14.45C Vancouver
ADS

Jan 26, 2026 5:45 PM - Connect Newsroom - Ramandeep Kaur

ਮਿਸ਼ਨ ਆਰ.ਸੀ.ਐਮ.ਪੀ. ਨੇ ਇੱਕ ਸ਼ੱਕੀ ਘਟਨਾ ਦੇ ਸਬੰਧ ਵਿਚ ਲੋਕਾਂ ਤੋਂ ਮੰਗੀ ਸਹਾਇਤਾ

Share On
mission-rcmp-seek-public-help-after-masked-man-knocks-on-phelps-avenue-home
Mission RCMP have released images of a grey Toyota Rav4 believed to be connected to a suspicious incident on Phelps Avenue.

ਮਿਸ਼ਨ ਆਰ.ਸੀ.ਐਮ.ਪੀ. ਨੇ ਇੱਕ ਸ਼ੱਕੀ ਘਟਨਾ ਦੇ ਸਬੰਧ ਵਿਚ ਲੋਕਾਂ ਤੋਂ ਸਹਾਇਤਾ ਮੰਗੀ ਹੈ। ਇਸ ਮਾਮਲੇ ਵਿਚ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਔਫੀਸਰ ਮੁਤਾਬਕ, 20 ਜਨਵਰੀ ਨੂੰ ਦੁਪਹਿਰ ਵੇਲੇ ਸ਼ਹਿਰ ਦੇ ਫੇਲਪਸ ਐਵੇਨਿਊ 'ਤੇ ਇੱਕ ਘਰ ਦੇ ਬਾਹਰ ਇੱਕ ਗ੍ਰੇਅ ਰੰਗ ਦੀ ਟੋਇਟਾ ਆਰ.ਏ.ਵੀ. 4 ਕਾਰ ਆ ਕੇ ਰੁਕੀ, ਜਿਸ ਵਿਚ ਚਾਰ ਲੋਕ ਸਵਾਰ ਸਨ।

ਪਿਛਲੇ ਦਰਵਾਜ਼ੇ ਵਿਚੋਂ ਇੱਕ ਵਿਅਕਤੀ ਬਾਹਰ ਨਿਕਲਿਆ ਜਿਸ ਨੇ ਮੂੰਹ ਢੱਕਿਆ ਹੋਇਆ ਸੀ ਅਤੇ ਘਰ ਵੱਲ ਦੌੜਿਆ, ਫਿਰ ਦੋਵਾਂ ਹੱਥਾਂ ਨਾਲ ਜ਼ੋਰਦਾਰ ਦਰਵਾਜ਼ਾ ਖੜਕਾਇਆ ਅਤੇ ਤੇਜ਼ੀ ਨਾਲ ਵਾਪਸ ਕਾਰ ਵਿਚ ਬੈਠ ਗਿਆ, ਜਿਸ ਮਗਰੋਂ ਕਾਰ ਮੌਕੇ ਤੋਂ ਫ਼ਰਾਰ ਹੋ ਗਈ। ਜਾਂਚਕਰਤਾ ਹੁਣ ਇਹ ਪਤਾ ਲਗਾ ਰਹੇ ਹਨ ਕਿ ਇਹ ਕਿਸੇ ਖਾਸ ਘਰ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਸੀ ਜਾਂ ਇਹ ਇੱਕ ਗੈਰ-ਜ਼ਿੰਮੇਵਾਰਾਨਾ ਮਜ਼ਾਕ ਸੀ।

ਪੁਲਿਸ ਨੇ ਕਿਹਾ ਕਿ ਉਹ ਇਸ ਘਟਨਾ ਦੇ ਵੇਰਵੇ ਅਤੇ ਤਸਵੀਰਾਂ ਇਸ ਲਈ ਜਾਰੀ ਕਰ ਰਹੀ ਹੈ ਤਾਂ ਕਿ ਸ਼ੱਕੀਆਂ ਦੀ ਪਛਾਣ ਹੋ ਸਕੇ ਜਾਂ ਸ਼ੱਕੀ ਖੁਦ ਅੱਗੇ ਆ ਕੇ ਆਪਣੀ ਕਾਰਵਾਈ ਪਿੱਛੇ ਦਾ ਮਕਸਦ ਸਪੱਸ਼ਟ ਕਰਨਗੇ। ਜਾਂਚਕਰਤਾ ਨੇ ਅਪੀਲ ਕੀਤੀ ਕਿ ਜਿਸ ਕਿਸੇ ਕੋਲ ਵੀ ਇਸ ਘਟਨਾ ਬਾਰੇ ਜਾਣਕਾਰੀ ਹੈ ਉਹ ਮਿਸ਼ਨ ਆਰ.ਸੀ.ਐਮ.ਪੀ. ਨਾਲ ਸੰਪਰਕ ਕਰ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link