13.08C Vancouver
ADS

Nov 5, 2021 10:34 PM - The Canadian Press

ਬੀ.ਸੀ. 'ਚ 10,000 ਤੋਂ ਵਧੇਰੇ ਨੌਕਰੀਆਂ ਦਾ ਵਾਧਾ; ਰਵੀ ਕਾਹਲੋਂ ਨੇ ਕਿਹਾ ਵਿੱਤੀ ਰਿਕਵਰੀ ਕਰਦੇ ਦੇਸ਼ 'ਚ ਬੀ.ਸੀ. ਦੀ ਸਥਿਤੀ ਹੋਈ ਹੋਰ ਮਜ਼ਬੂਤ

Share On
more-than-10-000-jobs-created-in-b-c-last-month-ravi-kahlon-says-it-solidifies-b-c-as-a-leader-of-the-post-pandemic-economic-recovery
BC Jobs Minister Ravi Kahlon says the latest figures from Statistics Canada showing more than 10,000 jobs were created in this province last month solidify BC as a leader of the post-pandemic economic recovery. (Photo - B.C. Govt.)

ਬੀ.ਸੀ. ਦੇ ਜੌਬਸ ਮੰਤਰੀ ਰਵੀ ਕਾਹਲੋਂ ਦਾ ਕਹਿਣਾ ਹੈ ਕਿ ਸਟੈਟਿਸਟਿਕਸ ਕੈਨੇਡਾ ਦੇ ਤਾਜਾ ਅੰਕੜੇ ਦਰਸ਼ਾਉਂਦੇ ਹਨ ਕਿ ਸੂਬੇ 'ਚ ਬੀਤੇ ਮਹੀਨੇ ਫਿਰ ਤੋਂ 10,000 ਤੋਂ ਵਧੇਰੇ ਨੌਕਰੀਆਂ ਸਥਾਪਿਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਪੋਸਟ ਪੈਂਡੈਮਿਕ ਵਿੱਤੀ ਰਿਕਵਰੀ ਦੌਰਾਨ ਬੀ.ਸੀ. ਦੀ ਜਗ੍ਹਾ ਬਤੌਰ ਲੀਡਰ ਹੋਰ ਵੀ ਮਜਬੂਤ ਹੋ ਗਈ ਹੈ।

ਰਵੀ ਕਾਹਲੋਂ ਦਾ ਕਹਿਣਾ ਹੈ ਕਿ ਬੀ.ਸੀ. ਦਾ ਬੇਰੁਜਗਾਰੀ ਦਰ 5.6% 'ਤੇ ਦਰਜ ਕੀਤਾ ਗਿਆ ਹੈ ਜੋ ਦੇਸ਼ 'ਚ ਸਭ ਤੋਂ ਘਟ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਮਾਰਚ 2020 ਦੇ ਪੈਂਡੈਮਿਕ ਦੀ ਸ਼ੁਰੂਆਤ ਦੇ ਅੰਕੜੇ ਦੇ ਮੁਕਾਬਲੇ ਇਸ ਵੇਲੇ 51,000 ਵਧੇਰੇ ਬੀ.ਸੀ. ਵਾਸੀ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਥਾਂਪਸਨ-ਓਕਾਨਾਗਨ ਰਿਜਨ ਜੌਬ ਰਿਕਵਰੀ 'ਚ ਲੀਡ ਕਰ ਰਿਹਾ ਹੈ ਪਰ ਸੂਬੇ ਦੇ ਬਾਕੀ ਇਲਾਕੇ ਵੀ ਚੰਗਾ ਪ੍ਰਫਾਰਮ ਕਰ ਰਹੇ ਹਨ।

ਰਵੀ ਕਾਹਲੋਂ ਦਾ ਟਵੀਟ:

It’s my favourite time of the month! Call me hand

The Oct #LabourForceSurvey solidifies BC’s position as leading Flag of Canada #EconomicRecovery.

10,400 new jobs Chart with upwards trend

2nd lowest unemployment rate in Canada at 5.6%

Leading Canada w/ a job recovery rate of 101.9%

http://ow.ly/v3Rm50GH8en

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link