19.01C Vancouver
ADS

May 15, 2020 7:25 PM -

ਮੌਂਟਰੀਅਲ ਨੂੰ ਮਿਲਣਗੇ ਇੱਕ ਮਿਲੀਅਨ ਮਾਸਕ, ਬਿਹਤਰ ਉਪਲੱਬਧਤਾ ਲਈ ਟ੍ਰਾਂਜ਼ਿਟ ਏਜੈਂਸੀਆਂ ਨੂੰ $6 ਮਿਲੀਅਨ ਦੀ ਵੰਡ

Share On
montreal-to-get-one-million-masks-6-million-to-transit-agencies-for-wide-availability
First responders bring in a patient to the emergency unit at the Verdun Hospital Wednesday April 15, 2020 in Montreal. THE CANADIAN PRESS/Ryan Remiorz

ਕਿਊਬੈਕ ਦੇ ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਅੱਜ ਦੱਸਿਆ ਕਿ ਮੌਂਟਰੀਅਲ ਦੇ ਇਲਾਕੇ 'ਚ ਸੂਬਾ ਸਰਕਾਰ ਇੱਕ ਮਿਲੀਅਨ ਮਾਸਕ ਉਪਲੱਬਧ ਕਰਵਾਉਣ ਜਾ ਰਹੀ ਹੈ।

ਪ੍ਰੀਮਿਅਰ ਨੇ ਅੱਜ ਦੀ ਪ੍ਰੈਸ ਬ੍ਰੀਫਿੰਗ ਦੌਰਾਨ ਆਖਿਆ ਕਿ ਮੌਂਟਰੀਅਲ 'ਚ ਇਨ੍ਹਾਂ ਮਾਸਕਸ (masks) ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਟ੍ਰਾਂਜ਼ਿਟ ਏਜੈਂਸੀਆਂ ਨੂੰ $6 ਮਿਲੀਅਨ ਵੀ ਉਪਲੱਬਧ ਕਰਵਾਏ ਜਾ ਰਹੇ ਹਨ।

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 41,000 ਦਾ ਅੰਕੜਾ ਟੱਪ ਗਈ ਹੈ।

ਸੂਬੇ 'ਚ ਹੁਣ ਤੱਕ 41,420 ਵਾਇਰਸ ਸੰਬੰਧੀ ਮਾਮਲੇ ਸਾਹਮਣੇ ਆਏ ਹਨ।

ਦੂਜੇ ਪਾਸੇ ਸੂਬੇ 'ਚ 50 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 3,401 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 696 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਪ੍ਰੀਮਿਅਰ ਫ੍ਰਾਂਸੂਆ ਲੈਗੌਲਟ ਨੇ ਮੌਂਟਰੀਅਲ ਦੇ ਦੋ ਦਿਨ ਦੀ ਫੇਰੀ ਕੀਤੀ ਹੈ।

ਅੱਜ ਉਨ੍ਹਾਂ ਨਵੇਂ ਉਜਾਗਰ ਹੋਏ ਵਾਇਰਸ ਸੰਬੰਧੀ ਮਾਮਲਿਆਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਫੀ ਸਮੇਂ ਤੋਂ ਬਾਅਦ ਮਾਮਲਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link