14.6C Vancouver
ADS

Mar 13, 2025 6:45 PM - The Canadian Press

ਕੈਨੇਡੀਅਨ ਔਰਤ ਨਾਲ ਅਮਰੀਕਾ ਦੇ ਹਿਰਾਸਤ ਸੈਂਟਰ ਵਿਚ ਹੋਇਆ ਅਣਮਨੁੱਖੀ ਵਿਵਹਾਰ

Share On
mom-says-canadian-woman-in-inhumane-u-s-detention-global-affairs-cant-intervene
Alexis Eagles says Vancouver businesswoman and former actress Jasmine Mooney is being detained at the San Luis Regional Detention Center with about 30 people in a single concrete cell.(Photo: The Canadian Press)

ਬੀ. ਸੀ. ਦੀ ਇੱਕ 35 ਸਾਲਾ ਔਰਤ ਨੂੰ ਅਮਰੀਕੀ ਸਰਹੱਦ 'ਤੇ ਹਿਰਾਸਤ ਵਿਚ ਲਏ ਜਾਣ ਅਤੇ ਜ਼ੰਜੀਰਾਂ ਵਿਚ ਬੰਨ੍ਹ ਕੇ ਐਰੀਜ਼ੋਨਾ ਹਿਰਾਸਤ ਸੈਂਟਰ ਵਿਚ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਬਟਸਫੋਰਡ ਦੀ ਰਹਿਣ ਵਾਲੀ ਜੈਸਮੀਨ ਮੂਨੀ ਦੀ ਮਾਂ ਅਲੈਕਸਿਸ ਈਗਲਜ਼ ਮੁਤਾਬਕ, ਉਨ੍ਹਾਂ ਦੀ ਬੇਟੀ ਨੇ 3 ਮਾਰਚ ਨੂੰ ਮੈਕਸੀਕੋ ਅਤੇ ਸੈਨ ਡਿਏਗੋ ਵਿਚਕਾਰ ਯਸੀਦਰੋ ਸਰਹੱਦ ਪਾਰ ਰਾਹੀਂ ਅਮਰੀਕਾ ਵਿਚ ਪ੍ਰਵੇਸ਼ ਕੀਤਾ ਸੀ ਪਰ ਵੀਜ਼ੇ ਨਾਲ ਜੁੜੇ ਮਾਮਲੇ ਕਾਰਨ ਆਈ.ਸੀ.ਈ. ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ, ਜਿੱਥੇ ਉਸ ਨੂੰ ਹਿਰਾਸਤ ਸੈਂਟਰ ਵਿਚ ਤਿੰਨ ਰਾਤਾਂ ਰੱਖਿਆ ਗਿਆ।

ਇਸ ਤੋਂ ਬਾਅਦ ਉਸ ਨੂੰ ਕੈਲੀਫੋਰਨੀਆ ਅਤੇ ਫਿਰ ਐਰੀਜ਼ੋਨਾ ਸਮੇਤ ਹੋਰ ਹਿਰਾਸਤ ਕੇਂਦਰਾਂ ਵਿਚ ਭੇਜਿਆ ਗਿਆ ਅਤੇ ਹਰ ਵਾਰ ਉਸ ਨੂੰ ਹੱਥਕੜੀ ਅਤੇ ਬੇੜੀਆਂ ਨਾਲ ਬੰਨਿਆ ਗਿਆ। ਈਗਲਜ਼ ਨੇ ਆਪਣੀ ਧੀ ਨਾਲ ਹੋਏ ਅਣਮਨੁੱਖੀ ਸਲੂਕ ਨੂੰ ਲੈ ਕੇ ਚਿੰਤਾ ਜਤਾਈ ਅਤੇ ਉਸ ਨੂੰ ਕੈਨੇਡਾ ਵਾਪਸ ਲਿਆਉਣ ਦੀ ਮੰਗ ਕੀਤੀ। ਗਲੋਬਲ ਅਫੇਅਰਜ਼ ਕੈਨੇਡਾ ਮੁਤਾਬਕ, ਕੌਂਸਲਰ ਅਧਿਕਾਰੀ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

Latest news

calgary-man-charged-over-death-threat-against-pm-mark-carney
Punjabi

Calgary Man Charged Over Death Threat Against PM Mark Carney

A 31-year-old Calgary man has been charged with allegedly making a death threat against Canadian Prime Minister Mark Carney.
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link