Aug 6, 2026 4:56 PM - Connect Newsroom - Ramanpreet kaur

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਇਸ ਤੋਂ ਪਹਿਲਾਂ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ ਸੀ।




