18.06C Vancouver
ADS

Jun 16, 2026 4:54 PM - Connect Newsroom - Ramandeep Kaur

ਜੀ7 ਸੰਮੇਲਨ ਦੌਰਾਨ ਪੀ.ਐਮ.ਮੋਦੀ ਅਤੇ ਟਰੰਪ ਦੀ ਹੋਈ ਮੁਲਾਕਾਤ, ਬੁੱਧਵਾਰ ਨੂੰ ਹੋਵੇਗੀ ਦੁਵੱਲੀ ਗੱਲਬਾਤ

Share On
modi-trump-meet-at-g7-summit-in-france-ahead-of-bilateral-talks
Modi is attending the 52nd G7 Summit in Evian, where he is expected to participate in a series of diplomatic meetings with world leaders.(Photo: Facebook/Narendra Modi)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਫਰਾਂਸ ਵਿੱਚ ਜੀ7 ਸੰਮੇਲਨ ਵਿੱਚ ਮੁਲਾਕਾਤ ਹੋਈ। ਦੋਵਾਂ ਨੇਤਾਵਾਂ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ। 16 ਮਹੀਨਿਆਂ ਬਾਅਦ ਹੋਈ ਇਸ ਮੁਲਾਕਾਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ 52ਵੇਂ G7 ਸੰਮੇਲਨ ਲਈ ਫਰਾਂਸ ਦੇ ਏਵੀਅਨ ਵਿੱਚ ਹਨ, ਜਿੱਥੇ ਉਹ ਕਈ ਮਹੱਤਵਪੂਰਨ ਕੂਟਨੀਤਕ ਮੀਟਿੰਗਾਂ ਵਿੱਚ ਹਿੱਸਾ ਲੈਣਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਟਰੰਪ ਨਾਲ ਦੁਵੱਲੀ ਮੁਲਾਕਾਤ ਬੁੱਧਵਾਰ ਨੂੰ ਹੋਣ ਵਾਲੀ ਹੈ, ਜੋ ਕਿ ਫਰਵਰੀ 2025 ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।

Latest news

poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link