14.61C Vancouver
ADS

Jan 9, 2020 2:28 AM -

ਬੀ.ਸੀ.ਆਈ.ਟੀ. ਲਈ ਢਾਈ ਮਿਲੀਅਨ ਡਾਲਰ ਦੇ ਨਿਵੇਸ਼ ਦਾ ਐਲਾਨ

Share On
more-health-care-specialists-better-care-for-british-columbians
Minister of Advanced Education, Skills and Training Melanie Mark at BCIT, Burnaby/ Jawad Siddiqui

ਸਪੈਸ਼ਲਿਸਟ ਸਿਹਤ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਦੀ ਪਹੁੰਚ ਵਿੱਚ ਸੁਧਾਰ ਲਈ, ਬੀ.ਸੀ. ਸਰਕਾਰ ਢਾਈ ਮਿਲੀਅਨ ਡਾਲਰ ਦਾ ਨਿਵੇਸ਼ ਕਰ ਰਹੀ ਹੈ।

ਇਹ ਨਿਵੇਸ਼ ਬੀ.ਸੀ.ਆਈ.ਟੀ. ਡਾਇਗਨੋਸਟਿਕ ਮੈਡੀਕਲ ਸੋਨੋਗ੍ਰਾਫੀ ਅਤੇ ਕਾਰਡੀਓਵੈਸਕੁਲਰ ਪ੍ਰੋਗ੍ਰਾਮਸ ਵਿੱਚ ਕੀਤਾ ਜਾਵੇਗਾ।

ਅੱਠ ਲੱਖ ਅੱਸੀ ਹਜ਼ਾਰ ਡਾਲਰ ਲਾ ਕੇ ਬੀ.ਸੀ.ਆਈ.ਟੀ. ਦੇ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਵਧੇਰੀਆਂ ਸੀਟਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ 1.6 ਮਿਲੀਅਨ ਡਾਲਰ ਲਾ ਕੇ ਜ਼ਰੂਰੀ ਸੋਨੋਗ੍ਰਾਫੀ ਉਪਕਰਨ ਖਰੀਦਿਆ ਜਾਵੇਗਾ।

ਬੀ.ਸੀ.ਆਈ.ਟੀ. ਬਰਨਬੀ ਕੈਂਪਸ ਵਿਖੇ ਇਸ ਐਲਾਨ ਦੇ ਮੌਕੇ, ਮਨਿਸਟਰ ਆਫ਼ ਅਡਵਾਂਸਡ ਐਜੂਕੇਸ਼ਨ ਸਕਿਲਜ਼ ਐਾਡ ਟ੍ਰੇਨਿੰਗ, ਮੈਲੇਨੀ ਮਾਰਕ ਨੇ ਕਿਹਾ ਕਿ ਵਿਦਿਆਰਥੀ, ਸਿਹਤ ਸੰਭਾਲ ਕਰਮਚਾਰੀਆਂ ਅਤੇ ਮਰੀਜ਼ਾਂ ਦੀ ਕਈ ਸਾਲਾਂ ਤੋਂ ਸਰਕਾਰ ਤੋਂ ਮੰਗ ਸੀ ਕਿ ਸੂਬੇ ਵਿੱਚ ਸੋਨੋਗ੍ਰਾਫੀ ਟ੍ਰੇਨਿੰਗ ਵਧਾਈ ਜਾਏ ਅਤੇ ਹੁਣ ਸਰਕਾਰ ਇਸ ਮੰਗ ਦਾ ਹੱਲ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਬੀ.ਸੀ.ਆਈ.ਟੀ. ਤੇ ਪੈਸਾ ਲਗਾਇਆ ਜਾ ਰਿਹਾ ਹੈ, ਤਾਂ ਕਿ ਸਿਹਤ ਸੰਭਾਲ ਦੇ ਲਾਭਕਾਰੀ ਕਰੀਅਰ ਵਿੱਚ ਵਧੇਰੇ ਵਿਦਿਆਰਥੀ ਆਉਣ ਅਤੇ ਬ੍ਰਿਟਿਸ਼ ਕੋਲੰਬੀਅਨਸ ਨੂੰ ਉੱਚ ਗੁਣਵਤਾ ਦੀ ਸਿਹਤ ਦੇਖਭਾਲ ਮਿਲ ਸਕੇ।

ਇਸ ਪ੍ਰੋਗਰਾਮ ਸੰਬੰਧੀ ਬੀਤੇ ਸਾਲ ਸਿਤੰਬਰ ਵਿੱਚ 8 ਸੀਟਾਂ ਦੇ ਵਾਧੇ ਤੋਂ ਬਾਅਦ, ਹੁਣ ਇਸ ਸਾਲ ਹੋਰ 8 ਸੀਟਾਂ ਦਾ ਵਾਧਾ ਕੀਤਾ ਜਾਣਾ ਤੈਅ ਕੀਤਾ ਗਿਆ ਹੈ।


Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link