21.84C Vancouver
ADS

Jul 17, 2020 2:05 AM -

ਕਿਊਬੈਕ, ਔਂਟੈਰੀਓ ਤੇ ਐਲਬਰਟਾ 'ਚ ਕੋਵਿਡ-19 ਦੇ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

Share On
more-than-100-covid-19-cases-reported-in-quebac-ontario-and-alberta
This 2020 electron microscope made available by the U.S. Centers for Disease Control and Prevention image shows the spherical coronavirus particles from the first U.S. case of COVID-19. THE CANADIAN PRESS/AP-C.S. Goldsmith, A. Tamin/ CDC via AP

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,09,264 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਨਾਲ ਸੰਬੰਧਿਤ 437 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,825 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 72,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 21 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,170 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ। ਸੂਬੇ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਪੀੜਤਾਂ ਦੀ ਗਿਣਤੀ 2,789 ਹੋ ਗਈ ਹੈ। ਐਕਟਿਵ ਮਾਮਲਿਆਂ ਦੀ ਗਿਣਤੀ 192 ਦੱਸੀ ਗਈ ਹੈ।


ਔਂਟੈਰੀਓ 'ਚ ਵਾਇਰਸ ਸੰਬੰਧੀ ਮਾਮਲੇ ਸਥਿਰ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਫਿਰ ਤੋਂ 200 ਤੋਂ ਘੱਟ ਰਹੇ ਹਨ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਲਗਾਤਾਰ ਦੋ ਦਿਨ ਤੱਕ 111 ਅਤੇ 102 ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ 111 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਪੀੜਤਾਂ ਦੀ ਗਿਣਤੀ ਕੱਲ ਹੀ 37,000 ਦੇ ਪਾਰ ਹੋ ਗਈ ਹੈ। ਔਂਟੈਰੀਓ ਦੇ 37,163 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 5 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,737 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,061 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 142 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 142 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਦੋ ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 100 ਤੋਂ ਕਾਫੀ ਉੱਤੇ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵਾਇਰਸ ਸੰਬੰਧੀ ਮਾਮਲੇ 57,000 ਦੇ ਪਾਰ ਪਹੁੰਚ ਗਏ ਹਨ। ਹੁਣ ਕਿਊਬੈਕ 'ਚ 57,001 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 129 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 142 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ 10 ਵਾਇਰਸ ਪੀੜਤਾਂ ਦੀ ਜਾਨ ਜਾਣ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,646 ਦੱਸੀ ਗਈ ਹੈ। ਕਿਊਬੈਕ 'ਚ ਕਰੀਬ 25,000 ਵਾਇਰਸ ਸੰਬੰਧੀ ਮਾਮਲੇ ਐਕਟਿਵ ਹਨ। ਹਾਲਾਂਕਿ ਸੂਬੇ ਦੇ 156 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ।


ਐਲਬਰਟਾ 'ਚ 100 ਤੋਂ ਟੱਪੀ ਵਾਇਰਸ ਪੀੜਤਾਂ ਦੀ ਗਿਣਤੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 120 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ 2 ਮਹੀਨਿਆਂ 'ਚ ਸੂਬੇ 'ਚ ਸਾਹਮਣੇ ਆਇਆ ਇੱਕੋ ਦਿਨ ਵਿਚਾਲੇ ਦਾ ਸਭ ਤੋਂ ਵੱਡਾ ਵਾਧਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,114 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 82 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 165 ਹੋ ਗਈ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਅੱਜ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਇਹ ਵੀ ਕਿਹਾ ਕਿ, ਲੌਂਗ ਟਰਮ ਕੇਅਰ ਫੈਸਿਲਟੀਆਂ 'ਚ ਹੁਣ ਵਿਜ਼ਿਟ ਕਰਨਾ ਪਹਿਲਾਂ ਨਾਲੋਂ ਸੌਖਾ ਬਣਾਇਆ ਜਾ ਰਿਹਾ ਹੈ, ਹਾਲਾਂਕਿ ਉਨ੍ਹਾਂ ਜ਼ੋਰ ਦਿੱਤਾ ਕਿ ਅਜਿਹਾ ਕਰਦੇ ਹੋਏ ਸੁਰੱਖਿਆ ਸੰਬੰਧੀ ਪ੍ਰਕਿਰਿਆ ਅਤੇ ਪਬੰਦੀਆਂ ਦਾ ਧਿਆਨ ਜ਼ਰੂਰ ਰੱਖਿਆ ਜਾਵੇ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 923 ਮਾਮਲੇ ਰਿਪੋਰਟ ਹੋਏ ਹਨ, ਜਿੱਥੇ ਅੱਜ 42 ਮਾਮਲੇ ਰਿਪੋਰਟ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਸੂਬੇ 'ਚ ਪੈਂਡੇਮਿਕ ਦੇ ਦਸਤਕ ਦੇਣ ਤੋਂ ਬਾਅਦ ਹੁਣ ਤੱਕ ਦੀ ਵਾਇਰਸ ਪੀੜਤਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਇਸ ਤੋਂ ਅਲਾਵਾ ਮੈਨੀਟੋਬਾ 'ਚ 331, ਨਿਊ ਬਰੰਸਵਿਕ 'ਚ 168, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,825 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 73,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link