16.75C Vancouver
ADS

Jun 9, 2026 5:51 PM - Connect Newsroom - Ramandeep Kaur

ਮਿਸ਼ਨ ਆਰ.ਸੀ.ਐਮ.ਪੀ. ਵੱਲੋਂ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਵੇਚਣ ਵਾਲੀ ਵੈੱਬਸਾਈਟ ਦੀ ਜਾਂਚ, ਤਿੰਨ ਗ੍ਰਿਫ਼ਤਾਰ

Share On
mission-rcmp-investigate-alleged-online-drug-sales-to-youth-three-arrested-in-abbotsford
Evidence seized during a Mission RCMP investigation into an alleged online drug delivery operation based in Abbotsford.

ਮਿਸ਼ਨ ਆਰ.ਸੀ.ਐਮ.ਪੀ. ਨੇ ਨਾਬਾਲਗਾਂ ਨੂੰ ਔਨਲਾਈਨ ਇੱਕ ਵੈੱਬਸਾਈਟ ਰਾਹੀਂ ਨਸ਼ੀਲੇ ਪਦਾਰਥ ਵੇਚਣ ਅਤੇ ਹੋਮ ਡਿਲਿਵਰੀ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰੋਬਾਰ ਐਬਟਸਫੋਰਡ ਤੋਂ ਚੱਲ ਰਿਹਾ ਸੀ ਅਤੇ ਜਾਂਚ ਮਿਸ਼ਨ ਵਿਚ ਸਾਲ 2026 ਦੀ ਸ਼ੁਰੂਆਤ ਵਿਚ ਇੱਕ 16 ਸਾਲਾ ਨਾਬਾਲਗ ਅਤੇ ਉਸ ਦੇ ਮਾਪਿਆਂ ਵਲੋਂ ਸ਼ਿਕਾਇਤ ਮਗਰੋਂ ਸ਼ੁਰੂ ਹੋਈ, ਬੱਚੇ ਨੇ ਵੈੱਬਸਾਈਟ ਤੋਂ ਮੈਜਿਕ ਮਸ਼ਰੂਮ ਅਤੇ ਭੰਗ ਦਾ ਔਰਡਰ ਦਿੱਤਾ, ਜਿਸ ਦੀ ਉਸੇ ਦਿਨ ਡਿਲਿਵਰੀ ਕੀਤੀ ਗਈ।

ਕੁਝ ਹਫ਼ਤਿਆਂ ਬਾਅਦ ਇੱਕ ਹੋਰ ਪਰਿਵਾਰ ਨੇ ਵੀ ਅਜਿਹੀ ਹੀ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਦੇ 'ਕ੍ਰਾਈਮ ਰਿਡਕਸ਼ਨ ਯੂਨਿਟ' ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸੰਭਾਲੀ। 20 ਮਈ ਨੂੰ ਐਬਟਸਫੋਰਡ ਦੇ ਸਪੈਂਸਰ ਸਟ੍ਰੀਟ ਅਤੇ ਕਿੰਗ ਰੋਡ ਸਥਿਤ ਦੋ ਟਿਕਾਣਿਆਂ 'ਤੇ ਛਾਪੇਮਾਰੀ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ, ਜਿਹਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ edible marihuana ਅਤੇ vapes ਵੀ ਸ਼ਾਮਲ ਸਨ।

ਇਸ ਮਾਮਲੇ ਵਿਚ ਪੁਲਿਸ ਨੇ 49 ਅਤੇ 34 ਸਾਲ ਦੇ ਦੋ ਮਰਦਾਂ ਅਤੇ ਇੱਕ 42 ਸਾਲਾ ਔਰਤ ਨੂੰ ਗ੍ਰਿਫਤਾਰ ਕੀਤਾ, ਜਿਹਨਾਂ ਨੂੰ ਫਿਲਹਾਲ ਜਾਂਚ ਅਤੇ ਨਸ਼ਿਆਂ ਦੀ ਲੈਬ ਟੈਸਟਿੰਗ ਚੱਲ ਰਹੀ ਹੋਣ ਕਾਰਨ ਰਿਹਾਅ ਕੀਤਾ ਗਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link