15.22C Vancouver
ADS

Mar 2, 2021 11:30 PM -

"ਵੈਕਸੀਨ ਬਨਾਮ ਵੇਰੀਐਂਟਸ" ਦੀ ਮੈਰਾਥਨ ਦੌੜ 'ਚ ਹਾਸਿਲ ਹੋ ਰਹੀ ਕੁਝ ਲੀਡ: ਡਾ. ਥਰੈਸਾ ਟੈਮ

Share On
more-ground-being-gained-on-the-vaccine-versus-variants-leg-of-marathon-every-day-dr-theresa-tam
Federal Procurement Minister Anita Anand says a half-million doses of Oxford-AstraZeneca's vaccine will arrive tomorrow. (Photo - Anita Anand/Twitter)

ਕੈਨੇਡਾ ਵਿੱਚ ਹੁਣ ਕੋਵਿਡ-19 ਦੇ ਮਾਮਲਿਆਂ 'ਚ ਕੁਝ ਵਾਧਾ ਦਰਜ ਕੀਤਾ ਗਿਆ ਹੈ।

ਖਾਸ ਤੌਰ 'ਤੇ ਵਾਇਰਸ ਦੇ ਨਵੇਂ ਵੇਰੀਐਂਟਸ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ।

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਇਸ 'ਤੇ ਫਿਕਰ ਜ਼ਾਹਿਰ ਕੀਤਾ ਹੈ।

ਪਰ ਉਨ੍ਹਾਂ ਕਿਹਾ ਕਿ 'ਵੈਕਸੀਨ ਬਨਾਮ ਵੇਰੀਐਂਟਸ' ਦੀ ਇਸ ਮੈਰਾਥਨ ਦੌੜ 'ਚ ਕੁਝ ਲੀਡ ਹਾਸਿਲ ਹੁੰਦੀ ਵਿਖਾਈ ਦੇ ਰਹੀ ਹੈ।

ਉਨ੍ਹਾਂ ਦੱਸਿਆ ਕਿ ਦੇਸ਼ 'ਚ ਹੁਣ ਤਕ ਕੋਵਿਡ-19 ਦੇ ਯੂ.ਕੇ. ਵੇਰੀਐਂਟ ਦੇ 1,257 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਦੱਖਣੀ ਅਫ੍ਰੀਕਾ ਦੇ ਵੇਰੀਐਂਟ ਦੇ 99 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਉੱਧਰ ਦੇਸ਼ ਦੀ ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਨੇ ਦੱਸਿਆ ਹੈ ਕਿ ਕੱਲ ਔਕਸਫਰਡ-ਐਸਟ੍ਰਾਜ਼ੈਨਕਾ ਦੀ ਵੈਕਸੀਨ ਦੀਆਂ ਅੱਧਾ ਮਿਲੀਅਨ ਖੁਰਾਕਾਂ ਪਹੁੰਚ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਸ਼ਿਪਮੈਂਟ 'ਚ ਸ਼ਾਮਿਲ 300,000 ਡੋਜ਼ ਅਜਿਹੀਆਂ ਹਨ, ਜੋ ਕੁਝ ਹੀ ਹਫ਼ਤੇ 'ਚ ਐਕਸਪਾਇਰ ਹੋ ਜਾਣਗੀਆਂ।

ਇਸ 'ਤੇ ਡਾ. ਟੈਮ ਨੇ ਕਿਹਾ ਕਿ ਅਜਿਹਾ ਹੋਣ ਤੋਂ ਪਹਿਲਾਂ ਹੀ ਇਸ ਨੂੰ ਵਰਤ ਲਿਆ ਜਾਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link