14.16C Vancouver
ADS

Apr 6, 2021 9:30 PM -

ਮੌਂਟਰੀਅਲ 'ਚ ਮਸਜਿਦ 'ਤੇ ਏਅਰ ਪਿਸਟਲ ਨਾਲ ਕੀਤੇ ਫਾਇਰ, ਖਿੜਕੀਆਂ ਟੁੱਟੀਆਂ ਪਰ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ

Share On
montreal-mosque-says-windows-broken-after-man-shot-at-building-with-air-pistol
The Montreal Police logo is seen on a police car in Montreal on Wednesday, July 8, 2020. Montreal police say they're aware of a video posted to social media that appears to show a man shooting an air pistol at a mosque and will be investigating.THE CANADIAN PRESS/Paul Chiasson

ਮੌਂਟਰੀਅਲ ਪੁਲਿਸ ਦਾ ਕਹਿਣਾ ਹੈ ਕਿ ਉਹ ਇੱਕ ਘਟਨਾ ਦੀ ਜਾਂਚ ਕਰ ਰਹੇ ਹਨ ਜਿਸ ਦੌਰਾਨ ਇੱਕ ਮਸਜਿਦ 'ਤੇ ਏਅਰ ਪਿਸਟਲ ਦੇ ਫਾਇਰ ਕੀਤੇ ਗਏ।

ਇਸ ਸੰਬੰਧੀ ਫੇਸਬੁੱਕ 'ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ ਜਿਸ 'ਚ ਇੱਕ ਹੁਡੀ ਪਹਿਨੇ ਹੋਏ ਵਿਅਕਤੀ ਨੂੰ ਮਸਜਿਦ ਵੱਲ 11 ਵਾਰ ਫਾਇਰ ਕਰਦੇ ਵੇਖਿਆ ਜਾ ਸਕਦਾ ਹੈ।

ਅਜਿਹਾ ਕਰਨ ਤੋਂ ਬਾਅਦ ਇਹ ਵਿਅਕਤੀ ਮੌਕੇ ਤੋਂ ਦੌੜ ਗਿਆ ਸੀ।

ਇੱਕ ਫੇਸਬੁੱਕ ਪੋਸਟ 'ਚ ਮਸਜਿਦ ਵੱਲੋਂ ਦੱਸਿਆ ਗਿਆ ਹੈ ਕਿ ਕੁਝ ਖਿੜਕੀਆਂ ਟੁੱਟੀਆਂ ਸਨ ਪਰ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ।

ਵਿਅਕਤੀ ਬਾਰੇ ਦੱਸਿਆ ਗਿਆ ਹੈ ਕਿ ਉਸ ਨੇ ਨੀਲੇ ਰੰਗ ਦਾ ਮਾਸਕ ਪਹਿਨਿਆ ਸੀ, ਹੱਥ 'ਚ ਬੰਦੂਕ 'ਚ ਫੜੀ ਹੋਈ ਸੀ ਅਤੇ ਉਸ ਨੇ ਸਿਰ 'ਤੇ ਹੁਡੀ ਨਾਲ ਆਪਣਾ ਚਹਿਰਾ ਪਛਾਣ ਤੋਂ ਬਚਾਇਆ ਹੋਇਆ ਸੀ।

ਪੁਲਿਸ ਵੱਲੋਂ ਅੱਜ ਸਵੇਰ ਤਕ ਮਸਜਿਦ ਦੇ ਨੁਮਾਇੰਦਿਆਂ ਨਾਲ ਗੱਲਬਾਤ ਨਹੀਂ ਕੀਤੀ ਗਈ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link