14.96C Vancouver
ADS

Jun 5, 2020 3:37 PM -

ਇੰਡੀਜੀਨਸ ਲੋਕਾਂ ਦੇ ਵਿਰੁੱਧ ਪੁਲਿਸ ਦੀ ਬੇਰਹਿਮੀ ਨੂੰ ਲੈਕੇ ਮਨਿਸਟਰ ਮਿੱਲਰ ਵਲੋਂ ਨਰਾਜ਼ਗੀ ਦਾ ਪ੍ਰਗਟਾਵਾ

Share On
minister-says-reckoning-on-police-violence-against-indigenous-people-needed
Minister of Indigenous Services Marc Miller, take part in a press conference on Parliament Hill amid the COVID-19 pandemic in Ottawa on Friday, May 29, 2020. THE CANADIAN PRESS/Sean Kilpatrick

ਇੰਡਿਜਿਨਸ ਸਰਵਿਸਜ਼ ਮਨਿਸਟਰ ਮਾਰਕ ਮਿੱਲਰ ਨੇ ਕੈਨੇਡਾ ਵਿੱਚ ਇੰਡੀਜੀਨਸ ਲੋਕਾਂ ਦੇ ਵਿਰੁੱਧ ਪੁਲਿਸ ਵੱਲੋਂ ਕੀਤੀ ਜਾ ਰਹੀ ਹਿੰਸਾ ਨੂੰ ਲੈਕੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।

ਮਿੱਲਰ ਨੇ ਕਿਹਾ ਕਿ ਕੈਨੇਡਾ ਨੂੰ ਇਸ ਚੀਜ਼ ਦਾ ਹਿਸਾਬ ਲਾਉਣਾ ਚਾਹੀਦਾ ਹੈ ਕਿਉਂਕਿ ਫਰਸਟ ਨੇਸ਼ਨਜ਼, ਮੈਟੀ ਅਤੇ ਇਨੂਯਟ ਲੋਕਾਂ ਖ਼ਿਲਾਫ਼ ਪੁਲਿਸ ਦੀ ਬੇਰਹਿਮੀ ਦੀਆਂ ਵਾਰਦਾਤਾਂ ਵਾਰ ਵਾਰ ਹੁੰਦੀਆਂ ਆਈਆਂ ਹਨ।

ਮਿੱਲਰ ਮੁਤਾਬਕ ਉਹ ਸੋਮਵਾਰ ਰਾਤ ਨੂੰ ਨੁਨਾਵਿਟ ਵਿੱਚ ਸੜਕ ਤੇ ਤੁਰ ਰਹੇ ਇੱਕ ਇਨੁਕ ਆਦਮੀ ਵਿੱਚ ਆਰ.ਸੀ.ਐੱਮ.ਪੀ. ਅਫਸਰ ਵੱਲੋਂ ਗੱਡੀ ਦਾ ਦਰਵਾਜ਼ਾ ਮਾਰਨ ਦੀ ਵੀਡੀਓ ਦੇਖਣ ਤੋਂ ਬਾਅਦ ਬੇਹੱਦ ਨਾਰਾਜ਼ ਹਨ।

ਮਿੱਲਰ ਨੇ ਕਿਹਾ ਕਿ ਇਹ ਗੱਲ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਕਿ ਐਡਮੰਡਸਟਨ, ਨਿਊ ਬਰਨਜ਼ਵਿੱਕ ਵਿੱਚ 26 ਸਾਲਾ ਸ਼ੰਟੈਲ ਮੂਅਰ ਦੀ ਸਲਾਮਤੀ ਯਕੀਨੀ ਬਣਾਉਣ ਲਈ ਗਈ ਪੁਲਿਸ ਕਿਸ ਤਰ੍ਹਾਂ ਉਸ ਦੀ ਗੋਲੀ ਮਾਰ ਕੇ ਜਾਨ ਲੈ ਸਕਦੀ ਹੈ।

ਮਿੱਲਰ ਮੁਤਾਬਕ ਉਨ੍ਹਾਂ ਨੇ ਇੰਡੀਜੀਨਸ ਲੋਕਾਂ ਵਿੱਚ ਪੁਲਿਸ ਦੇ ਡਰ ਨੂੰ ਅੱਖੀਂ ਦੇਖਿਆ ਹੈ ਅਤੇ ਇੱਕ ਗੋਰੇ ਆਦਮੀ ਹੋਣ ਦੇ ਨਾਤੇ ਉਹ ਇਸ ਡਰ ਨੂੰ ਕਦੇ ਮਹਿਸੂਸ ਨਹੀਂ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਾਰਦਾਤਾਂ ਵਿੱਚ ਜਲਦ ਤੋਂ ਜਲਦ ਜਵਾਬ ਲੱਭਣ ਲਈ ਪੂਰੀ ਜਾਂਚ ਦੀ ਲੋੜ ਹੈ ਅਤੇ ਇੱਕ ਦੇਸ਼ ਵਜੋਂ ਕੈਨੇਡਾ ਨੂੰ ਸਖਤ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link