17.87C Vancouver
ADS

May 28, 2020 4:40 PM -

ਹੋਰ ਹਸਪਤਾਲ ਕਰਨਗੇ ਕੋਵਿਡ-19 ਦੇ ਇਲਾਜ ਲਈ ਪਲਾਜ਼ਮਾ ਟਰਾਂਸਫਿਊਜ਼ਨ ਟਰਾਇਲ

Share On
more-hospitals-part-of-plasma-transfusion-trial-to-treat-covid-19
This 2020 electron microscope image made available by the U.S. Centers for Disease Control and Prevention.. THE CANADIAN PRESS/AP-Hannah A. Bullock, Azaibi Tamin/CDC via AP

ਕੋਵਿਡ-19 ਦੇ ਉਹ ਪਹਿਲੇ ਦੋ ਮਰੀਜ਼ ਜਿਨ੍ਹਾਂ ਉੱਤੇ ਪਲਾਜ਼ਮਾ ਟਰਾਂਸਫਿਊਜ਼ਨ ਕੀਤੇ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੁੰਦਾ ਨਜ਼ਰ ਆ ਰਿਹਾ ਹੈ।

ਹੁਣ ਔਂਟੈਰੀਓ ਅਤੇ ਕਿਊਬੈੱਕ ਦੀਆਂ ਦਰਜਨਾਂ ਥਾਵਾਂ ਤੇ ਪਲਾਜ਼ਮਾ ਟਰਾਂਸਫਿਊਜ਼ਨ ਦੇ ਪ੍ਰਯੋਗ ਕਰਨ ਦੀ ਯੋਜਨਾ ਹੈ।

15 ਮਈ ਨੂੰ ਮੌਂਟਰੀਆਲ ਦੀ ਜਿਸ ਮਹਿਲਾ ਮਰੀਜ਼ ਉੱਤੇ ਸਭ ਤੋਂ ਪਹਿਲਾਂ ਇਹ ਟਰਾਂਸਫਿਊਜ਼ਨ ਕੀਤੀ ਗਈ, ਉਸ ਦੀ ਹਾਲਤ ਬੇਹਤਰ ਹੁੰਦੀ ਦੱਸੀ ਗਈ ਹੈ।

ਪਹਿਲਾਂ ਇੰਟੈਂਸਿਵ ਕੇਅਰ ਵਿੱਚ ਦਾਖਲ ਔਰਤ ਨੂੰ ਹੁਣ ਉਥੋਂ ਰਿਲੀਜ਼ ਕਰ ਦਿੱਤਾ ਗਿਆ ਹੈ।

ਟੋਰੌਂਟੋ ਵਿੱਚ 78 ਸਾਲਾ ਮਰੀਜ਼ ਜੋ ਕਿ 22 ਮਈ ਨੂੰ ਇਹ ਟ੍ਰਾਂਸਫਿਊਜ਼ਨ ਕਰਵਾਉਣ ਵਾਲਾ ਦੂਜਾ ਵਿਅਕਤੀ ਸੀ, ਦੇ ਵੀ ਪੂਰੀ ਤਰ੍ਹਾਂ ਠੀਕ ਹੋ ਜਾਣ ਦਾ ਅੰਦਾਜ਼ਾ ਹੈ।

ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇੱਕ ਵਿਅਕਤੀ ਦੀਆਂ ਐਂਟੀਬੌਡੀਜ਼ ਪੀੜਤ ਮਰੀਜ਼ ਦੇ ਉਦੋਂ ਤੱਕ ਕੰਮ ਆ ਸਕਣਗੀਆਂ ਜਦ ਤੱਕ ਉਸ ਦੇ ਸਰੀਰ ਵਿੱਚ ਆਪ ਵਾਇਰਸ ਦਾ ਮੁਕਾਬਲਾ ਕਰਨ ਵਾਲੀਆਂ ਐਂਟੀਬੌਡੀਜ਼ ਨਹੀਂ ਬਣ ਜਾਂਦੀਆਂ।

ਕੱਲ੍ਹ ਤੱਕ ਤਕਰੀਬਨ ਪੰਜ ਮਰੀਜ਼ਾਂ ਤੇ ਇਹ ਟਰਾਂਸਫਿਊਜ਼ਨ ਕੀਤੇ ਜਾ ਚੁੱਕੇ ਸਨ ਅਤੇ ਹੋਰ ਟਰਾਇਲ ਰੋਜ਼ਾਨਾ ਕਰਨ ਦੀ ਯੋਜਨਾ ਹੈ।

ਖੋਜ ਕਰਤਾਵਾਂ ਵੱਲੋਂ 60 ਮੈਡੀਕਲ ਸੈਂਟਰਾਂ ਦੇ 12,00 ਮਰੀਜ਼ਾਂ ਨੂੰ ਸਟੱਡੀ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ ਜਿਨ੍ਹਾਂ ਵਿੱਚੋਂ 800 ਨੂੰ ਟ੍ਰਾਂਸਫਿਊਜ਼ਨ ਦਿੱਤੇ ਜਾਣਗੇ ਅਤੇ 400 ਅਜਿਹੇ ਕੰਟਰੋਲ ਗਰੁੱਪ ਦਾ ਹਿੱਸਾ ਹੋਣਗੇ ਜਿਨ੍ਹਾਂ ਨੂੰ ਕੋਈ ਟਰਾਂਸਫਿਊਜ਼ਨ ਨਹੀਂ ਦਿੱਤੀ ਜਾਵੇਗੀ।

ਇਸ ਟਰਾਇਲ ਨੂੰ ਵੀਕਐਂਡ ਤੱਕ 20 ਹਸਪਤਾਲਾਂ ਤੱਕ ਪਹੁੰਚਾਉਣ ਦਾ ਟੀਚਾ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਂਟੈਰੀਓ ਦੇ ਵਿੱਚ ਹਨ, ਕੁਝ ਕਿਊਬੈੱਕ ਦੇ ਵਿੱਚ ਅਤੇ ਤਿੰਨ ਨਿਊਯਾਰਕ ਵਿੱਚ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link