਰਹੀ ਹੈ। ਓਨਟਾਰੀਓ ਵਿਚ ਉੱਚ ਤਨਖਾਹ ਵਾਲੀ ਧਾਰਾ ਵਾਲੇ ਅਸਥਾਈ ਵਿਦੇਸ਼ੀ ਕਾਮੇ ਲਈ ਘੰਟੇ ਦੀ ਤਨਖ਼ਾਹ ਇਸ ਸਮੇਂ $28.39 ਹੈ, ਜਦੋਂ ਕਿ ਫੈਡਰਲ ਸਰਕਾਰ ਦੇ ਨਵੇਂ ਫੈਸਲੇ ਨਾਲ ਕਰਮਚਾਰੀਆਂ ਨੂੰ $34.07 ਪ੍ਰਤੀ ਘੰਟਾ ਮਜ਼ਦੂਰੀ ਦਾ ਭੁਗਤਾਨ ਕਰਨਾ ਪਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link