20.26C Vancouver
ADS

Sep 29, 2020 11:14 PM -

28 ਦਿਨ ਲਈ ਰੈਸਟੂਰੈਂਟ ਅਤੇ ਬਾਰ ਬੰਦ ਕਰਨ ਦੇ ਨਿਰਦੇਸ਼ਾਂ ਤੋਂ ਕਿਊਬੈਕ ਦੇ ਰੈਸਟੂਰੈਂਟ ਵਪਾਰੀ ਹੈਰਾਨ

Share On
montreal-restaurateurs-in-shock-after-provincial-government-orders-28-day-closure
A server wears a face mask at a restaurant in Montreal, Saturday, September 26, 2020, as the COVID-19 pandemic continues in Canada and around the world. THE CANADIAN PRESS/Graham Hughes

ਕਿਊਬੈਕ ਦੇ ਰੈਸਟੂਰੈਂਟ ਵਪਾਰੀਆਂ ਦਾ ਕਹਿਣਾ ਹੈ ਕਿ ਮੌਂਟਰੀਅਲ ਅਤੇ ਦੋ ਹੋਰ ਇਲਾਕਿਆਂ 'ਚ ਰੈਸਟੂਰੈਂਟ ਅਤੇ ਬਾਰਜ਼ ਬੰਦ ਕੀਤੇ ਜਾਣ 'ਤੇ ਉਹ ਬੇਹੱਦ ਹੈਰਾਨ ਹਨ।

ਸੋਮਵਾਰ ਨੂੰ ਕਿਊਬੈਕ ਦੇ ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਮੌਂਟਰੀਅਲ ਅਤੇ ਕਿਊਬੈਕ ਸਿਟੀ ਦੇ ਇਲਾਕਿਆਂ ਨੂੰ ਰੈਡ ਜ਼ੋਨ ਐਲਾਨ ਦਿੱਤਾ ਸੀ, ਅਤੇ 1 ਅਕਤੂਬਰ ਤੋਂ 28 ਅਕਤੂਬਰ ਤੱਕ ਲਈ ਕਈ ਪਬੰਦੀਆਂ ਐਲਾਨੀਆਂ ਸਨ ਜਿਸ 'ਚ ਰੈਸਟੂਰੈਂਟ ਅਤੇ ਬਾਰ ਬੰਦ ਕਰਨ ਦੇ ਨਿਰਦੇਸ਼ ਸ਼ਾਮਿਲ ਸਨ।

ਕਿਊਬੈਕ ਰੈਸਟੂਰੈਂਟ ਐਸੋਸੀਏਅਸ਼ਨ ਦੇ ਬੁਲਾਰੇ ਮਾਰਟਿਨ ਵੇਜ਼ੀਨਾ ਦਾ ਕਹਿਣਾ ਸੀ ਕਿ ਰੈਸਟੂਰੈਂਟ ਇਸ ਮੁਸੀਬਤ ਦਾ ਕਾਰਨ ਨਹੀਂ ਹਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਮੈਂਬਰਾਂ ਨੇ ਸਟਾਫ਼ ਅਤੇ ਮਹਿਮਾਨਾਂ ਦੇ ਬਚਾਅ ਲਈ ਹਜ਼ਾਰਾਂ ਡਾਲਰ ਖਰਚੇ ਹਨ।

ਮੌਂਟਰੀਅਲ ਦੇ ਪਬਲਿਕ ਹੈਲਥ ਡਾਇਰੈਕਟਰ, ਡਾ. ਮੇਲੀਨ ਡਰੁਇਨ ਦਾ ਕਹਿਣਾ ਹੈ ਕਿ ਸ਼ਹਿਰ ਦੇ ਰਾਸੀਟੂਰੈਂਟਾਂ 'ਚ ਕੋਵਿਡ-19 ਆਊਟਬ੍ਰੇਕ ਨਹੀਂ ਐਲਾਨੇ ਗਏ ਹਨ ਅਤੇ ਨਾ ਹੀ ਕਿਸੇ ਜਗ੍ਹਾ ਸਟਾਫ਼ ਤੋਂ ਕਿਸੇ ਮਹਿਮਾਨ ਨੂੰ ਸੰਕ੍ਰਮਣ ਹੋਣ ਦੀ ਰਿਪੋਰਟ ਹੈ।

ਇੱਕ ਨਵੇਂ ਰੈਸਟੂਰੈਂਟ ਦੀ ਸ਼ੁਰੂਆਤ ਕਰਨ ਵਾਲੇ ਵਪਾਰੀ, ਮਾਈਕਲ ਲਫੈਲੀ ਦਾ ਕਹਿਣਾ ਸੀ ਕਿ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਦੇ ਬਾਵਜੂਦ ਅਜਿਹਾ ਵਿਵਹਾਰ ਹੋਣਾ ਦਰਸ਼ਾਉਂਦਾ ਹੈ ਕਿ ਰੈਸਟੂਰੈਂਟਾਂ ਨੂੰ ਅਸਲ ਵਪਾਰ ਦੀ ਤਰ੍ਹਾਂ ਨਹੀਂ ਵੇਖਿਆ ਜਾ ਰਿਹਾ।

ਵੇਜ਼ੀਨਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਗਰੁੱਪ ਸਰਕਾਰ ਤੋਂ ਰੈਸਟੂਰੈਂਟਾਂ ਦੀ ਮਦਦ ਕਰਨ ਦੀ ਅਪੀਲ ਕਰ ਰਿਹਾ ਹੈ, ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਈ ਰੈਸਟੂਰੈਂਟ ਬੰਦ ਹੋ ਜਾਣਗੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link