9.78C Vancouver
ADS

Nov 16, 2023 7:14 PM - The Canadian Press

ਮਾਂਟਰੀਅਲ ਦੀ ਮੇਅਰ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Share On
montreal-mayor-receives-death-threats-over-plan-to-cull-deer-in-local-park
Last month, Quebec's highest court upheld a decision authorizing a controlled crossbow hunt to reduce the deer population at Michel-Chartrand Park to about 20 from more than 100. (Photo: The Canadian Press)

ਮਾਂਟਰੀਅਲ ਇਲਾਕੇ ਦੀ ਮੇਅਰ ਨੂੰ ਕਥਿਤ ਤੌਰ 'ਤੇ ਇਕ ਸਥਾਨਕ ਪਾਰਕ ਵਿੱਚ ਚਿੱਟੇ ਪੂਛ ਵਾਲੇ ਹਿਰਨ ਨੂੰ ਮਾਰਨ ਦੀ ਯੋਜਨਾ ਦੇ ਸੰਬੰਧ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਲੋਂਗਯੂਇਲ ਸ਼ਹਿਰ ਦੇ ਇਕ ਬੁਲਾਰੇ ਵੱਲੋਂ ਅੱਜ ਇਸਦੀ ਪੁਸ਼ਟੀ ਕਰਦੇ ਹੋਏ ਦੱਸਿਆ ਗਿਆ ਕਿ ਮੇਅਰ ਕੈਥਰੀਨ ਫੋਰਨੀਅਰ ਨੂੰ ਹਫਤਾ ਪਹਿਲਾਂ ਅਤੇ ਹਾਲ ਹੀ ਦੇ ਦਿਨ੍ਹਾਂ ਵਿੱਚ ਇੱਕ ਵਿਅਕਤੀ ਵੱਲੋਂ ਧਮਕੀ ਦਿੱਤੀ ਗਈ ਹੈ।

ਲੋਂਗਯੂਇਲ ਦੇ ਪੁਲਿਸ ਇੰਸਪੈਕਟਰ Gino Iannone ਨੇ ਕਿਹਾ ਕਿ ਇਨ੍ਹਾਂ ਧਮਕੀਆਂ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਅਤੇ ਉਸਦੀ ਹਾਈ ਪ੍ਰੋਫ਼ਾਈਲ ਸਥਿਤੀ ਨੂੰ ਦੇਖਦੇ ਹੋਏ ਸਤੰਬਰ ਵਿੱਚ ਮੇਅਰ ਨੂੰ ਪੁਲਿਸ ਸੁਰੱਖਿਆ ਵਿੱਚ ਰੱਖਿਆ ਗਿਆ ਸੀ।

ਪਿਛਲੇ ਮਹੀਨੇ ਕਿਊਬੈਕ ਦੀ ਸਰਵਉੱਚ ਅਦਾਲਤ ਵੱਲੋਂ ਮਿਸ਼ੇਲ-ਚਾਰਟਰੈਂਡ ਪਾਰਕ ਵਿਖੇ ਹਿਰਨ ਦੀ ਆਬਾਦੀ ਨੂੰ 100 ਤੋਂ ਘਟਾ ਕੇ ਲਗਭਗ 20 ਕਰਨ ਲਈ ਨਿਯੰਤਰਿਤ ਕਰਾਸਬੋ ਸ਼ਿਕਾਰ ਨੂੰ ਅਧਿਕਾਰਤ ਕਰਨ ਵਾਲੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ ਸੀ।

ਦੂਜੇ ਪਾਸੇ ਐਨੀਮਲ ਰਾਈਟਸ ਸੰਗਠਨ ਅਤੇ ਕਾਰਕੁੰਨਾਂ ਵੱਲੋਂ ਕਈ ਸਾਲਾਂ ਤੋਂ ਇਸ ਦਲੀਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਰਕ ਦੀ ਸੁਰੱਖਿਆ ਲਈ ਚੁਣੇ ਗਏ ਤਰੀਕਿਆਂ ਨੂੰ ਜਾਨਵਰਾਂ ਨੂੰ ਜ਼ਿੰਦਾ ਰੱਖਣ ਦੇ ਹੱਕ ਵਿੱਚ ਹੋਣਾ ਚਾਹੀਦਾ ਹੈ।

ਗੌਰਤਲਬ ਹੈ ਕਿ ਫੋਰਨੀਅਰ ਦੇ ਸਾਬਕਾ ਮੇਅਰ ਸਿਲਵੀ ਪੇਰੈਂਟ ਨੂੰ ਵੀ ਹਿਰਨ ਨੂੰ ਮਾਰਨ ਦੀ ਯੋਜਨਾ ਨੂੰ ਲੈ ਕੇ 2020 ਵਿੱਚ ਧਮਕੀਆਂ ਮਿਲੀਆਂ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link