16.22C Vancouver
ADS

Mar 5, 2025 8:27 PM - Connect Newsroom

ਬੀ.ਸੀ. ਦੇ ਰੈਂਟਲ ਅਸਿਸਟੈਂਸ ਪ੍ਰੋਗਰਾਮ ਤਹਿਤ ਸੂਬੇ ਦੇ ਵਧੇਰੇ ਪਰਿਵਾਰਾਂ ਨੂੰ ਮਿਲੇਗਾ ਫਾਇਦਾ

Share On
more-families-in-b-c-to-benefit-from-rental-assistance-program
The provincial government anticipates that this change will increase the number of families receiving the rental supplement from 3,200 to around 6,000.(Photo: The Canadian Press)

ਬੀ.ਸੀ. ਦੇ ਰੈਂਟਲ ਅਸਿਸਟੈਂਸ ਪ੍ਰੋਗਰਾਮ ਤਹਿਤ ਹੁਣ ਸੂਬੇ ਦੇ ਵਧੇਰੇ ਪਰਿਵਾਰਾਂ ਨੂੰ ਫਾਇਦਾ ਮਿਲੇਗਾ। ਡੇਵਿਡ ਈਬੀ ਸਰਕਾਰ ਨੇ ਬਜਟ 2025 ਵਿਚ ਘੱਟ ਆਮਦਨ ਵਾਲੇ ਕੰਮ ਕਰਨ ਵਾਲੇ ਪਰਿਵਾਰ ਲਈ ਚਲਾਏ ਜਾਂਦੇ ਰੈਂਟਲ ਅਸਿਸਟੈਂਸ ਪ੍ਰੋਗਰਾਮ ਵਾਸਤੇ ਯੋਗ ਕਰਨ ਲਈ ਸਾਲਾਨਾ ਇਨਕਮ ਦੀ ਲਿਮਟ $40,000 ਤੋਂ ਵਧਾ ਕੇ $60,000 ਕਰ ਦਿੱਤੀ ਹੈ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਕਿਰਾਏ ਦੇ ਪੂਰਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ 3,200 ਤੋਂ ਵੱਧ ਕੇ ਲਗਭਗ 6,000 ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕਿਰਾਏ ਦੇ ਪੂਰਕ ਦੀ ਰਕਮ ਵੀ ਲਗਭਗ 75 ਫੀਸਦੀ ਵਧਾ ਕੇ $400 ਪ੍ਰਤੀ ਮਹੀਨਾ ਤੋਂ $700 ਪ੍ਰਤੀ ਮਹੀਨਾ ਕੀਤੀ ਜਾ ਰਹੀ ਹੈ।

ਉਥੇ ਹੀ, ਬਜ਼ੁਰਗ ਕਿਰਾਏ 'ਤੇ ਰਹਿਣ ਵਾਲਿਆਂ ਲਈ ਆਸਰਾ ਸਹਾਇਤਾ ਪ੍ਰੋਗਰਾਮ ਲਈ ਵੀ ਇਨਕਮ ਲਿਮਟ ਅਤੇ ਔਸਤਨ ਪੂਰਕ ਦੀ ਰਕਮ ਵਧਾ ਦਿੱਤੀ ਗਈ ਹੈ, ਜਿਸ ਨਾਲ 1,600 ਵਧੇਰੇ ਸੀਨੀਅਰਜ਼ ਨੂੰ ਫਾਇਦਾ ਮਿਲੇਗਾ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link