14.51C Vancouver
ADS

Mar 30, 2022 9:27 PM - The Canadian Press

ਮੈਨੀਟੋਬਾ 'ਚ ਭਾਰਤੀ ਮੂਲ ਦੇ ਪਰਿਵਾਰ ਦੇ ਮ੍ਰਿਤ ਮਿਲਣ ਤੋਂ ਬਾਅਦ ਹੁਣ ਫਲੋਰੀਡਾ ਦੇ ਵਿਅਕਤੀ 'ਤੇ ਮਨੁੱਖੀ ਤਸਕਰੀ ਸੰਬੰਧੀ ਸ਼ੁਰੂ ਹੋਵੇਗਾ ਟ੍ਰਾਇਲ

Share On
minnesota-trial-set-for-florida-man-in-human-smuggling-case
A Florida man will go on trial July 18th in Minnesota on human smuggling charges after four migrants from India froze to death during a blizzard while trying to walk from Manitoba into the US. (File photo of victim family - The Canadian Press)

ਫਲੋਰੀਡਾ ਦੇ ਇੱਕ ਆਦਮੀ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਉਸ ਦਾ ਟਰਾਇਲ 18 ਜੁਲਾਈ ਤੋਂ ਮੀਨੇਸੋਟਾ ਦੇ ਵਿੱਚ ਸ਼ੁਰੂ ਹੋ ਜਾਵੇਗਾ।

ਮਾਮਲਾ ਮਨੁੱਖੀ ਤਸਕਰੀ ਦੇ ਦੋਸ਼ਾਂ ਨਾਲ ਸੰਬੰਧਤ ਹੈ।

ਇਸ ਵਿਅਕਤੀ 'ਤੇ ਦੋਸ਼ ਉਸ ਵੇਲੇ ਲੱਗੇ ਸਨ ਜਦ ਮੈਨੀਟੋਬਾ ਤੋਂ ਅਮਰੀਕਾ 'ਚ ਦਾਖਿਲ ਹੋਣ ਦੀ ਕੋਸ਼ਿਸ਼ ਕਰਦੇ 4 ਭਾਰਤੀ ਮੂਲ ਦੇ ਲੋਕਾਂ ਦੀ ਠੰਡ ਕਾਰਨ ਮੌਤ ਹੋ ਗਈ ਸੀ।

ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦਾ ਨਾਮ ਸਟੀਵ ਸ਼ੈਂਡ ਹੈ।

ਇਸ ਵਿਅਕਤੀ 'ਤੇ 2 ਲੋਕਾਂ ਨੂੰ ਗੈਰਕਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਅਤੇ ਉਨ੍ਹਾਂ ਨੂੰ ਦੇਸ਼ 'ਚ ਗੈਰਕਨੂੰਨੀ ਢੰਗ ਨਾਲ ਘਟੋ-ਘੱਟ ਇੱਕ ਵਾਰ ਦਾਖਿਲ ਕਰਵਾਉਣ ਦਾ ਦੋਸ਼ ਹੈ।

ਯਾਦ ਰਹੇ ਮੈਨੀਟੋਬਾ 'ਚ ਐਮਰਸਨ ਕੋਲ 4 ਲੋਕਾਂ ਦੇ ਮ੍ਰਿਤ ਸ਼ਰੀਰ ਮਿਲੇ ਸਨ।

ਹਾਲਾਂਕਿ ਸ਼ੈਂਡ 'ਤੇ ਮਾਈਗ੍ਰੈਂਟਸ ਦੀ ਮੌਤ ਸੰਬੰਧੀ ਦੋਸ਼ ਨਹੀਂ ਲੱਗੇ ਸਨ।

ਜਿਸ ਦਿਨ ਭਾਰਤੀ ਮੂਲ ਦੇ ਪਰਿਵਾਰ ਦੇ ਮ੍ਰਿਤ ਸ਼ਰੀਰ ਮਿਲੇ ਸਨ ਉਸੇ ਮੌਕੇ ਸ਼ੈਂਡ ਦੀ ਵੈਨ 'ਚ 2 ਲੋਕ ਮਿਲੇ ਸਨ।

ਕੀ ਸੀ ਪੂਰਾ ਮਾਮਲਾ:

ਮੈਨੀਟੋਬਾ 'ਚ ਐਮਰਸਨ ਦੇ ਕੋਲ ਕੈਨੇਡਾ-ਅਮਰੀਕਾ ਬੌਰਡਰ ਕੋਲ ਜਨਵਰੀ ਮਹੀਨੇ 'ਚ ਜਾਨ ਗਵਾਉਣ ਵਾਲੇ ਭਾਰਤੀ ਮੂਲ ਦੇ ਪਰਿਵਾਰ ਦੀ ਪਛਾਣ ਪਟੇਲ ਪਰਿਵਾਰ ਵਜੋਂ ਕੀਤੀ ਗਈ ਸੀ।

ਬੌਰਡਰ ਦੇ ਕੋਲ ਬੇਹੱਦ ਠੰਡੇ ਹਾਲਾਤਾਂ ਵਿੱਚ ਮ੍ਰਿਤ ਮਿਲੇ ਲੋਕਾਂ 'ਚ 39 ਸਾਲਾ ਆਦਮੀ, 37 ਸਾਲਾ ਔਰਤ, 11 ਸਾਲਾ ਲੜਕੀ ਅਤੇ 3 ਸਾਲਾ ਲੜਕਾ ਸ਼ਾਮਿਲ ਦੱਸਿਆ ਗਿਆ ਸੀ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਪਟੇਲ ਪਰਿਵਾਰ ਟੋਰੌਂਟੋ 'ਚ 12 ਜਨਵਰੀ 2022 ਨੂੰ ਪਹੁੰਚਿਆ ਸੀ।

ਇਸ ਤੋਂ ਬਾਅਦ ਇਹ ਪਰਿਵਾਰ ਮੈਨੀਟੋਬਾ ਪਹੁੰਚਿਆ ਅਤੇ ਫਿਰ 18 ਜਨਵਰੀ ਨੂੰ ਐਮਰਸਨ ਪਹੁੰਚਿਆ।

ਪੁਲਿਸ ਦਾ ਕਹਿਣਾ ਸੀ ਕਿ ਮੌਕੇ 'ਤੇ ਕੋਈ ਵਾਹਨ ਨਹੀਂ ਮਿਲਿਆ, ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਸੀ ਕਿ ਕੋਈ ਉਨ੍ਹਾਂ ਨੂੰ ਬੌਰਡਰ ਦੇ ਕੋਲ ਛੱਡ ਕੇ ਮੌਕੇ ਤੋਂ ਨਿਕਲ ਗਿਆ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link