13.51C Vancouver
ADS

Jul 5, 2024 7:17 PM - The Canadian Press

ਮਾਂਟਰੀਅਲ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਨੂੰ ਨਵਾਂ ਯਹੂਦੀ ਵਿਰੋਧੀ ਸਲਾਹਕਾਰ ਕੀਤਾ ਨਿਯੁਕਤ

Share On
montreal-liberal-mp-anthony-housefather-named-to-new-antisemitism-adviser-role
Housefather welcomed his appointment which will include working with Deborah Lyons, the federal government's special envoy on combating antisemitism.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਟੀ ਵਿਚ ਡੈਮੇਜ ਕੰਟਰੋਲ ਕਰਨ ਲਈਐਮਪੀ ਐਂਥਨੀ ਹਾਊਸਫਾਦਰ ਨੂੰ ਯਹੂਦੀ ਭਾਈਚਾਰਕ ਨਾਲ ਸਬੰਧਾਂ ਬਾਰੇ ਆਪਣਾ ਵਿਸ਼ੇਸ਼ ਸਲਾਹਕਾਰ ਨਿਯੁਕਤ ਕੀਤਾ ਹੈ।

ਹਾਊਸਫਾਦਰ ਦੀ ਇਹ ਨਿਯੁਕਤੀ ਇਜ਼ਰਾਇਲ-ਹਮਾਸ ਯੁੱਧ ਨੂੰ ਲੈ ਕੇ ਲਿਬਰਲ ਕਾਕਸ ਵਿਚ ਵਧੇ ਮਤਭੇਦ ਵਿਚਕਾਰ ਹੋਈ ਹੈ। ਉੱਥੇ ਹੀ,ਯਹੂਦੀ ਭਾਈਚਾਰੇ ਲਈ ਡੇਬੋਰਾਹ ਲਿਓਨ ਪਹਿਲਾਂ ਹੀ ਸਰਕਾਰ ਦੀ ਵਿਸ਼ੇਸ਼ ਰਾਜਦੂਤ ਹੈ ਅਤੇ ਹੁਣ ਸਵਾਲ ਇਹ ਉੱਠ ਰਹੇ ਹਨ ਕਿ ਹਾਊਸਫਾਦਰ ਦਾ ਰੋਲ ਇਸ ਤੋਂ ਕਿਸ ਤਰ੍ਹਾਂ ਵੱਖਰਾ ਹੋਵੇਗਾ। ਇਜ਼ਰਾਇਲ ਅਤੇ ਯਹੂਦੀ ਦੇ ਮੁੱਦੇ ’ਤੇ ਹਾਊਸਫਾਦਰ ਆਪਣੀ ਸਰਕਾਰ ਨੂੰ ਕਈ ਵਾਰ ਘੇਰ ਚੁੱਕੇ ਹਨ।

ਉਨ੍ਹਾਂ ਸ਼ੁੱਕਰਵਾਰ ਨੂੰ ਮੀਡੀਆ ਲਈ ਜਾਰੀ ਬਿਆਨ ਵਿਚ ਕਿਹਾ ਕਿ ਮੇਰੀ ਜ਼ਿੰਦਗੀ ਵਿਚ ਪਹਿਲਾਂ ਕਦੇ ਅਜਿਹਾ ਸਮੇਂ ਨਹੀਂ ਆਇਆ ਜਦੋਂ ਯਹੂਦੀ ਕੈਨੇਡੀਅਨ ਨੂੰ ਅੱਜ ਦੀ ਤਰ੍ਹਾਂ ਖਤਰਾ ਮਹਿਸੂਸ ਹੋਇਆ ਹੋਵੇ।

ਉਨ੍ਹਾਂ ਕਿਹਾ ਕਿ ਸਾਡੇ ਭਾਈਚਾਰੇ ਪ੍ਰਤੀ ਅੱਜ ਜੋ ਨਫਰਤ ਪੈਦਾ ਹੋਈ ਹੈ ਉਸ ਨੂੰ ਪੂਰੀ ਤਰ੍ਹਾਂ ਖਤਮ ਤਾਂ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ, ਯੂਨੀਵਰਸਿਟੀਜ਼ ਅਤੇ ਪੁਲਿਸ ਦੇ ਪੱਧਰ ’ਤੇ ਯਹੂਦੀ ਲਈ ਸੇਫ ਮਾਹੌਲ ਲਈ ਕਦਮ ਉਠਾਏ ਜਾ ਸਕਦੇ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਰਕਾਰ ਯਹੂਦੀ ਪ੍ਰਤੀ ਭੇਦਭਾਵ ਅਤੇ ਨਫਰਤ ਨਾਲ ਲੜਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਗੌਰਤਲਬ ਹੈ ਕਿ ਮਾਂਟਰੀਅਲ ਤੋਂ ਐੱਮ.ਪੀ. ਹਾਊਸਫਾਦਰ ਖੁਦ ਵੀ ਯਹੂਦੀ ਹੋਣ ਕਾਰਨ ਭੇਦਭਾਵ ਦਾ ਸ਼ਿਕਾਰ ਹੋ ਚੁੱਕੇ ਹਨ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link