15.9C Vancouver
ADS

Jun 11, 2024 3:09 PM - Connect Newsroom

ਕੰਗਣਾ ਰਣੌਤ ਦੇ ਥੱਪੜ ਕਾਂਡ ਮਾਮਲੇ ਦੀ ਜਾਂਚ ਲਈ ਮੁਹਾਲੀ ਪੁਲਿਸ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਕੀਤਾ ਗਠਨ

Share On
mohali-police-has-formed-a-special-investigation-team-to-investigate-kangana-ranauts-slap-case
The SIT will examine the footage of the CCTV cameras installed at the airport and also question the persons present at the time of the incident.

ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਕੰਗਣਾ ਰਣੌਤ ਦੇ ਥੱਪੜ ਕਾਂਡ ਮਾਮਲੇ ਦੀ ਜਾਂਚ ਲਈ ਮੁਹਾਲੀ ਪੁਲਿਸ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਹੈ। ਸਿੱਟ ਵਲੋਂ ਏਅਰਪੋਰਟ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਘਟਨਾ ਸਮੇਂ ਮੌਕੇ ’ਤੇ ਮੌਜੂਦ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਓਧਰ, ਕਿਸਾਨ ਸੰਗਠਨਾਂ ਨੇ ਕੰਗਣਾ ਨੂੰ ਥੱਪੜ ਮਾਰਨ ਵਾਲੀ ਸੀ.ਆਈ.ਐੱਸ.ਐੱਫ. ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਸਮਰਥਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਦੀ ਥਾਂ ਕੰਗਣਾ ਰਣੌਤ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕੰਗਣਾ ਨੇ ਜਾਣਬੁਝ ਕੇ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਕਹਿ ਕੇ ਉਕਸਾਇਆ ਸੀ ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link