12.19C Vancouver
ADS

Nov 23, 2021 4:28 PM - The Canadian Press

ਬੀ ਸੀ ਚ ਇਸ ਹਫਤੇ ਹੋਰ ਮੀਂਹ ਪੈਣ ਦੀ ਚਿਤਾਵਨੀ ਜਾਰੀ

Share On
more-rainfall-expected-in-b-c-this-week
Flooded farms are seen along the Trans-Canada Highway in this aerial photo in Abbotsford, B.C., on Monday, November 22, 2021. THE CANADIAN PRESS/Darryl Dyck

ਐਨਵਾਇਰਨਮੈਂਟ ਕੈਨੇਡਾ ਨੇ ਬੀ ਸੀ ਚ ਇਸ ਹਫਤੇ ਹੋਰ ਮੀਂਹ ਪੈਣ ਦੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਇਸ ਨਾਲ ਉਹ ਇਲਾਕੇ ਅਸਰਅੰਦਾਜ਼ ਹੋਣਗੇ ਜਿੱਥੇ ਅਜੇ ਬੀਤੇ ਹਫ਼ਤੇ ਦੇ ਹੜ੍ਹਾਂ ਤੋਂ ਪੈਦਾ ਹੋਈ ਸਥਿਤੀ ਹੀ ਸੁਧਰ ਨਹੀਂ ਰਹੀ।

ਫਰੇਜ਼ਰ ਵੈਲੀ ਵਿਚ ਐਟਮਸਫੈਰਿਕ ਰਿਵਰ ਨਾਲ ਚਾਲੀ ਤੋਂ ਸੱਤਰ ਮਿਲੀਮੀਟਰ ਅਤੇ ਹੋ ਸਾਊਂਡ ਦੇ ਦੁਆਲੇ ਨਾਰਥ ਸ਼ੋਰ ਮਾਊਨਟੇਨਜ਼ ਵਿਚ ਸੌ ਮਿਲੀਮੀਟਰ ਤੋਂ ਵੀ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਪਬਲਿਕ ਸੇਫਟੀ ਮਿਨਿਸਟਰ ਮਾਈਕ ਫਾਰਨਵਰਥ ਨੇ ਦੱਸਿਆ ਕਿ ਫੈਡਰਲ ਸਰਕਾਰ ਤੇ ਐਨਵਾਇਰਨਮੈਂਟ ਕੈਨੇਡਾ ਰਲ ਕੇ ਐਟਮਸਫੈਰਿਕ ਰਿਵਰਸ ਦਾ ਰੈਂਕਿੰਗ ਸਿਸਟਮ ਤਿਆਰ ਕਰ ਰਹੇ ਹਨ ਜਿਸ ਨਾਲ ਸੂਬੇ ਦੀ ਸਰਕਾਰ ਨੂੰ ਅਜਿਹੀ ਸਥਿਤੀ ਲਈ ਪਹਿਲਾਂ ਤੋਂ ਹੀ ਤਿਆਰ ਰਹਿਣ ਵਿੱਚ ਮੱਦਦ ਮਿਲ ਸਕੇਗੀ।

ਫਾਰਨਵਰਥ ਦੇ ਮੁਤਾਬਿਕ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਹ ਸਿਸਟਮ ਜਨਵਰੀ ਤੋਂ ਲਾਗੂ ਹੋ ਸਕਦਾ ਹੈ, ਪਰ ਐਨਵਾਇਰਨਮੈਂਟ ਕੈਨੇਡਾ ਦਾ ਕਹਿਣਾ ਸੀ ਕਿ ਹਾਲੇ ਇਸ ਸਿਸਟਮ ਨੂੰ ਸ਼ੁਰੂ ਕਰਨ ਲਈ ਕੋਈ ਪੁਸ਼ਟ ਤਰੀਕ ਤੈਅ ਨਹੀਂ ਹੋਈ।

Latest news

b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
more-than-106-000-albertans-apply-for-100-affordability-payment-in-first-day
Punjabi

ਐਲਬਰਟਾ ਵਿੱਚ 24 ਘੰਟਿਆਂ ਵਿੱਚ ਮਹਿੰਗਾਈ ਰਾਹਤ ਭੁਗਤਾਨ ਰਾਸ਼ੀ ਲਈ 1.06 ਲੱਖ ਤੋਂ ਵੱਧ ਅਰਜ਼ੀਆਂ ਦਰਜ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ $100 ਦੀ ਵਿੱਤੀ ਰਾਹਤ ਯੋਜਨਾ ਨੂੰ ਲੈ ਕੇ ਨਾਗਰਿਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ, ਐਪਲੀਕੇਸ਼ਨ ਪੋਰਟਲ ਖੁੱਲ੍ਹਣ ਦੇ ਸਿਰਫ 24 ਘੰਟਿਆਂ ਦੇ ਅੰਦਰ-ਅੰਦਰ 106,000 ਤੋਂ ਵੱਧ ਲੋਕਾਂ ਨੇ ਇਸ ਰਾਹਤ ਰਾਸ਼ੀ ਲਈ ਅਪਲਾਈ ਕਰ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link