15.58C Vancouver
ADS

Jul 17, 2026 2:37 PM - Connect Newsroom - Ramandeep Kaur

ਜਲੰਧਰ ਰੈਲੀ 'ਚ ਪੀ.ਐਮ. ਮੋਦੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ

Share On
modi-criticizes-punjab-governments-law-and-order-record-during-jalandhar-rally
Prime Minister Narendra Modi addresses a public rally in Jalandhar during his visit to Punjab on Friday. (Photo: X Narendra Modi)

ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ। ਪੀ.ਐਮ.ਮੋਦੀ ਨੇ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਮਨ ਕਰਦਿਆਂ ਕਿਹਾ, ਇਹ 'ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਧਰਤੀ ਹੈ ਪਰ ਅੱਜ ਪੰਜਾਬ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਇੱਥੇ ਦੀ ਬੇਈਮਾਨ ਸਰਕਾਰ ਅਸਲੀਅਤ ਨੂੰ ਵੱਡੇ-ਵੱਡੇ ਇਸ਼ਤਿਹਾਰਾਂ ਦੇ ਦਮ 'ਤੇ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ, ਕੋਈ ਵੀ ਇਹ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਕਦੋਂ ਅਤੇ ਕਿੱਥੇ ਗੈਂਗਵਾਰ ਭੜਕ ਜਾਵੇਗੀ ਜਾਂ ਕਿਸ ਦਿਸ਼ਾ ਤੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ।ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਹੁਣ ਕਾਰੋਬਾਰ ਕਰਨਾ ਬੇਹੱਦ ਮੁਸ਼ਕਿਲ ਹੋ ਗਿਆ ਹੈ ਅਤੇ ਲੋਕਾਂ ਤੋਂ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਇੱਥੋਂ ਤੱਕ ਕਿ ਪੁਲਿਸ ਥਾਣੇ ਵੀ ਸੁਰੱਖਿਅਤ ਨਹੀਂ ਰਹੇ, ਜਿਨ੍ਹਾਂ 'ਤੇ ਹਮਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਪੰਜਾਬ ਦੇ ਭਵਿੱਖ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਨਸ਼ਾ ਤਸਕਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚ ਧਕੇਲ ਰਹੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link