11.78C Vancouver
ADS

Sep 25, 2020 10:40 PM -

ਬੀ.ਸੀ. 'ਚ ਮਨੀ-ਲੌਂਡਰਿੰਗ ਦੀ ਜਾਂਚ 'ਚ ਲੱਗੀ ਬ੍ਰੇਕ, ਚੋਣਾਂ ਤੋਂ ਬਾਅਦ ਸ਼ੁਰੂ ਹੋਣਗੀਆਂ ਸੁਣਵਾਈਆਂ: ਕਮਿਸ਼ਨਰ

Share On
money-laundering-inquiry-delayed-over-of-b-c-election-commissioner
Commissioner Austin Cullen listens to introductions before opening statements at the Cullen Commission of Inquiry into Money Laundering in British Columbia, in Vancouver, on Monday, February 24, 2020. The head of B.C.'s money laundering inquiry has delayed the resumption of the hearings because of the B.C. election. THE CANADIAN PRESS/Darryl Dyck

ਬੀ.ਸੀ. 'ਚ ਮਨੀ ਲੌਂਡ੍ਰਿੰਗ ਇਨਕੁਆਇਰੀ ਦੇ ਮੁਖੀ ਨੇ ਬੀ.ਸੀ. ਚੋਣਾਂ ਦੌਰਾਨ ਸੁਣਵਾਈਆਂ ਨੂੰ ਟਾਲ ਦਿੱਤਾ ਹੈ।

ਔਸਟਿਨ ਕੁਲਨ ਦਾ ਕਹਿਣਾ ਹੈ ਕਿ ਚੋਣਾਂ ਤੋਂ ਦੋ ਦਿਨ ਬਾਅਦ, 26 ਅਕਤੂਬਰ ਤੋਂ ਸੁਣਵਾਈਆਂ ਮੁੜ ਸ਼ੁਰੂ ਹੋਣਗੀਆਂ।

ਇੱਕ ਬਿਆਨ 'ਚ ਕੁਲਨ ਨੇ ਕਿਹਾ ਕਿ ਉਨ੍ਹਾਂ ਕਮਿਸ਼ਨ ਦੀ ਸੁਤੰਤਰਤਾ ਬਰਕਰਾਰ ਰੱਖਣ, ਅਤੇ ਇਲੈਕਟੋਰਲ ਪ੍ਰੀਕਿਰਿਆ ਦੀ ਇਮਾਨਦਾਰੀ ਦਾ ਬਚਾਅ ਕਰਨ ਲਈ ਇਹ ਫੈਸਲਾ ਲਿਆ ਹੈ।

ਇਸ ਇਨਕੁਆਇਰੀ ਦੀ ਮੁੜ ਤੋਂ ਸ਼ੁਰੂਆਤ 13 ਅਕਤੂਬਰ ਤੋਂ ਹੋਣੀ ਸੀ।

ਉਨ੍ਹਾਂ ਕਿਹਾ ਕਿ ਮੁਸ਼ਕਿਲ ਉਸ ਵੇਲੇ ਹੋ ਜਾਂਦੀ ਹੈ, ਜਦ ਸਾਰੇ ਨਹੀਂ ਪਰ ਕੁਝ ਸਬੂਤ ਚੋਣਾਂ ਦੇ ਦੌਰਾਨ ਜਨਤਕ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਲੋਕਾਂ ਦਾ ਕਮਿਸ਼ਨ ਦੀ ਸੁਤੰਤਰਤਾ 'ਤੇ ਵਿਸ਼ਵਾਸ ਡੋਲ ਸਕਦਾ ਹੈ।

ਯਾਦ ਰਹੇ ਬੀ.ਸੀ. 'ਚ ਐਨ.ਡੀ.ਪੀ. ਸਰਕਾਰ ਨੇ ਗੈਰਕਨੂੰਨੀ ਕੈਸ਼ ਦੇ ਮਾਮਲੇ 'ਚ ਉਸ ਵੇਲੇ ਇਨਕੁਆਇਰੀ ਬਿਠਾਈ ਸੀ, ਜਦ ਰੀਅਲ ਐਸਟੇਟ, ਲਗਜ਼ਰੀ ਗੱਡੀਆਂ ਅਤੇ ਜੂਏ ਦੇ ਖੇਤਰ 'ਚ ਇਸ ਪੈਸੇ ਦੀ ਵਰਤੋਂ ਦੀਆਂ ਰਿਪੋਰਟਸ ਉਜਾਗਰ ਹੋਈਆਂ ਸਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link