20.31C Vancouver
ADS

Oct 9, 2025 5:15 PM - Connect Newsroom

ਸਰੀ ਪੁਲਿਸ ਨੇ 2021 ਤੋਂ ਲਾਪਤਾ 35 ਸਾਲਾ ਨੌਜਵਾਨ ਦੀ ਤਲਾਸ਼ ਵਿਚ ਮੰਗੀ ਮਦਦ

Share On
missing-person-for-location-aaron-bengry
Aaron was last seen in December 2021 in the 9600 block of King George Boulevard. Family or friends have not seen or heard from him since.(Photo: X Surrey Police Service)

ਸਰੀ ਪੁਲਿਸ ਨੇ 2021 ਤੋਂ ਲਾਪਤਾ ਇੱਕ 35 ਸਾਲਾ ਨੌਜਵਾਨ ਦੀ ਤਲਾਸ਼ ਵਿਚ ਮਦਦ ਮੰਗੀ ਹੈ। ਪੁਲਿਸ ਦਾ ਕਹਿਣਾ ਹੈ ਕਿ ਐਰੋਨ ਬੈਂਗਰੀ ਨੂੰ ਆਖਰੀ ਵਾਰ ਦਸੰਬਰ 2021 ਵਿਚ ਕਿੰਗ ਜਾਰਜ ਬੁਲੇਵਾਰਡ ਦੇ 9600 ਬਲਾਕ ਵਿਚ ਦੇਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਨਾ ਦੇਖਿਆ ਗਿਆ ਅਤੇ ਨਾ ਹੀ ਕਿਸੇ ਨਾਲ ਉਸ ਦਾ ਸੰਪਰਕ ਹੋਇਆ ਹੈ।

ਪੁਲਿਸ ਨੇ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਨੇ ਲੰਬੇ ਸਮੇਂ ਤੱਕ ਐਰੋਨ ਨਾਲ ਸੰਪਰਕ ਟੁੱਟਣ ਤੋਂ ਬਾਅਦ ਮਈ 2023 ਵਿਚ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਿੱਤੀ ਸੀ।ਸਰੀ ਪੁਲਿਸ ਸਰਵਿਸ ਨੇ ਉਸ ਨੂੰ ਲੱਭਣ ਦੀਆਂ ਹੁਣ ਤੱਕ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੋਈਆਂ ਹਨ ਅਤੇ ਉਮੀਦ ਹੈ ਕਿ ਕਿਸੇ ਨਾ ਕਿਸੇ ਕੋਲ ਉਸ ਦੇ ਟਿਕਾਣੇ ਬਾਰੇ ਜਾਣਕਾਰੀ ਹੋਵੇਗੀ।

ਐਰੋਨ ਇੱਕ ਗੋਰਾ ਹੈ, ਜਿਸ ਦਾ ਕੱਦ 5'8", ਵਾਲ ਅਤੇ ਅੱਖਾਂ ਬਰਾਊਨ ਦੱਸੇ ਗਏ ਹਨ। ਉਸ ਬਾਰੇ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਨਾਲ 604-599-0502 'ਤੇ ਸੰਪਰਕ ਕਰਨ ਜਾਂ ਕ੍ਰਾਈਮ ਸਟੌਪਰਜ਼ ਨੂੰ 1-800-222-8477 'ਤੇ ਕਾਲ ਕਰਨ ਦੀ ਅਪੀਲ ਕੀਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link