19C Vancouver
ADS

Jul 18, 2025 12:20 PM - The Canadian Press

ਬੀਸੀ ਸਰਕਾਰ ਨੇ 10 ਸਾਲਾ ਲੜਕੀ ਦੇ ਇਲਾਜ ਲਈ ਫੰਡਿੰਗ ਕੀਤੀ ਬਹਾਲ

Share On
minister-restores-drug-funding-for-b-c-girl-with-rare-disease
The minister says a letter from experts on Batten disease confirmed that there's ``significant disagreement'' about the drug Brineura, which costs around $1 million a year. (Photo - The Canadian Press)

ਬੀਸੀ ਸਰਕਾਰ ਨੇ 10 ਸਾਲਾ ਲੜਕੀ ਚਾਰਲੀ ਪੋਲਕ ਦੇ ਇਲਾਜ ਲਈ ਫੰਡਿੰਗ ਬਹਾਲ ਕਰ ਦਿੱਤੀ ਹੈ, ਜੋ ਅਜਿਹੀ ਅਜੀਬ ਬਿਮਾਰੀ ਨਾਲ ਪੀੜਤ ਹੈ ਜਿਸ ਦਾ ਕੇਸ ਕੋਈ ਵਿਰਲਾ ਹੀ ਹੁੰਦਾ ਹੈ।

ਸਿਹਤ ਮੰਤਰੀ ਜੋਸੀ ਓਸਬੋਰਨ ਨੇ ਵੀਰਵਾਰ ਸ਼ਾਮ ਫੰਡਿੰਗ ਬਹਾਲ ਕਰਨ ਦਾ ਐਲਾਨ ਕੀਤਾ। ਇਹ ਬੱਚੀ ਬੈਟਨ ਬਿਮਾਰੀ ਨਾਲ ਜੂਝ ਰਹੀ ਹੈ ਜਿਸ ਦੀ ਦਵਾਈ ਦਾ ਸਲਾਨਾ ਖਰਚ ਇੱਕ ਮਿਲੀਅਨ ਡਾਲਰ ਹੈ। ਸੂਬਾ ਸਰਕਾਰ ਨੇ ਪਹਿਲਾਂ ਦੁਰਲੱਭ ਬਿਮਾਰੀਆਂ ਲਈ ਮਹਿੰਗੀਆਂ ਦਵਾਈਆਂ ਨਾਲ ਸਬੰਧਤ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੰਦੇ ਲੜਕੀ ਦੇ ਇਲਾਜ ਲਈ ਕਵਰੇਜ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਪ੍ਰੀਮੀਅਰ ਡੇਵਿਡ ਈਬੀ ਨੇ ਬੀਤੇ ਕੱਲ ਹੀ ਸੰਕੇਤ ਦਿੱਤਾ ਸੀ ਕਿ ਦੁਨੀਆ ਭਰ ਦੇ ਇੱਕ ਦਰਜਨ ਤੋਂ ਵੱਧ ਬੈਟਨ ਬਿਮਾਰੀ ਦੇ ਮਾਹਰਾਂ ਤੋਂ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਸੂਬਾ ਆਪਣੇ ਰੁਖ 'ਤੇ ਮੁੜ ਵਿਚਾਰ ਕਰ ਰਿਹਾ ਹੈ। ਬੀਸੀ ਦੀ ਸਿਹਤ ਮੰਤਰੀ ਨੇ ਤਾਜ਼ਾ ਬਿਆਨ ਵਿਚ ਕਿਹਾ ਕਿ ਇਹ ਕਵਰੇਜ ਹੁਣ ਬੱਚੀ ਲਈ ਉਦੋਂ ਤੱਕ ਉਪਲਬਧ ਰਹੇਗੀ ਜਦੋਂ ਤੱਕ ਇਲਾਜ ਕਰਨ ਵਾਲਾ ਡਾਕਟਰ ਅਤੇ ਪਰਿਵਾਰ ਇਸ ਨੂੰ ਢੁਕਵਾਂ ਸਮਝੇਗਾ।

10 ਸਾਲਾ ਚਾਰਲੀ ਪੋਲੌਕ ਦੇ ਪਰਿਵਾਰ ਲਈ ਇਹ ਇੱਕ ਉਮੀਦ ਦੀ ਕਿਰਨ ਹੈ, ਜਿਸ ਦੀ ਬਿਮਾਰੀ ਦੇ ਮਹਿੰਗੇ ਇਲਾਜ ਲਈ ਫੰਡਿੰਗ ਬੰਦ ਕਰਨ ਦੇ ਫੈਸਲੇ ਨੂੰ ਲੈ ਕੇ ਈਬੀ ਸਰਕਾਰ ਦੀ ਕਈ ਮਹੀਨਿਆਂ ਤੋਂ ਤਿੱਖੀ ਆਲੋਚਨਾ ਹੋ ਰਹੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link