17.98C Vancouver
ADS

Jun 8, 2022 4:41 PM - ANI

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਹੋਇਆ ਵੱਡਾ ਇਕੱਠ, ਪ੍ਰਸ਼ੰਸਕਾਂ ਨਾਲ ਸਿਆਸਤਦਾਨ ਵੀ ਆਏ ਨਜ਼ਰ

Share On
moose-wala-killing-politicians-fans-join-singers-family-at-bhog-ceremony-in-mansa
Punjabi Singer Sidhu Moose Wala (Photo/Twitter/Punjab CMO)

ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਰੱਖੇ ਗਏ ਭੋਗ ਸਮਾਗਮ ਵਿਚ ਬੁੱਧਵਾਰ ਨੂੰ ਮਾਨਸਾ ਦੀ ਨਵੀਂ ਅਨਾਜ ਮੰਡੀ ਵਿਚ ਪੰਜਾਬ ਅਤੇ ਹਰਿਆਣਾ ਤੋਂ ਉਨ੍ਹਾਂ ਦੇ ਸੈਂਕੜੇ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਸਿਆਸਤਦਾਨ ਸ਼ਾਮਲ ਹੋਏ।

ਉੱਘੇ ਗਾਇਕ ਮਰਹੂਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਦਿਹਾਂਤ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਸਿੱਧੂ ਮੂਸੇਵਾਲਾ ਦੇ ਭੋਗ ਤੇ ਅੰਤਿਮ ਅਰਦਾਸ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਉਨ੍ਹਾਂ ਦੇ ਪਰਿਵਾਰ ਨੂੰ ਮੁੱਖ ਮੰਤਰੀ ਦਾ ਸ਼ੋਕ ਸੰਦੇਸ਼ ਸੌਂਪਿਆ, ਜਿਸ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਕਲਾਕਾਰ ਦੀ ਬੇਵਕਤੀ ਤੇ ਦੁਖਦਾਈ ਮੌਤ ਨਾਲ ਉਨ੍ਹਾਂ ਨੂੰ ਦੁੱਖ ਹੋਇਆ ਹੈ ਅਤੇ ਦੁਨੀਆ ਭਰ ਵਿਚ ਬੈਠੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸੰਗੀਤ ਉਦਯੋਗ ਵਿਚ ਪੈਦਾ ਹੋਇਆ ਘਾਟਾ ਆਉਣ ਵਾਲੇ ਭਵਿੱਖ ਵਿਚ ਸ਼ਾਇਦ ਹੀ ਪੂਰਾ ਹੋ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲਾ ਵਿਸ਼ਵ ਪੱਧਰ 'ਤੇ ਪ੍ਰਸਿੱਧ ਗਾਇਕ ਸੀ ਪਰ ਉਹ ਆਪਣੀਆਂ ਜੜ੍ਹਾਂ ਨਾਲ ਮਜ਼ਬੂਤੀ ਨਾਲ ਜੁੜਿਆ ਰਿਹਾ ਅਤੇ ਆਪਣੇ ਜੱਦੀ ਪਿੰਡ ਵਿਚ ਆਪਣੇ ਪਰਿਵਾਰ ਨਾਲ ਰਹਿੰਦਾ ਰਿਹਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਇਲਾਵਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਬਲਕਾਰ ਸਿੱਧੂ, ਗੁਰਮੀਤ ਸਿੰਘ ਖੁੱਡੀਆਂ ਅਤੇ ਨਰਿੰਦਰ ਕੌਰ ਭਾਰਜ ਨੇ ਮੁੱਖ ਮੰਤਰੀ ਦੀ ਤਰਫ਼ੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link