18.89C Vancouver
ADS

May 29, 2020 7:32 PM -

ਮੀਨੀਆਪੌਲਿਸ: ਸਿਆਹ ਵਿਅਕਤੀ ਦੀ ਧੌਣ 'ਤੇ ਗੋਡਾ ਦੱਬਣ ਵਾਲਾ ਅਫ਼ਸਰ ਗ੍ਰਿਫਤਾਰ

Share On
minneapolis-police-officer-who-knelt-on-black-man-in-custody-arrested
An illustration of George Floyd is affixed to the window of a vacant building Tuesday, May 26, 2020, near where he was detained by police officers in Minneapolis. Floyd died after being restrained by Minneapolis police officers on Memorial Day. A video taken by a bystander shows a Minneapolis police officer with his knee on the neck of a man in custody who later died. The four officers involved have been fired. (Evan Frost/Minnesota Public Radio via AP)

ਅਮਰੀਕਾ 'ਚ ਮੀਨੀਆਪੌਲਿਸ 'ਚ ਜਾਰਜ ਫਲਾਇਡ ਨਾਮ ਦੇ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਹਿੰਸਕ ਪ੍ਰਦਰਸ਼ਨ ਜਾਰੀ ਹਨ, ਪਰ ਮਾਮਲੇ ਨਾਲ ਜੁੜੇ ਇੱਕ ਪੁਲਿਸ ਅਫ਼ਸਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਅਫ਼ਸਰ ਦਾ ਨਾਮ ਡੈਰੇਕ ਚੌਵਿਨ ਹੈ। ਇਹ ਉਹੀ ਅਫ਼ਸਰ ਹੈ ਜਿਸ ਦਾ ਇੱਕ ਵੀਡੀਓ ਉਜਾਗਰ ਹੋਇਆ ਸੀ, ਜਿਸ ਵਿੱਚ ਅਫ਼ਸਰ ਨੂੰ ਪੀੜਤ ਵਿਅਕਤੀ ਦੀ ਗਰਦਨ 'ਤੇ ਗੋਡੇ ਨਾਲ ਦਬਾਅ ਬਣਾਉਂਦੇ ਹੋਏ ਵੇਖਿਆ ਜਾ ਸਕਦਾ ਹੈ।

ਇਸ ਦੌਰਾਨ ਪੀੜਤ ਲਗਾਤਾਰ ਕਹਿ ਰਿਹਾ ਸੀ ਕਿ ਉਸ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਹੈ।

ਇਸ ਅਫ਼ਸਰ ਦੀ ਗ੍ਰਿਫਤਾਰੀ ਨਾਲ ਜੁੜੀ ਮੰਗ ਸੰਬੰਧੀ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ।

ਇਲਾਕੇ 'ਚ ਲੁੱਟ-ਕਸੁੱਟ ਹੋ ਰਹੀ ਹੈ। ਬੀਤੀ ਰਾਤ ਉਸ ਪੁਲਿਸ ਥਾਣੇ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿਸ ਦੇ ਨਾਲ ਇਨ੍ਹਾਂ ਅਫ਼ਸਰਾਂ ਦਾ ਵਾਸਤਾ ਦੱਸਿਆ ਗਿਆ ਸੀ।

ਮਿਨੇਸੋਟਾ ਗਵਰਨਰ ਟਿਮ ਵਾਲਜ਼ ਦਾ ਕਹਿਣਾ ਹੈ ਕਿ ਪ੍ਰਦਰਸ਼ਨਾਂ ਸੰਬੰਧੀ ਕਾਰਵਾਈ ਹੁਣ ਸੂਬੇ ਵੱਲੋਂ ਕੀਤੀ ਜਾਵੇਗੀ, ਅਤੇ ਪੀੜਤਾਂ ਦੇ ਸਨਮਾਨ ਦਾ ਧਿਆਨ ਰੱਖਿਆ ਜਾਵੇਗਾ।


ਕੀ ਹੈ ਪੂਰਾ ਮਾਮਲਾ ?

ਯਾਦ ਰਹੇ ਲੋਕਾਂ ਵੱਲੋਂ ਜਾਰਜ ਫਲਾਇਡ ਨਾਮ ਦੇ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮੈਮੋਰੀਅਲ ਡੇਅ ਮੌਕੇ ਇੱਕ ਅਫ਼ਸਰ ਨੇ ਕਿਸੇ ਮਾਮਲੇ ਸੰਬੰਧੀ ਜਾਰਜ ਫਲਾਇਡ ਨੂੰ ਕਾਬੂ ਕੀਤਾ ਸੀ, ਅਤੇ ਬਾਅਦ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਜਿਸ ਦੌਰਾਨ ਅਫ਼ਸਰ ਨੇ ਆਪਣਾ ਗੋਡਾ, ਪੀੜਤ ਦੀ ਧੌਣ 'ਤੇ ਕਰੀਬ 8 ਮਿੰਟਾਂ ਤੱਕ ਦੱਬ ਕੇ ਰੱਖਿਆ, ਜਿਸ ਦੌਰਾਨ ਪੀੜਤ ਵਾਰ-ਵਾਰ ਕਹਿੰਦਾ ਰਿਹਾ ਕਿ ਉਸ ਨੂੰ ਸਾਹ ਨਹੀਂ ਆ ਰਿਹਾ ਹੈ।

ਪੀੜਤ ਨੇ ਦਮ ਤੋੜ ਦਿੱਤਾ ਸੀ। ਮਾਮਲੇ ਸੰਬੰਧੀ 4 ਅਫ਼ਸਰਾਂ ਨੂੰ ਫੋਰਸ ਤੋਂ ਕੱਢ ਦਿੱਤਾ ਗਿਆ ਸੀ, ਅਤੇ ਹੁਣ ਇਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link