16.64C Vancouver
ADS

Sep 4, 2024 11:19 AM - Connect Newsroom

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ 'ਤੇ ਵਿਸ਼ੇਸ਼ ਸਦਨ ਦੀ ਬੈਠਕ ਦੀ ਕੀਤੀ ਮੰਗ

Share On
mla-kunwar-vijay-pratap-demanded-a-special-house-meeting-on-blasphemy
Along with this, on MSP, he said that we had promised during the election that we will make a law and now I request that a law be made on MSP.

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿਚ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਅਤੇ ਬੇਅਦਬੀ ਦਾ ਮੁੱਦਾ ਸਦਨ ​​ਵਿਚ ਉਠਾਇਆ। ਉਨ੍ਹਾਂ ਆਪਣੀ ਹੀ ਸਰਕਾਰ ਨੂੰ ਘੇਰਦੇ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਸਾਨਾਂ ਤੇ ਬਰਗਾੜੀ ਦੇ ਮੁੱਦੇ 'ਤੇ ਸਪੈਸ਼ਲ ਸੀਟਿੰਗ ਰੱਖੀ ਜਾਵੇ ਅਤੇ ਸੈਸ਼ਨ ਨੂੰ ਇੱਕ ਦਿਨ ਲਈ ਵਧਾ ਦਿੱਤਾ ਜਾਵੇ।

ਇਸ ਦੇ ਨਾਲ ਹੀ ਐੱਮ.ਐੱਸ.ਪੀ. 'ਤੇ ਉਨ੍ਹਾਂ ਕਿਹਾ ਕਿ ਅਸੀਂ ਇਲੈਕਸ਼ਨ ਦੌਰਾਨ ਵਾਅਦਾ ਕੀਤਾ ਸੀ ਕਿ ਕਾਨੂੰਨ ਬਣਾਵਾਂਗੇ ਤੇ ਹੁਣ ਮੈਂ ਇਹੀ ਬੇਨਤੀ ਕਰਦਾ ਹਾਂ ਕਿ ਐੱਮਐੱਸਪੀ 'ਤੇ ਕਾਨੂੰਨ ਬਣਾਇਆ ਜਾਵੇ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਖੇਤੀਬਾੜੀ ਸੂਬੇ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ ਅਤੇ ਵਿਧਾਨ ਸਭਾ ਇਸ ਲਈ ਕਾਨੂੰਨ ਬਣਾਉਣ ਵਿਚ ਸਮਰਥ ਹੈ।

ਉਥੇ ਹੀ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਟੌਰਚ ਦੀ ਰੌਸ਼ਨੀ ਨਾਲ ਓਪਰੇਸ਼ਨ ਕਰਨ ਦਾ ਮਾਮਲਾ ਵੀ ਸਦਨ ਵਿਚ ਉੱਠਿਆ, ਇਸ 'ਤੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਫਾਈ ਦਿੰਦੇ ਕਿਹਾ ਕਿ ਇੱਕ ਦਿਨ ਲਈ ਬਿਜਲੀ ਪ੍ਰਭਾਵਿਤ ਹੋਈ ਸੀ ਪਰ ਹੁਣ ਬਿਜਲੀ ਲਈ ਤਿੰਨ ਲਾਈਨਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link