15.34C Vancouver
ADS

Jul 30, 2026 1:28 PM - Connect Newsroom - Ramanpreet kaur with files from The Canadian Press

ਕੈਲਗਰੀ ਵਿੱਚ ਦੋ ਹਫ਼ਤਿਆਂ ਤੋਂ ਲਾਪਤਾ 11 ਸਾਲਾ ਪਾਰਕਰ ਮ੍ਰਿਤਕ ਮਿਲਿਆ

Share On
missing-11-year-old-calgary-boy-parker-found-dead-after-extensive-two-week-search
: Calgary Police Chief Katie McLellan provides an update after missing 11-year-old Parker was found dead following a two-week search in Calgary. (Photo: The Canadian Press)

ਕੈਲਗਰੀ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਾਪਤਾ ਇੱਕ 11 ਸਾਲਾ ਬੱਚਾ ਮ੍ਰਿਤਕ ਪਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਚੀਫ਼ Katie McLellan ਨੇ ਕੀਤੀ ਹੈ। ਪਾਰਕਰ ਨਾਂ ਦਾ ਇਹ ਲੜਕਾ autism ਤੋਂ ਪੀੜਤ ਅਤੇ ਬੋਲਣ ਵਿੱਚ ਅਸਮਰੱਥ ਸੀ, ਜੋ 16 ਜੁਲਾਈ ਨੂੰ ਇੱਕ ਡੇਅ-ਹੋਮ ਤੋਂ ਲਾਪਤਾ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਬੁੱਧਵਾਰ ਦੁਪਹਿਰ ਨੂੰ 2.30 ਵਜੇ ਦੇ ਕਰੀਬ ਡੀਅਰਫੁੱਟ ਟ੍ਰੇਲ ਨੇੜੇ ਟਨਲ ਵਿੱਚ ਲਗਭਗ 137 ਤੋਂ 152 metres ਅੰਦਰ ਇੱਕ ਛੋਟੇ ਜਿਹੇ ਪਾਈਪ ਵਿੱਚੋਂ ਮਿਲੀ।

ਇਹ ਜਗ੍ਹਾ ਉਸ ਦੇ ਲਾਪਤਾ ਹੋਣ ਵਾਲੀ ਆਖਰੀ ਲੋਕੇਸ਼ਨ Connaught Drive ਨੌਰਥ ਵੈਸਟ ਤੋਂ 1 ਕਿਲੋਮੀਟਰ ਦੀ ਦੂਰੀ 'ਤੇ ਸੀ। ਮੰਗਲਵਾਰ ਨੂੰ ਇੱਕ ਵਿਅਕਤੀ ਨੇ ਪੁਲਿਸ ਨੂੰ ਡੀਅਰਫੁੱਟ ਟ੍ਰੇਲ ਦੀ ਵੈਸਟ ਸਾਈਡ ਦੇ ਗ੍ਰੀਨ ਸਪੇਸ ਏਰੀਏ ਵਿੱਚ ਟਨਲ ਦੇ ਨਿਕਾਸੀ ਨਾਲੇ ਕੋਲ ਇੱਕ ਜੁੱਤੀ ਮਿਲਣ ਦੀ ਇਤਲਾਹ ਦਿੱਤੀ ਸੀ, ਜਦੋਂ ਸਰਚ ਟੀਮ ਨੇ ਜਾਂਚ ਅੱਗੇ ਵਧਾਈ ਤਾਂ ਉਨ੍ਹਾਂ ਨੂੰ ਦੂਜੀ ਜੁੱਤੀ ਵੀ ਬਰਾਮਦ ਹੋਈ, ਇਸ ਮਗਰੋਂ ਪੂਰਾ ਪਾਈਪ ਸਿਸਟਮ ਖੰਗਾਲਇਆ ਗਿਆ, ਜਿੱਥੇ ਬੱਚੇ ਦੀ ਲਾਸ਼ ਮਿਲੀ।

ਇਸ ਬੱਚੇ ਨੂੰ ਲੱਭਣ ਲਈ ਕੈਲਗਰੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀਆਂ ਖੋਜ ਮੁਹਿੰਮਾਂ ਵਿੱਚੋਂ ਇੱਕ ਚਲਾਈ ਗਈ ਸੀ, ਜਿਸ ਵਿੱਚ ਸੈਂਕੜੇ ਪੁਲਿਸ ਅਧਿਕਾਰੀਆਂ, ਖੋਜੀ ਕੁੱਤਿਆਂ ਅਤੇ ਹਜ਼ਾਰਾਂ ਸਥਾਨਕ ਵਾਲੰਟੀਅਰਸ ਨੇ ਦਿਨ-ਰਾਤ ਇੱਕ ਕੀਤਾ ਹੋਇਆ ਸੀ। ਪਰਿਵਾਰ ਅਤੇ ਭਾਈਚਾਰੇ ਨੇ ਇਸ ਦੁਖਦਾਈ ਖ਼ਬਰ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਸਣੇ ਕਈ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link