15.39C Vancouver
ADS

Jun 24, 2025 4:00 PM - The Canadian Press

ਮਿਡਲ ਈਸਟ ਤੋਂ ਕੈਨੇਡੀਅਨ ਚਾਰਟਰਡ ਫਲਾਈਟ ਵਿੱਚ 100 ਤੋਂ ਵੱਧ ਲੋਕ ਰਵਾਨਾ ਹੋਣਗੇ: ਆਨੰਦ

Share On
more-than-100-people-on-canadian-chartered-flight-leaving-middle-east-tonight-anand
Global Affairs Canada deployed more consular assistance to the region after war broke out between Israel and Iran last week.(Photo: The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਿਡਲ ਈਸਟ ਤੋਂ ਕੈਨੇਡੀਅਨਾਂ ਦੀ ਘਰ ਵਾਪਸੀ ਲਈ ਉਡਾਣਾਂ ਉਪਲਬੱਧ ਕਰਵਾਏ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਨੂੰ ਜੌਰਡਨ ਤੋਂ ਕੈਨੇਡੀਅਨ ਚਾਰਟਰਡ ਫਲਾਈਟ 100 ਲੋਕਾਂ ਨੂੰ ਲੈ ਕੇ ਰਵਾਨਾ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਆਪਣੇ ਸਹਿਯੋਗੀ ਦੇਸ਼ਾਂ ਨੂੰ ਵੀ ਉਨ੍ਹਾਂ ਦੇ ਨਾਗਰਿਕਾਂ ਨੂੰ ਮਿਡਲ ਈਸਟ ਤੋਂ ਬਾਹਰ ਕੱਢਣ ਵਿਚ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ ਪਰ ਉਨ੍ਹਾਂ ਪੁਸ਼ਟੀ ਕੀਤੀ ਕਿ ਮਦਦ ਮੰਗਣ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਕੈਨੇਡੀਅਨਾਂ ਦੇ ਮੁਕਾਬਲੇ ਘੱਟ ਹੈ।

ਅਨੀਤਾ ਆਨੰਦ ਨੇ ਕਿਹਾ ਕਿ ਪਿਛਲੇ ਹਫ਼ਤੇ ਇਜ਼ਰਾਇਲ ਅਤੇ ਈਰਾਨ ਵਿਚਕਾਰ ਟਕਰਾਅ ਪੈਦਾ ਹੋਣ ਤੋਂ ਬਾਅਦ ਹੁਣ ਤੱਕ ਉਨ੍ਹਾਂ ਦੀ ਸਰਕਾਰ ਇਸ ਖੇਤਰ ਵਿਚ 500 ਕੈਨੇਡੀਅਨਾਂ ਦੀ ਮਦਦ ਕਰ ਚੁੱਕੀ ਹੈ।

ਵਿਦੇਸ਼ ਮੰਤਰੀ ਨੇ ਦੱਸਿਆ ਕਿ ਇਜ਼ਰਾਈਲ ਤੋਂ ਕੈਨੇਡੀਅਨਾਂ ਨੂੰ ਗੁਆਂਢੀ ਦੇਸ਼ ਲਿਜਾਣ ਲਈ ਕੈਨੇਡਾ ਵਲੋਂ ਜ਼ਮੀਨੀ ਆਵਾਜਾਈ ਵੀ ਉਪਲਬਧ ਹੈ। ਗੌਰਤਲਬ ਹੈ ਕਿ ਈਰਾਨ ਨਾਲ ਕੈਨੇਡਾ ਦੇ 2012 ਤੋਂ ਡਿਪਲੋਮੈਟਿਕ ਸਬੰਧ ਨਹੀਂ ਹਨ, ਇਸ ਲਈ ਕੌਂਸਲਰ ਸੇਵਾਵਾਂ ਤੁਰਕੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link